ਪੰਜਾਬ

punjab

ਸਾਵਧਾਨ! ਗਰਮੀਆਂ ਦੇ ਮੌਸਮ 'ਚ ਠੰਡਾ ਪਾਣੀ ਤੁਹਾਨੂੰ ਬਣਾ ਸਕਦੈ ਕਈ ਸਮੱਸਿਆਵਾਂ ਦਾ ਸ਼ਿਕਾਰ, ਪੀਣ ਤੋਂ ਕਰੋ ਪਰਹੇਜ਼ - Chilled Water Side Effects

By ETV Bharat Health Team

Published : Apr 10, 2024, 3:18 PM IST

Updated : Apr 12, 2024, 11:52 AM IST

Chilled Water Side Effects: ਗਰਮੀਆਂ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ। ਤੇਜ਼ ਧੁੱਪ ਅਤੇ ਗਰਮੀ ਤੋਂ ਰਾਹਤ ਪਾਉਣ ਲਈ ਲੋਕ ਠੰਡਾ ਪਾਣੀ ਪੀਣਾ ਪਸੰਦ ਕਰਦੇ ਹਨ। ਹਾਲਾਂਕਿ, ਇਹ ਪਾਣੀ ਸਿਹਤ ਲਈ ਨੁਕਸਾਨਦੇਹ ਹੋ ਸਕਦਾ ਹੈ।

Chilled Water Side Effects
Chilled Water Side Effects

ਹੈਦਰਾਬਾਦ: ਗਰਮੀਆਂ ਦੇ ਮੌਸਮ 'ਚ ਲੋਕ ਧੁੱਪ ਅਤੇ ਗਰਮੀ ਤੋਂ ਬਚਣ ਲਈ ਠੰਡੀਆਂ ਚੀਜ਼ਾਂ ਪੀਣਾ ਸ਼ੁਰੂ ਕਰ ਦਿੰਦੇ ਹਨ। ਇਸ ਮੌਸਮ 'ਚ ਜ਼ਿਆਦਾਤਰ ਲੋਕ ਠੰਡਾ ਪਾਣੀ ਪੀਂਦੇ ਹਨ। ਇਸ ਪਾਣੀ ਨਾਲ ਕੁਝ ਸਮੇਂ ਤੱਕ ਰਾਹਤ ਮਿਲ ਸਕਦੀ ਹੈ, ਪਰ ਤੁਸੀਂ ਹੋਰ ਕਈ ਸਮੱਸਿਆਵਾਂ ਦਾ ਸ਼ਿਕਾਰ ਹੋ ਸਕਦੇ ਹੋ। ਇਸ ਨਾਲ ਭਾਰ ਵੱਧਣ ਅਤੇ ਦਿਲ ਨਾਲ ਜੁੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

ਠੰਡਾ ਪਾਣੀ ਪੀਣ ਦੇ ਨੁਕਸਾਨ:

ਪਾਚਨ ਨਾਲ ਜੁੜੀਆਂ ਸਮੱਸਿਆਵਾਂ: ਠੰਡਾ ਪਾਣੀ ਪੀਣ ਨਾਲ ਪਾਚਨ ਤੰਤਰ ਖਰਾਬ ਹੋ ਸਕਦਾ ਹੈ। ਰੋਜ਼ਾਨਾ ਠੰਡਾ ਪਾਣੀ ਪੀਣ ਨਾਲ ਭੋਜਨ ਨੂੰ ਪਚਾਉਣਾ ਬਹੁਤ ਮੁਸ਼ਕਿਲ ਹੋ ਜਾਂਦਾ ਹੈ, ਜਿਸ ਕਰਕੇ ਤੁਸੀਂ ਪੇਟ ਦਰਦ, ਉਲਟੀ, ਕਬਜ਼ ਅਤੇ ਪੇਟ ਫੁੱਲਣ ਵਰਗੀਆਂ ਸਮੱਸਿਆਵਾਂ ਦਾ ਸ਼ਿਕਾਰ ਹੋ ਸਕਦੇ ਹੋ। ਇਸ ਲਈ ਜ਼ਿਆਦਾ ਠੰਡਾ ਪਾਣੀ ਨਾ ਪੀਓ।

ਸਿਰਦਰਦ: ਜੇਕਰ ਤੁਸੀਂ ਜ਼ਰੂਰਤ ਤੋਂ ਜ਼ਿਆਦਾ ਠੰਡਾ ਪਾਣੀ ਪੀਂਦੇ ਹੋ, ਤਾਂ ਸਿਰਦਰਦ ਅਤੇ ਸਾਈਨਸ ਦੀ ਸਮੱਸਿਆ ਦਾ ਸ਼ਿਕਾਰ ਹੋ ਸਕਦੇ ਹੋ। ਠੰਡਾ ਪਾਣੀ ਪੀਣ ਨਾਲ ਦਿਮਾਗ 'ਤੇ ਵੀ ਅਸਰ ਪੈਂਦਾ ਹੈ।

ਦਿਲ ਦੀ ਧੜਕਣ ਹੌਲੀ ਹੋ ਸਕਦੀ:ਜ਼ਿਆਦਾ ਠੰਡਾ ਪਾਣੀ ਪੀਣ ਨਾਲ ਨਸਾਂ ਤੇਜ਼ੀ ਨਾਲ ਠੰਡੀਆਂ ਹੋਣ ਲੱਗਦੀਆਂ ਹਨ ਅਤੇ ਦਿਲ ਦੀ ਧੜਕਣ ਹੌਲੀ ਹੋ ਸਕਦੀ ਹੈ। ਇਸ ਲਈ ਜ਼ਿਆਦਾ ਠੰਡਾ ਪਾਣੀ ਨਾ ਪੀਓ।

ਭਾਰ ਵੱਧਣਾ: ਜੇਕਰ ਤੁਸੀਂ ਭਾਰ ਘੱਟ ਕਰਨਾ ਚਾਹੁੰਦੇ ਹੋ, ਤਾਂ ਠੰਡੇ ਪਾਣੀ ਤੋਂ ਪਰਹੇਜ਼ ਕਰੋ। ਠੰਡਾ ਪਾਣੀ ਪੀਣ ਨਾਲ ਸਰੀਰ 'ਚ ਸਟੋਰ ਫੈਟ ਸਖਤ ਹੋ ਜਾਂਦਾ ਹੈ, ਜਿਸ ਕਾਰਨ ਫੈਟ ਬਰਨ ਕਰਨ 'ਚ ਮੁਸ਼ਕਿਲ ਆਉਦੀ ਹੈ।

ਗਲੇ ਦੀ ਸਮੱਸਿਆ: ਜ਼ਿਆਦਾ ਠੰਡਾ ਪਾਣੀ ਪੀਣ ਨਾਲ ਗਲੇ 'ਚ ਖਰਾਸ਼ ਹੋ ਸਕਦੀ ਹੈ ਅਤੇ ਸੋਜ ਨਾਲ ਜੁੜੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਜ਼ਰੂਰਤ ਤੋਂ ਜ਼ਿਆਦਾ ਠੰਡਾ ਪਾਣੀ ਨਾ ਪੀਓ।

Last Updated : Apr 12, 2024, 11:52 AM IST

ABOUT THE AUTHOR

...view details