ਪੰਜਾਬ

punjab

2 ਵੈਸਾਖ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - Daily Hukamnama

By ETV Bharat Punjabi Team

Published : Apr 14, 2024, 6:18 AM IST

Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Daily Hukamnama Golden Temple 14 April 2024
Daily Hukamnama Golden Temple 14 April 2024

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ: ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਐਤਵਾਰ, ੨ ਵੈਸਾਖ (ਸੰਮਤ ੫੫੬ ਨਾਨਕਸ਼ਾਹੀ) ੧੪ ਅਪ੍ਰੈਲ, ੨੦੨੪ (ਅੰਗ: ੬੯੪)

ਅੱਜ ਦਾ ਹੁਕਮਨਾਮਾ

ਪੰਜਾਬੀ ਵਿਆਖਿਆ:ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹੇ ਮਾਧੋ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ ਤੇਰੇ ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। ਹੇ ਸੋਹਣੇ ਰਾਮ! ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ਰਹਾਉ। ਰਵਿਦਾਸ ਆਖਦਾ ਹੈ – ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ । ਮੇਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ABOUT THE AUTHOR

...view details