ਪੰਜਾਬ

punjab

ਭ੍ਰਿਸ਼ਟਾਚਾਰੀ ਖਿਲਾਫ਼ ਐਕਸ਼ਨ: ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ - Action against corruption

By ETV Bharat Punjabi Team

Published : Apr 19, 2024, 11:50 AM IST

Action Against Corruption: ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਖਿਲਾਫ਼ ਕਾਰਵਾਈ ਕਰਦਿਆਂ ਥਾਣਾ ਬਸਤੀ ਜੋਧੇਵਾਲ, ਕਮਿਸ਼ਨਰੇਟ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਗੁਰਪ੍ਰੀਤ ਸਿੰਘ ਨੂੰ 4,500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ।

Action against corruption
Action against corruption

ACTION AGAINST CORRUPTION

ਲੁਧਿਆਣਾ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਬਸਤੀ ਜੋਧੇਵਾਲ, ਕਮਿਸ਼ਨਰੇਟ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਲੁਧਿਆਣਾ ਦੇ ਐੱਸ ਐੱਸ ਪੀ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਵਿਜੈ ਕੁਮਾਰ ਵਾਸੀ ਕਾਕੋਵਾਲ ਰੋਡ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ ਰਿਸ਼ਵਤ:ਇਸ ਦੇ ਨਾਲ ਹੀ ਐੱਸ ਐੱਸ ਪੀ ਸੰਧੂ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਵੱਲੋਂ ਥਾਣੇ ਵਿੱਚ ਦਰਜ ਕਰਵਾਏ ਪੁਲਿਸ ਕੇਸ ਸਬੰਧੀ ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ ਉਕਤ ਏ.ਐਸ.ਆਈ. ਨੇ 4500 ਰੁਪਏ ਹੋਰ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਕਿਸ਼ਤਾਂ ਦੇ ਰੂਪ ਵਿੱਚ ਉਸ ਕੋਲੋਂ 20,500 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ 4500 ਰੁਪਏ ਦੀ ਹੋਰ ਮੰਗ ਕਰ ਰਿਹਾ ਹੈ।

ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਰੰਗੇ ਹੱਥੀ ਕਾਬੂ:ਉਥੇ ਹੀ ਵਿਜੀਲੈਂਸ ਅਧਿਕਾਰੀ ਆਰ ਪੀ ਐਸ ਸੰਧੂ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਪੁਲਿਸ ਅਧਿਕਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ABOUT THE AUTHOR

...view details