ਬੀਜੇਪੀ ਦਾ ਬਾਈਕਾਟ ਦੇ ਫਲੈਕਸ ਬੋਰਡ ਲਗਾ ਕੇ ਕੀਤਾ ਜ਼ੋਰਦਾਰ ਵਿਰੋਧ - lok sabha election 2024

author img

By ETV Bharat Punjabi Team

Published : 9 hours ago

Total boycott of BJP

lok sabha election 2024: ਪੰਜਾਬ ਦੇ ਬਾਰਡਰ ਸ਼ੰਭੂ ਬਾਰਡਰ ਅਤੇ ਖਨੋਰੀ ਬਾਰਡਰ ਤੇ ਬੈਠ ਕੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਇਨ੍ਹਾਂ ਪ੍ਰਦਰਸ਼ਨਾਂ ਦੇ ਦੌਰਾਨ ਹਰਿਆਣਾ ਪ੍ਰਸ਼ਾਸਨ ਤੇ ਹਰਿਆਣਾ ਪੁਲਿਸ ਵੱਲੋਂ ਵੀ ਉਨ੍ਹਾਂ ਕਿਸਾਨਾਂ ਤੇ ਤਸ਼ੱਦਦ ਕੀਤਾ ਗਿਆ ਸੀ ਅਤੇ ਉਸ ਤਸ਼ੱਦਦ ਦੇ ਵਿੱਚ ਨੌਜਵਾਨ ਕਿਸਾਨ ਆਗੂ ਸ਼ੁਭਕਰਨ ਸਿੰਘ ਵੀ ਸ਼ਹੀਦ ਹੋਇਆ ਸੀ। ਪੜ੍ਹੋ ਪੂਰੀ ਖਬਰ...

ਬੀਜੇਪੀ ਦਾ ਬਾਈਕਾਟ ਦੇ ਫਲੈਕਸ ਬੋਰਡ ਲਗਾ ਕੇ ਕੀਤਾ ਜ਼ੋਰਦਾਰ ਵਿਰੋਧ

ਅੰਮ੍ਰਿਤਸਰ: ਵੱਡੀ ਗਿਣਤੀ ਵਿੱਚ ਕਿਸਾਨ ਤੇ ਮਜ਼ਦੂਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਦੇ ਬਾਰਡਰ ਸ਼ੰਭੂ ਬਾਰਡਰ ਅਤੇ ਖਨੋਰੀ ਬਾਰਡਰ ਤੇ ਬੈਠ ਕੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਇਨ੍ਹਾਂ ਪ੍ਰਦਰਸ਼ਨਾਂ ਦੇ ਦੌਰਾਨ ਹਰਿਆਣਾ ਪ੍ਰਸ਼ਾਸਨ ਤੇ ਹਰਿਆਣਾ ਪੁਲਿਸ ਵੱਲੋਂ ਵੀ ਉਨ੍ਹਾਂ ਕਿਸਾਨਾਂ ਤੇ ਤਸ਼ੱਦਦ ਕੀਤਾ ਗਿਆ ਸੀ ਅਤੇ ਉਸ ਤਸ਼ੱਦਦ ਦੇ ਵਿੱਚ ਨੌਜਵਾਨ ਕਿਸਾਨ ਆਗੂ ਸ਼ੁਭਕਰਨ ਸਿੰਘ ਵੀ ਸ਼ਹੀਦ ਹੋਇਆ ਸੀ। ਉਸ ਪ੍ਰਦਰਸ਼ਨ ਦੇ ਦੌਰਾਨ ਕਈ ਕਿਸਾਨਾਂ ਦੇ ਟਰੈਕਟਰ ਤੇ ਕਈ ਗੱਡੀਆਂ ਵੀ ਹਰਿਆਣਾ ਪ੍ਰਸ਼ਾਸਨ ਵੱਲੋਂ ਤੋੜੀਆਂ ਗਈਆਂ ਸੀ। ਜਿਸ ਨੂੰ ਲੈ ਕੇ ਕਿਸਾਨਾਂ ਦੇ ਵਿੱਚ ਅੱਜ ਵੀ ਰੋਸ ਹੈ ਤੇ ਕਿਸਾਨ ਆਪਣੀ ਹੱਕੀ ਮੰਗਾਂ ਦੇ ਲਈ ਅੱਜ ਵੀ ਸ਼ੰਬੂ ਬਾਰਡਰ ਤੇ ਖਨੋਰੀ ਬਾਰਡਰ ਤੇ ਬੈਠ ਕੇ ਪ੍ਰਦਰਸ਼ਨ ਕਰ ਰਹੇ ਹਨ।

ਭਾਜਪਾ ਦਾ ਡੱਟ ਕੇ ਵਿਰੋਧ: ਦੂਸਰੇ ਪਾਸੇ ਹੁਣ ਲੋਕ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆ ਗਿਆ ਹੈ ਤੇ ਲੋਕ ਸਭਾ ਚੋਣਾਂ ਦੇ ਲਈ ਹਰੇਕ ਰਾਜਨੀਤਿਕ ਪਾਰਟੀ ਆਪਣੇ ਉਮੀਦਵਾਰ ਲਈ ਵੋਟ ਮੰਗ ਰਹੀ ਹੈ। ਕਿਸਾਨਾਂ ਵੱਲੋਂ ਪਿੰਡਾਂ ਦੇ ਵਿੱਚ ਭਾਜਪਾ ਦਾ ਪੂਰਾ ਡੱਟ ਕੇ ਵਿਰੋਧ ਕੀਤਾ ਜਾ ਰਿਹਾ, ਜਿਸ ਦੇ ਚਲਦੇ ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡ ਦੇ ਬਾਹਰ ਪਿੰਡ ਦੇ ਕਿਸਾਨਾਂ ਤੇ ਪਿੰਡ ਦੇ ਵਾਸੀਆਂ ਵੱਲੋਂ ਬੀਜੇਪੀ ਦੇ ਬਾਈਕਾਟ ਦੇ ਪੋਸਟਰ ਲਗਾ ਦਿੱਤੇ ਗਏ ਹਨ ਅਤੇ ਵੱਡੇ ਫਲੈਕਸ ਬੋਰਡ ਵੀ ਲਗਾਏ ਗਏ ਹਨ।

ਬੀਜੇਪੀ ਦਾ ਬਾਈਕਾਟ ਦੇ ਫਲੈਕਸ ਬੋਰਡ: ਇਸ ਦੌਰਾਨ ਕਿਸਾਨ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਕਿਸਾਨ ਆਪਣੀਆਂ ਮੰਗਾਂ ਲੈ ਕੇ ਕੇਂਦਰ ਕੋਲ ਜਾਂਦੇ ਹਨ ਤਾਂ ਕੇਂਦਰ ਉਨ੍ਹਾਂ ਦੀਆਂ ਮੰਗਾਂ ਨਹੀਂ ਸੁਣਦੀ ਤੇ ਉਨ੍ਹਾਂ ਤੇ ਤਸ਼ੱਦਦ ਕਰਦੀ ਹੈ। ਹੁਣ ਕੇਂਦਰ 'ਚ ਬੈਠੀ ਬੀਜੇਪੀ ਜਦੋਂ ਆਪਣੇ ਉਮੀਦਵਾਰਾਂ ਲਈ ਵੋਟ ਮੰਗਣ ਪਿੰਡਾਂ ਵਿੱਚ ਆਏਗੀ ਤੇ ਹੁਣ ਅਸੀਂ ਉਨ੍ਹਾਂ ਦਾ ਵਿਰੋਧ ਕਰਾਂਗੇ। ਜਿਸ ਦੇ ਚਲਦੇ ਉਨ੍ਹਾਂ ਵੱਲੋਂ ਆਪਣੇ ਪਿੰਡ ਦੇ ਬਾਹਰ ਬੀਜੇਪੀ ਦਾ ਬਾਈਕਾਟ ਦੇ ਫਲੈਕਸ ਬੋਰਡ ਲਗਾ ਦਿੱਤੇ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਬੀਜੇਪੀ ਭੁੱਲ ਕੇ ਵੀ ਆਪਣੇ ਉਮੀਦਵਾਰ ਲਈ ਵੋਟ ਮੰਗਣ ਸੁਲਤਾਨਵਿੰਡ ਪਿੰਡ ਦੇ ਵਿੱਚ ਨਾ ਆਵੇ।

ਬੀਜੇਪੀ ਦਾ ਪੂਰਨ ਤੌਰ ਤੇ ਬਾਈਕਾਟ: ਉਨ੍ਹਾਂ ਕਿਹਾ ਕਿ ਬੀਜੇਪੀ ਦੀ ਸਰਕਾਰ ਨੇ ਕਿਸਾਨਾਂ ਨੂੰ ਸੜਕਾਂ ਤੇ ਰੋਲਿਆ ਹੈ ਅਤੇ ਨੌਜਵਾਨ ਆਗੂ ਸ਼ੁਭ ਕਰਨ ਸਿੰਘ ਵੀ ਸ਼ਹੀਦ ਕੀਤਾ ਹੈ। ਜਿਸ ਦਾ ਕਿਸਾਨਾਂ ਦੇ ਵਿੱਚ ਰੋਸ ਹੈ ਇਸ ਦੇ ਲਈ ਉਹ ਬੀਜੇਪੀ ਦਾ ਪੂਰਨ ਤੌਰ ਤੇ ਬਾਈਕਾਟ ਕਰਦੇ ਹਨ। ਜਿਸ ਦੀ ਸ਼ੁਰੂਆਤ ਅੰਮ੍ਰਿਤਸਰ ਦੇ ਸੁਲਤਾਨ ਵਿੰਡ ਪਿੰਡ ਤੋਂ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਵੱਖ-ਵੱਖ ਪਿੰਡਾਂ ਵਿੱਚ ਵੀ ਬੀਜੇਪੀ ਦੇ ਬਾਈਕਾਟ ਦੇ ਇਸੇ ਤਰੀਕੇ ਵੱਡੇ ਵੱਡੇ ਫਲੈਕਸ ਬੋਰਡ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਬੀਜੇਪੀ ਨੂੰ ਕਿਸਾਨਾਂ ਦੇ ਰੋਸ ਦਾ ਕਿੰਨਾ ਕੁ ਨੁਕਸਾਨ ਹੋਵੇਗਾ: ਜ਼ਿਕਰ ਯੋਗ ਹੈ ਕਿ ਖੇਤੀ ਸੁਧਾਰ ਬਿਲਾਂ ਦੇ ਖਿਲਾਫ ਇਕ ਵਾਰ ਪਹਿਲਾਂ ਵੀ ਕਿਸਾਨ ਅੰਦੋਲਨ ਕਰਕੇ ਉਨ੍ਹਾਂ ਬਿਲਾਂ ਨੂੰ ਰੱਦ ਕਰਵਾ ਚੁੱਕੇ ਹਨ। ਉਸ ਤੋਂ ਬਾਅਦ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਬਾਵਜੂਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਫਿਰ ਤੋਂ ਦਿੱਲੀ ਵੱਲ ਨੂੰ ਅੰਦੋਲਨ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਨੂੰ ਸ਼ੰਭੂ ਬਾਰਡਰ ਤੇ ਖਨੋਰੀ ਬਾਰਡਰ ਤੇ ਹੀ ਰੋਕ ਲਿੱਤਾ ਗਿਆ ਜਿਸ ਨੂੰ ਲੈ ਕੇ ਕਿਸਾਨਾਂ ਦੇ ਵਿੱਚ ਰੋਸ ਹੈ ਅਤੇ ਉਸੇ ਰੋਸ ਦੇ ਚਲਦੇ ਕਿਸਾਨਾਂ ਵੱਲੋਂ ਹੁਣ ਬੀਜੇਪੀ ਦਾ ਡੱਟ ਕੇ ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਲੋਕ ਸਭਾ ਚੋਣਾਂ 2024 ਦੇ ਨਤੀਜਿਆਂ ਵਿੱਚ ਬੀਜੇਪੀ ਨੂੰ ਕਿਸਾਨਾਂ ਦੇ ਰੋਸ ਦਾ ਕਿੰਨਾ ਕੁ ਨੁਕਸਾਨ ਹੋਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.