ETV Bharat / state

AAP ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ 'ਚ ਭੁੱਖ ਹੜਤਾਲ 'ਤੇ ਬੈਠੇ 'ਆਪ' ਵਰਕਰ - Aap party workers hunger strike

author img

By ETV Bharat Punjabi Team

Published : Apr 7, 2024, 5:38 PM IST

KEJRIWAL SUPPORT CAMPAIGN
'ਆਪ' ਵਰਕਰ ਭੁੱਕ ਹੜਤਾਲ 'ਤੇ ਬੈਠੇ

Aap party workers hunger strike: ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਆਮ ਆਦਮੀ ਪਾਰਟੀ ਪੰਜਾਬ ਵਲੋਂ ਵੱਡਾ ਐਲਾਨ ਕਰਦਿਆਂ ਅੱਜ ਆਪ ਵਰਕਰਾਂ ਵੱਲੋਂ ਸਮੂਹਿਕ ਭੁੱਖ ਹੜਤਾਲ ਕੀਤੀ ਗਈ।

'ਆਪ' ਵਰਕਰ ਭੁੱਕ ਹੜਤਾਲ 'ਤੇ ਬੈਠੇ


ਬਠਿੰਡਾ: ਸ਼ਰਾਬ ਘੁਟਾਲੇ ਨੂੰ ਲੈ ਕੇ ਈਡੀ ਵੱਲੋਂ ਗ੍ਰਿਫਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹੱਕ ਵਿੱਚ ਅੱਜ ਸੂਬਾ ਭਰ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਇੱਕ ਰੋਜ਼ਾ ਭੁੱਖ ਹੜਤਾਲ ਕੀਤੀ ਗਈ ਹੈ, ਜਿਸ ਦੇ ਤਹਿਤ ਅੱਜ ਬਠਿੰਡਾ ਦੇ ਭੀਮ ਰਾਓ ਅੰਬੇਦਕਰ ਪਾਰਕ ਵਿੱਚ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਭੁੱਖ ਹੜਤਾਲ ਤੇ ਬੈਠੇ ਹਨ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੇਅਰਮੈਨ ਨੀਲ ਗਰਗ ਨੇ ਕਿਹਾ ਕਿ ਭਾਜਪਾ ਵੱਲੋਂ ਜਿਸ ਢੰਗ ਨਾਲ ਦੇਸ਼ ਵਿੱਚ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਅਤੇ ਵਿਰੋਧੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਉਸ ਤੋਂ ਸਾਫ ਜ਼ਾਹਿਰ ਹੈ ਕਿ ਸੱਤਾ ਵਿੱਚ ਬਣੇ ਰਹਿਣ ਲਈ ਭਾਜਪਾ ਵੱਲੋਂ ਅਜਿਹਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਭਾਜਪਾ ਦੇ ਇਸ ਨਾਦਰਸ਼ਾਹੀ ਖਿਲਾਫ ਲੋਕ ਇੱਕਜੁੱਟ ਹੋ ਰਹੇ ਹਨ ਅਤੇ ਇਸ ਦਾ ਜਵਾਬ ਲੋਕ ਸਭਾ ਚੋਣਾਂ ਦੌਰਾਨ ਲੋਕਾਂ ਵੱਲੋਂ ਦਿੱਤਾ ਜਾਵੇਗਾ ਅਤੇ ਇਸ ਧੱਕੇਸ਼ਾਹੀ ਦਾ ਪੁਰਜ਼ੋਰ ਵਿਰੋਧ ਕੀਤਾ ਜਾਵੇਗਾ।

ਇਸ ਮੌਕੇ ਚੇਅਰਮੈਨ ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਆਮ ਲੋਕਾਂ ਦੀ ਆਵਾਜ਼ ਹਨ, ਉਹਨਾਂ ਦੀ ਆਵਾਜ਼ ਨੂੰ ਦਬਾਉਣ ਲਈ ਭਾਜਪਾ ਵੱਲੋਂ ਅਜਿਹਾ ਕੀਤਾ ਜਾ ਰਿਹਾ ਹੈ ਕਿਉਂਕਿ ਆਮ ਘਰਾਂ ਦੇ ਧੀਆਂ ਪੁੱਤਾਂ ਵੱਲੋਂ ਸਤਾ ਵਿੱਚ ਆ ਕੇ ਜਿੱਥੇ ਭਰਸ਼ਟਾਚਾਰ ਖਿਲਾਫ ਵੱਡੀ ਮੁਹਿਮ ਵਿੱਢੀ ਹੋਈ ਹੈ, ਉੱਥੇ ਹੀ ਕਾਰਪੋਰੇਟ ਘਰਾਣਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਕਾਰਨ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸਾਂ ਵਿੱਚ ਭਾਜਪਾ ਵੱਲੋਂ ਫਸਾਇਆ ਜਾ ਰਿਹਾ ਹੈ। ਪਰ ਲੋਕ ਇਹ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਭਾਜਪਾ ਦੀਆਂ ਲੋਕਤੰਤਰਿਕ ਵਿਰੋਧੀ ਨੀਤੀਆਂ ਦਾ ਜ਼ੋਰਦਾਰ ਵਿਰੋਧ ਕਰਨਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.