ਪੰਜਾਬ

punjab

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, ਜਾਣੋ ਇਸ 'ਚ ਕਿਹੜੇ ਚਿਹਰੇ ਨੇ ਸ਼ਾਮਿਲ - Lok Sabha Elections 2024

By ETV Bharat Punjabi Team

Published : Apr 2, 2024, 8:08 PM IST

Lok Sabha Elections 2024: 'ਆਪ' ਪਾਰਟੀ ਵੱਲੋਂ ਇੱਕ-ਇੱਕ ਕਰਕੇ ਆਪਣੇ ਪੱਤੇ ਖੋਲ੍ਹੇ ਜਾ ਰਹੇ ਨੇ, ਇਸੇ ਸਿਲਸਿਲੇ ਤਹਿਤ ਹੁਣ ਇੱਕ ਹੋਰ ਲਿਸਟ ਜਾਰੀ ਕੀਤੀ ਹੈ। ਜਾਣੋ ਇਸ ਲਿਸਟ 'ਚ ਕਿਸ-ਕਿਸ ਦਾ ਨਾਮ ਸ਼ਾਮਿਲ ਹੈ।

Aam Aadmi Party (AAP) releases another list of 2 candidates for the upcoming Lok Sabha Elections in Punjab.
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ

ਚੰਡੀਗੜ੍ਹ: ਲੋਕ ਸਭਾ ਚੋਣਾਂ ਦਾ ਦਿਨ ਨੇੜੇ ਆਉਂਦੇ ਹੀ ਸਾਰੀਆਂ ਸਿਆਸੀ ਪਾਰਟੀਆਂ 'ਚ ਖ਼ਲ-ਬਲੀ ਮਚੀ ਹੋਈ ਹੈ। ਵੱਖ-ਵੱਖ ਪਾਰਟੀਆਂ ਵੱਲੋਂ ਬਹੁਤ ਹੀ ਸੋਚ-ਵਿਚਾਰ ਤੋਂ ਬਾਅਦ ਆਪਣੇ-ਆਪਣੇ ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਆਮ ਆਦਮੀ ਪਾਰਟੀ ਵੱਲੋਂ ਆਪੀ ਦੂਜੀ ਲਿਸਟ ਜਾਰੀ ਕਰ ਦਿੱਤੀ ਗਈ ਹੈ।

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਲਿਸਟ ਜਾਰੀ

'ਆਪ' ਵੱਲੋਂ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ:ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਦੂਜੀ ਉਮੀਦਵਾਰਾਂ ਦੀ ਲਿਸਟ ਨੂੰ ਜਾਰੀ ਕਰ ਦਿੱਤਾ ਗਿਆ ਹੈ। ਇਸ ਲਿਸਟ 'ਚ ਦੋ ਉਮੀਦਵਾਰ ਦੇ ਨਾਮ ਸਾਹਮਣੇ ਆਏ ਹਨ। ਹੁਣੇ-ਹੁਣੇ ਆਮ ਆਦਮੀ ਪਾਰਟੀ ਦਾ ਹਿੱਸਾ ਬਣੇ ਰਾਜ ਕੁਮਾਰ ਚੱਬੇਵਾਲ ਨੂੰ ਹੁਸ਼ਿਆਰਪੁਰ ਤੋਂ ਉਮੀਦਵਾਰ ਐਲਾਨਿਆ ਗਿਆ ਅਤੇ ਮਾਲਵਿੰਦਰ ਸਿੰਘ ਕੰਗ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ਇਸ ਐਲਾਨ ਤੋਂ ਬਾਅਦ ਦੋਵਾਂ ਉਮੀਦਵਾਰਾਂ ਦੇ ਪ੍ਰਸੰਸਕਾਂ 'ਚ ਖੁਸ਼ੀ ਦਾ ਮਾਹੌਲ ਹੈ। ਵਰਕਰਾਂ ਵੱਲੋਂ ਮਿਠਾਈਆਂ ਵੰਡ ਕੇ ਖੁਸ਼ੀ ਮਨਾਈ ਜਾ ਰਹੀ ਹੈ।

ਹੁਣ ਤੱਕ 9 ਉਮੀਦਵਾਰਾਂ ਦੇ ਨਾਮ ਦਾ ਖੁਲਾਸਾ:ਇਸ ਤੋਂ ਪਹਿਲਾ ਆਮ ਆਦਮੀ ਪਾਰਟੀ ਨੇ 7 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਗੁਰਪ੍ਰੀਤ ਸਿੰਘ ਜੀਪੀ ਨੂੰ ਫਤਹਿਗੜ੍ਹ ਸਾਹਿਬ, ਫਰੀਦਕੋਟ ਤੋਂ ਕਰਮਜੀਤ ਅਨਮੋਲ, ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਸੰਗਰੂਰ ਤੋਂ ਮੀਤ ਹੇਅਰ, ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ ਅਤੇ ਜਲੰਧਰ ਤੋਂ ਸੁਸ਼ੀਲ ਕੁਮਾਰ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ। ਇਸ ਐਲਾਨ ਤੋਂ ਬਾਅਦ ਹੀ ਸੁਸ਼ੀਲ ਕੁਮਾਰ ਨੇ 'ਆਪ' ਨੂੰ ਅਲਵਿਦਾ ਆਖ ਕੇ ਭਾਜਪਾ ਦਾ ਪੱਲ੍ਹਾ ਫੜ ਲਿਆ ਸੀ।

ABOUT THE AUTHOR

...view details