ਪੰਜਾਬ

punjab

5 ਵੈਸਾਖ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - Daily Hukamnama

By ETV Bharat Punjabi Team

Published : Apr 17, 2024, 6:25 AM IST

Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Daily Hukamnama Golden Temple 17 April 2024
Daily Hukamnama Golden Temple 17 April 2024

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ:ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫ ੴ ਸਤਿਗੁਰ ਪ੍ਰਸਾਦਿ ॥ ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥ ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥ ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ ॥ ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥ ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥੨॥੧॥੬੫॥ ਬੁੱਧਵਾਰ, ੫ ਵੈਸਾਖ (ਸੰਮਤ ੫੫੬ ਨਾਨਕਸ਼ਾਹੀ) ੧੭ ਅਪ੍ਰੈਲ, ੨੦੨੪ (ਅੰਗ: ੮੧੭)

ਅੱਜ ਦਾ ਹੁਕਮਨਾਮਾ

ਪੰਜਾਬੀ ਵਿਆਖਿਆ:ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫ ੴ ਸਤਿਗੁਰ ਪ੍ਰਸਾਦਿ ॥ (ਹੇ ਭਾਈ! ਜਿਸ ਮਨੁੱਖ ਨੇ ਸਿਰਫ਼ ਗੁਰੂ ਦਾ ਪੱਲਾ ਫੜਿਆ ਹੈ, ਹੋਰ ਸਾਰੇ ਹੀਲੇ ਛੱਡ ਦਿੱਤੇ ਹਨ ਅਤੇ ਪਰਮਾਤਮਾ ਦਾ ਨਾਮ (ਹੀ) ਦਵਾਈ ਵਰਤੀ ਹੈ, ਉਸ ਦੇ ਸਾਰੇ ਦੁੱਖ-ਕਲੇਸ਼, ਸਾਰੇ ਪਾਪ, ਸਾਰੇ ਰੋਗ ਮਿਟ ਗਏ ਹਨ; ਉਸ ਦਾ ਮਨ (ਵਿਕਾਰਾਂ ਦੀ ਤਪਸ਼ ਤੋਂ ਬਚ ਕੇ) ਠੰਢਾ-ਠਾਰ ਹੋਇਆ ਹੈ ।੧। ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਉਸ ਦਾ ਸਾਰਾ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ, (ਕਿਉਂਕਿ) ਰੱਖਿਆ ਕਰਨ ਦੇ ਸਮਰੱਥ ਪਰਮਾਤਮਾ ਨੇ (ਉਸ ਉਤੇ) ਕਿਰਪਾ ਕਰ ਕੇ (ਦੁੱਖਾਂ ਕਲੇਸ਼ਾਂ ਤੋਂ ਸਦਾ) ਉਸ ਦੀ ਰੱਖਿਆ ਕੀਤੀ ਹੈ ।੧।ਰਹਾਉ। (ਹੇ ਭਾਈ! ਜਿਸ ਮਨੁੱਖ ਨੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ) ਪ੍ਰਭੂ ਨੇ (ਉਸ ਦੀ) ਬਾਂਹ ਫੜ ਕੇ ਉਸ ਨੂੰ ਆਪਣਾ ਬਣਾ ਲਿਆ ਹੈ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰ ਸਿਮਰ ਕੇ ਉਸ ਦਾ ਮਨ ਉਸ ਦਾ ਹਿਰਦਾ ਆਨੰਦ-ਭਰਪੂਰ ਹੋ ਗਿਆ ਹੈ, ਅਤੇ ਉਸ ਨੂੰ (ਤਾਪ ਪਾਪ ਰੋਗ ਆਦਿਕਾਂ ਦਾ) ਕੋਈ ਡਰ ਨਹੀਂ ਰਹਿ ਜਾਂਦਾ ।੨।੧।੬੫। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ABOUT THE AUTHOR

...view details