ਪੰਜਾਬ

punjab

ਅੰਮ੍ਰਿਤਸਰ 'ਚ ਥਾਣੇ ਦੇ ਗੇਟ ਸਾਹਮਣੇ ਨੌਜਵਾਨ ਦਾ ਕਤਲ ਕਰਨ ਵਾਲੇ ਜੱਗੂ ਭਗਵਾਨਪੁਰੀਆ ਗੈਂਗ ਦੇ 3 ਗੁਰਗੇ ਕਾਬੂ - 3 gangsters arrested

By ETV Bharat Punjabi Team

Published : Apr 21, 2024, 2:23 PM IST

ਜਲੰਧਰ ਪੁਲਿਸ ਨੇ ਅੰਮ੍ਰਿਤਸਰ ਵਿੱਚ ਕਤਲ ਕੀਤੇ ਨੌਜਵਾਨ ਦੇ ਦੋਸ਼ੀਆਂ ਨੂੰ ਕਾਬੂ ਕੀਤਾ ਹੈ ਇਹ ਤਿੰਨ ਮੁਲਜ਼ਮ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਹਨ। ਜਿੰਨਾ ਨੇ ਪੁਲਿਸ ਸਟੇਸ਼ਨ ਦੇ ਬਾਹਰ ਇੱਕ ਨੌਜਵਾਨ ਨੂੰ ਸ਼ਰੇਆਮ ਗੋਲੀਆਂ ਨਾਲ ਭੁੰਨ ਦਿੱਤਾ ਸੀ।

3 gangsters of the Jaggu Bhagwanpuria gang who killed the youth in front of the police station gate in Amritsar have been arrested
ਅੰਮ੍ਰਿਤਸਰ 'ਚ ਥਾਣੇ ਦੇ ਗੇਟ ਸਾਹਮਣੇ ਨੌਜਵਾਨ ਦਾ ਕਤਲ ਕਰਨ ਵਾਲੇ ਜੱਗੂ ਭਗਵਾਨਪੁਰੀਆ ਗੈਂਗ ਦੇ 3 ਗੁਰਗੇ ਕਾਬੂ

ਜਲੰਧਰ : ਪੰਜਾਬ ਪੁਲਿਸ ਵੱਲੋਂ ਮਾੜੇ ਅਨਸਰਾਂ ਉੱਤੇ ਠੱਲ ਪਾਉਂਦੇ ਹੋਏ ਲਗਾਤਾਰ ਅਜਿਹੇ ਅਨਸਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਜੋ ਕਿ ਕਾਨੂੰਨ ਨੂੰ ਹੱਥਾਂ ਵਿੱਚ ਲੈਕੇ ਅਪਰਾਧ ਕਰਦੇ ਹਨ। ਅਜਿਹਾ ਹੀ ਮਾਮਲਾ ਜਲੰਧਰ 'ਚ ਸਾਹਮਣੇ ਆਇਆ ਹੈ ਜਿਥੇ ਅੰਮ੍ਰਿਤਸਰ ਪੁਲਿਸ ਸਟੇਸ਼ਨ ਦੇ ਬਾਹਰ ਗੋਲੀ ਮਾਰ ਕੇ ਨੌਜਵਾਨ ਦੀ ਹੱਤਿਆ ਕਰਨ ਦੇ ਮਾਮਲੇ 'ਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ 3 ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਜਲੰਧਰ ਸਿਟੀ ਪੁਲਿਸ ਦੇ ਸੀਆਈਏ ਸਟਾਫ਼ ਦੀ ਟੀਮ ਨੇ ਕੀਤੀ ਹੈ। ਫੜੇ ਗਏ ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ ਅਤੇ ਕਈ ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਵੱਲੋਂ ਇਹਨਾਂ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਮੁਲਜ਼ਮ ਕਈ ਮਾਮਲਿਆਂ ਵਿੱਚ ਲੋੜੀਂਦੇ ਸਨ।

ਰਾਜਦੀਪ ਕਤਲ ਕੇਸ 'ਚ ਸੀ ਫਰਾਰ : 3 ਮੁਲਜ਼ਮਾਂ ਨੂੰ ਜਲੰਧਰ ਸਿਟੀ ਪੁਲਿਸ ਨੇ ਸ਼ਹਿਰ ਵਿੱਚੋਂ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮੰਨਿਆ ਕਿ ਤਿੰਨ ਵਿੱਚੋਂ ਦੋ ਮੁਲਜ਼ਮਾਂ ਨੇ ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾ ਦੇ ਸਾਹਮਣੇ ਰਾਜਦੀਪ ਨਾਮਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲਕੀਤਾ ਸੀ। ਪੁਲਿਸ ਪੁੱਛਗਿਛ ਵਿੱਚ ਸਾਹਮਣੇ ਆਇਆ ਕਿ ਇਹ ਹਥਿਆਰ ਉਕਤ ਦੋਸ਼ੀਆਂ ਨੇ ਆਪਣੇ ਵਿਰੋਧੀ ਗੈਂਗ 'ਤੇ ਹਮਲਾ ਕਰਨ ਲਈ ਦਿੱਤੇ ਸਨ। ਇੰਨਾ ਹੀ ਨਹੀਂ ਫੜ੍ਹੇ ਗਏ ਮੁਲਜ਼ਮ ਜਲਦੀ ਹੀ ਪੰਜਾਬ ਵਿੱਚ ਕੋਈ ਵੱਡੀ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਸਨ । ਪਰ ਇਸ ਤੋਂ ਪਹਿਲਾਂ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਡੀਜੀਪੀ ਨੇ ਟਵੀਟ ਕਰਕੇ ਮਾਮਲੇ ਦੀ ਜਾਣਕਾਰੀ ਦਿੱਤੀ :ਮਾਮਲੇ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਸ਼ੇਅਰ ਕਰਕੇ ਕਿਹਾ- ਜਲਦੀ ਹੀ ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਬਾਅਦ ਜੱਗੂ ਦੇ ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਤਾਂ ਜੋ ਇਹ ਪਤਾ ਲੱਗ ਸਕੇ ਕਿ ਉਕਤ ਦੋਸ਼ੀ ਹਥਿਆਰ ਅਤੇ ਹੋਰ ਸਮਾਨ ਕਿੱਥੋਂ ਲੈ ਕੇ ਆਉਂਦੇ ਸਨ।

ਜਾਣੋ ਕੀ ਸੀ ਪੂਰਾ ਮਾਮਲਾ :ਦੱਸਣਯੋਗ ਹੈ ਕਿ ਅੰਮ੍ਰਿਤਸਰ ਵਿੱਚ 24 ਮਾਰਚ ਦੀ ਰਾਤ ਨੂੰ ਹਕੀਮਾ ਗੇਟ ਥਾਣੇ ਦੇ ਬਾਹਰ ਅਣਪਛਾਤੇ ਬਦਮਾਸ਼ਾਂ ਨੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਮੌਕੇ ਵਿਨੂੰ ਨਾਂ ਦਾ ਨੌਜਵਾਨ ਆਪਣੇ ਦੋ ਦੋਸਤਾਂ ਨਾਲ ਕਾਰ ਵਿੱਚ ਜਾ ਰਿਹਾ ਸੀ। ਕਿ ਅਚਾਨਕ ਅੱਗੋਂ ਬਾਈਕ ਸਵਾਰ ਕੁਝ ਲੋਕਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਵੀਨੂੰ ਨੇ ਹਮਲਾਵਰਾਂ ਤੋਂ ਬਚਣ ਲਈ ਥਾਣੇ ਅੰਦਰ ਜਾਣ ਦੀ ਕੋਸ਼ਿਸ਼ ਕੀਤੀ, ਪਰ ਹਮਲਾਵਰਾਂ ਨੇ ਥਾਣੇ ਦੇ ਗੇਟ ਸਾਹਮਣੇ ਹੀ ਉਸ ਨੂੰ ਗੋਲੀ ਮਾਰ ਦਿੱਤੀ ਅਤੇ ਫ਼ਰਾਰ ਹੋ ਗਏ। ਗੋਲੀ ਲੱਗਣ ਨਾਲ ਰਾਜਦੀਪ ਉਰਫ ਵੀਨੂੰ ਦੀ ਮੌਤ ਹੋ ਗਈ।

ABOUT THE AUTHOR

...view details