ਪੰਜਾਬ

punjab

ਇੱਕ ਮਹੀਨਾ ਪਹਿਲਾਂ ਕੈਨੇਡਾ ਗਏ ਮਜੀਠਾ ਦੇ ਨੌਜਵਾਨ ਦੀ ਮੌਤ, ਪਰਿਵਾਰ ਨੇ ਸਰਕਾਰ ਤੋਂ ਲਗਾਈ ਮਦਦ ਦੀ ਗੁਹਾਰ - young man died in Canada

By ETV Bharat Punjabi Team

Published : Apr 16, 2024, 10:21 AM IST

Updated : Apr 16, 2024, 11:43 AM IST

ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਨੌਜਵਾਨ ਗੁਰਸਾਹਬ ਸਿੰਘ ਦੀ ਕੈਨੇਡਾ ਦੇ ਸਰੀ ਸ਼ਹਿਰ ਵਿਖੇ ਭਿਆਨਕ ਸੜਕ ਹਾਦਸੇ ’ਚ ਮੌਤ ਹੋ ਗਈ।ਇਸ ਦਰਦਨਾਕ ਹਾਦਸੇ 'ਚ ਪੁਤੱਰ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰ ਦਾ ਬੂਰਾ ਹਾਲ ਹੋ ਗਿਆ ਹੈ ਅਤੇ ਪਰਿਵਾਰ ਪੁਤੱਰ ਦੀ ਦੇਹ ਭਾਰ ਲਿਆਉਣ ਲਈ ਸਰਕਾਰ ਤੋਂ ਗੁਹਾਰ ਲਾ ਰਿਹਾ ਹੈ।

A young man from Amritsar's Majitha constituency died in a terrible road accident in Canada's Surrey city
ਇੱਕ ਮਹੀਨਾ ਪਹਿਲਾਂ ਕੈਨੇਡਾ ਗਏ ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ

ਅੰਮ੍ਰਿਤਸਰ :ਸੁਖਾਲੇ ਭਵਿੱਖ ਦੀ ਉਮੀਦ 'ਚ ਪੰਜਾਬ ਦੇ ਹਲਕਾ ਮਜੀਠਾ ਤੋਂ ਇੱਕ ਮਹੀਨਾ ਪਹਿਲਾਂ ਕੈਨੇਡਾ ਦੇ ਸਰੀ ਸ਼ਹਿਰ ਗਏ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋਣ ਦੀ ਦਰਦਨਾਕ ਖਬਰ ਸਾਹਮਣੇ ਆਈ ਹੈ। ਭਿਆਨਕ ਸੜਕ ਹਾਦਸੇ ’ਚ ਮਰਨ ਵਾਲਾ ਨੌਜਵਾਨ ਗੁਰਸਾਹਬ ਸਿੰਘ ਸੀ,ਜਿਸ ਦੀ ਉਮਰ ਕਰੀਬ 23 ਸਾਲ ਦੱਸੀ ਜਾ ਰਹੀ ਹੈ। ਸਭ ਤੋਂ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਨੌਜਵਾਨ ਮਹਿਜ਼ 1 ਮਹੀਨਾ ਪਹਿਲਾਂ, 13 ਮਾਰਚ 2024 ਨੂੰ ਕੈਨੇਡਾ ਦੇ ਸਰੀ ਸ਼ਹਿਰ ਵਿਖੇ ਪੜ੍ਹਾਈ ਕਰਨ ਗਿਆ ਸੀ।

ਪਰਿਵਾਰ ਨੇ ਮੰਗੀ ਸਰਕਾਰ ਤੋਂ ਮਦਦ: ਮਿਲੀ ਜਾਣਕਾਰੀ ਮੁਤਾਬਿਕ ਗੁਰਸਾਹਬ ਸਿੰਘ ਕਾਲਜ ਤੋਂ ਪੈਦਲ ਹੀ ਆ ਰਿਹਾ ਸੀ ਕਿ ਅਚਾਨਕ ਇੱਕ ਵੱਡਾ ਹਾਦਸਾ ਵਾਪਰ ਗਿਆ। ਜਿਥੇ 3 ਓਵਰ ਸਪੀਡ ਗੱਡੀਆਂ ਆਪਸ ’ਚ ਟਕਰਾਅ ਗਈਆਂ ਤੇ ਗੁਰਸਾਹਬ ਸਿੰਘ ਉਨ੍ਹਾਂ ਗੱਡੀਆਂ ਦੀ ਲਪੇਟ ’ਚ ਆ ਗਿਆ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਗੁਰਸਾਹਬ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਤੋਂ ਮਦਦ ਮੰਗੀ ਹੈ ਤਾਂ ਜੋ ਉਨ੍ਹਾਂ ਨੂੰ ਪੁੱਤਰ ਦੀ ਮ੍ਰਿਤਕ ਦੇਹ ਲਿਆਉਣ ਲਈ ਜਲਦੀ ਕੈਨੇਡਾ ਦਾ ਵੀਜ਼ਾ ਦਿੱਤਾ ਜਾਵੇ।

ਪਲਾਂ 'ਚ ਉਜੜ ਜਾਂਦੇ ਪਰਿਵਾਰ :ਜ਼ਿਕਰਯੋਗ ਹੈ ਕਿ ਪੰਜਾਬ ਦੇ ਹਜ਼ਾਰਾਂ ਨੌਜਵਾਨ ਨਿੱਤ ਦਿਨ ਵਿਦੇਸ਼ ਜਾਂਦੇ ਹਨ ਤਾਂ ਜੋ ਵਿਦੇਸ਼ 'ਚ ਪੜ੍ਹਾਈ ਕਰਕੇ ਪੈਸੇ ਕਮਾ ਸਕਣ,ਪਰ ਬੇਗਾਣੇ ਮੁਲਕ 'ਚ ਉਹਨਾਂ ਨਾਲ ਵਾਪਰਦੇ ਹਾਦਸਿਆਂ ਕਾਰਨ ਪਰਿਵਾਰ ਦੀਆਂ ਆਸਾਂ ਉਮੀਦਾਂ ਮਿੱਟੀ ਹੋ ਜਾਂਦੀਆਂ ਹਨ। ਹਾਲ ਹੀ 'ਚ ਕੈਨੇਡਾ ਅਤੇ ਹੋਰਨਾਂ ਸ਼ਹਿਰਾਂ ਵਿਚ ਪੰਜਾਬੀ ਨੌਜਵਾਨਾਂ ਦੀ ਮੌਤ ਦੀਆਂ ਖਬਰਾਂ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ। ਅਜਿਹੇ ਵਿੱਚ ਪੰਜਾਬ 'ਚ ਰਹਿੰਦੇ ਪਰਿਵਾਰਾਂ ਨੇ ਸਰਕਾਰਾਂ ਤੋਂ ਅਪੀਲ ਕੀਤੀ ਹੈ ਕਿ ਨੌਜਵਾਨਾਂ ਨੂੰ ਪੰਜਾਬ ਵਿੱਚ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਪਰਿਵਾਰ ਨਾ ਉਜੜਣ, ਉਹਨਾਂ ਦੇ ਬੱਚੇ ਉਹਨਾਂ ਦੀਆਂ ਨਜ਼ਰਾਂ ਦੇ ਸਾਹਮਣੇ ਰਹਿ ਸਕਣ।

Last Updated :Apr 16, 2024, 11:43 AM IST

ABOUT THE AUTHOR

...view details