ਪੰਜਾਬ

punjab

ਕਿਸਾਨੀ ਮੰਗਾਂ ਨੂੰ ਲੈਕੇ 76 ਜਥੇਬੰਦੀਆਂ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਦਿੱਲੀ ਕੂਚ ਲਈ ਤਿਆਰ

By ETV Bharat Punjabi Team

Published : Jan 24, 2024, 8:12 AM IST

Preparation of farmers exodus to Delhi: ਆਪਣੀਆਂ ਮੰਗਾਂ ਨੂੰ ਲੈਕੇ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਦੇ ਰਾਹ 'ਤੇੇ ਹਨ। ਇਸ ਦੇ ਚੱਲਦਿਆਂ ਹੁਣ ਆਪਣੀਆਂ ਮੰਗਾਂ ਨੂੰ ਲੈਕੇ ਕਿਸਾਨਾਂ ਨੇ ਦਿੱਲੀ ਕੂਚ ਦੀ ਤਿਆਰੀ ਕਰ ਲਈ ਹੈ।

ਦਿੱਲੀ ਕੂਚ ਲਈ ਤਿਆਰ ਕਿਸਾਨ
ਦਿੱਲੀ ਕੂਚ ਲਈ ਤਿਆਰ ਕਿਸਾਨ

ਕਿਸਾਨ ਆਗੂ ਸਰਵਣ ਪੰਧੇਰ ਜਾਣਕਾਰੀ ਦਿੰਦੇ ਹੋਏ

ਅੰਮ੍ਰਿਤਸਰ: ਕਿਸਾਨਾਂ ਮਜ਼ਦੂਰਾਂ ਸਬੰਧੀ ਮੰਗਾਂ ਨੂੰ ਲੈ ਕੇ 13 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੇ ਦਿੱਲੀ ਅੰਦੋਲਨ ਲਈ ਭਾਰਤ ਪੱਧਰ ‘ਤੇ ਤਿਆਰੀਆਂ ਦੇ ਦੌਰ ਚੱਲ ਰਹੇ ਹਨ ਅਤੇ ਭਾਰਤ ਦੇ 76 ਸੰਘਰਸ਼ੀਲ ਸੰਗਠਨਾਂ ਵੱਲੋਂ ਕਿਸਾਨ ਮਜ਼ਦੂਰ ਮੋਰਚਾ ਦੇ ਫ਼ੋਰਮ ਵਜੋਂ ਵੱਡੀਆਂ ਲਾਮਬੰਦੀਆਂ ਜਾਰੀ ਹਨ। ਇਸ ਗੱਲ ਦੀ ਜਾਣਕਾਰੀ ਕਿਸਾਨ ਮਜ਼ਦੂਰ ਮੋਰਚੇ ਦੇ ਕੁਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਅੰਮ੍ਰਿਤਸਰ ਵਿੱਚ ਪ੍ਰੈਸ ਵਾਰਤਾ ਦੌਰਾਨ ਦਿੱਤੀ ਗਈ।

ਦਿੱਲੀ ਮੋਰਚੇ ਦੀ ਲਾਮਬੰਦੀ:ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਨਵਰੀਤ ਸਿੰਘ ਡਿਬਡਿਬਾ ਸਮੇਤ ਦਿੱਲੀ ਮੋਰਚੇ ਦੇ ਸਾਰੇ ਸ਼ਹੀਦਾਂ ਨੂੰ ਪੂਰੇ ਦੇਸ਼ ਵਿੱਚ ਸ਼ਾਮ ਨੂੰ ਕੈਂਡਲ ਮਾਰਚ ਕਰਕੇ ਸ਼ਰਧਾਂਜਲੀ ਦਿੱਤੀ ਜਾਵੇਗੀ ਅਤੇ 29 ਜਨਵਰੀ ਨੂੰ ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਪੰਜਾਬ ਦੀ ਸਟੇਜ 'ਤੇ ਹੋਏ ਭਾਜਪਾ ਦੇ ਗੁੰਡਿਆਂ ਵੱਲੋਂ ਹਮਲੇ ਦੇ ਵਿਰੁੱਧ ਕਿਸਾਨ (Farmers) ਮਜ਼ਦੂਰ ਸਘੰਰਸ਼ ਕਮੇਟੀ ਪੰਜਾਬ ਪਿੰਡ ਪੱਧਰੀ ਅਰਥੀਆਂ ਸਾੜੇਗੀ। ਉਨ੍ਹਾਂ ਕਿਹਾ ਹੁਣ ਤੱਕ ਪੰਜਾਬ ਤੋਂ 10, ਹਰਿਆਣਾ ਤੋਂ 6 , ਉੱਤਰ ਪ੍ਰਦੇਸ਼ ਤੋਂ 5, ਰਾਜਿਸਥਾਨ ਤੋਂ 3, ਪੋਂਡਿਚਿਰੀ ਤੋਂ 5, ਬਿਹਾਰ ਤੋਂ 5, ਤਾਮਿਲਨਾਡੂ ਤੋਂ 22 , ਕੇਰਲ ਤੋਂ 17, ਹਿਮਾਚਲ ਪ੍ਰਦੇਸ਼ ਤੋਂ 3 ਜਥੇਬੰਦੀਆਂ ਨੇ ਵੱਧ ਚੜ੍ਹ ਕੇ ਦਿੱਲੀ ਅੰਦੋਲਨ ਵਿੱਚ ਪਹੁੰਚਣ ਲਈ ਤਿਆਰੀ ਪ੍ਰੋਗਰਾਮ ਉਲੀਕੇ ਹਨ।

ਕਿਸਾਨ ਜਥੇਬੰਦੀਆਂ ਦੀਆਂ ਇਹ ਨੇ ਮੰਗਾਂ:ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਾਰੀਆਂ ਜਥੇਬੰਦੀਆਂ ਦੀ ਮੰਗ ਹੈ ਕਿ ਸਾਰੀਆਂ ਫ਼ਸਲਾਂ ਦੀ ਖਰੀਦ ਤੇ ਐੱਮ ਐੱਸ ਪੀ ਗਰੰਟੀ ਕਨੂੰਨ ਬਣਾਇਆ ਜਾਵੇ ਅਤੇ ਫ਼ਸਲਾਂ ਦੇ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੀ ਸ਼ਿਫਾਰਸ਼ ਅਨੁਸਾਰ ਸੀ 2 +50% ਨਾਲ ਦਿੱਤੇ ਜਾਣ, ਕਿਸਾਨ ਅਤੇ ਖੇਤ ਮਜ਼ਦੂਰ ਦੀ ਕਰਜ਼ਾ ਮੁਕਤੀ ਕੀਤੀ ਜਾਬੇ, 58 ਸਾਲ ਦੀ ਉਮਰ ਤੋਂ ਵੱਧ ਦੇ ਕਿਸਾਨ ਅਤੇ ਖੇਤ ਮਜ਼ਦੂਰ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ, ਸੋਧਾਂ ਰੱਦ ਕਰਕੇ ਜਮੀਨ ਐਕਵਾਇਰ ਕਰਨ ਸਬੰਧੀ ਕਾਨੂੰਨ ਨੂੰ 2013 ਦੇ ਸਰੂਪ ਵਿੱਚ ਬਹਾਲ ਕੀਤਾ ਜਾਵੇ, ਭਾਰਤ ਵਿਸ਼ਵ ਵਪਾਰ ਸੰਸਥਾ ਵਿੱਚੋ ਬਾਹਰ ਆਵੇ, ਲਖੀਮਪੁਰ ਖੀਰੀ ਦੇ ਕਤਲਕਾਂਡ ਕੇਸ ਵਿੱਚ ਦੋਸ਼ੀਆਂ ਵਿਰੁੱਧ ਕਾਰਵਾਈ ਕਰ ਇਨਸਾਫ ਕੀਤਾ ਜਾਵੇ, ਬਿਜਲੀ ਸੋਧ ਬਿੱਲ 2020 ਨੂੰ ਪੂਰੇ ਤਰੀਕੇ ਨਾਲ ਰੱਦ ਕੀਤਾ ਜਾਵੇ, ਕਿਸਾਨੀ ਸੈਕਟਰ ਨੂੰ ਪ੍ਰਦੂਸ਼ਣ ਕਨੂੰਨ ਵਿੱਚੋ ਬਾਹਰ ਕਢਿਆ ਜਾਵੇ, ਫ਼ਸਲੀ ਬੀਮਾ ਯੋਜਨਾ ਲਾਗੂ ਕੀਤੀ ਜਾਵੇ।

ਟਰਾਂਸਪੋਰਟਰਾਂ ਅਤੇ ਐਕਸ ਸਰਵਿਸਮੈਨਾਂ ਨੂੰ ਸਮਰਥਨ: ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਭਾਰਤ ਭਰ ਤੋਂ ਜਥੇਬੰਦੀਆਂ ਲਗਾਤਾਰ ਕਿਸਾਨ ਮਜ਼ਦੂਰ ਮੋਰਚੇ ਨਾਲ ਸੰਪਰਕ ਵਿੱਚ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਅੰਦੋਲਨ ਲਈ ਸੈਕੜੇ ਸੰਗਠਨ ਅਤੇ ਲੱਖਾਂ ਕਿਸਾਨ ਮਜ਼ਦੂਰ ਤੇ ਆਮ ਲੋਕ ਸੰਘਰਸ਼ ਦੇ ਮੈਦਾਨ ਵਿੱਚ ਉਤਰਨਗੇ। ਉਨ੍ਹਾਂ ਕਿਹਾ ਕਿ ਟਰਾਂਸਪੋਰਟਰਾਂ ਅਤੇ ਐਕਸ ਸਰਵਿਸਮੈਨਾਂ ਨੂੰ ਸਮਰਥਨ ਦੇਣ ਦਾ ਵੀ ਐਲਾਨ ਕਰਦੇ ਹਾਂ।

ABOUT THE AUTHOR

...view details