ਚੰਡੀਗੜ੍ਹ (Bal Mukand Sharma appointed Chairman):ਪੰਜਾਬ ਵਿੱਚ ਫੂਡ ਸੈਕਟਰ ਨੂੰ ਹੁਲਾਰਾ ਦੇਣ ਵਿੱਚ ਬੇਮਿਸਾਲ ਭੂਮਿਕਾ ਨਿਭਾਉਣ ਵਾਲੇ ਉੱਘੇ ਖੁਰਾਕ ਮਾਹਿਰ ਬਾਲ ਮੁਕੰਦ ਸ਼ਰਮਾ ਨੂੰ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ। ਬਾਲ ਮੁਕੰਦ ਸ਼ਰਮਾ ਜਲੰਧਰ ਅਤੇ ਲੁਧਿਆਣਾ ਵਿੱਚ ਡੀ.ਐਮ. ਮਾਰਕਫੈੱਡ ਰਹੇ ਅਤੇ ਏ਼.ਐਮ.ਡੀ ਮਾਰਕਫੈੱਡ ਦੇ ਤੌਰ 'ਤੇ ਸੇਵਾਮੁਕਤ ਹੋਏ ਹਨ। (Bal Mukand Sharma appointed Chairman)
ਬਾਲ ਮੁਕੰਦ ਸ਼ਰਮਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨਿਯੁਕਤ
Published : Mar 16, 2024, 2:15 PM IST
Bal Mukand Sharma appointed Chairman: ਬਾਲ ਮੁਕੰਦ ਸ਼ਰਮਾ ਨੂੰ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ।
![ਬਾਲ ਮੁਕੰਦ ਸ਼ਰਮਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨਿਯੁਕਤ Bal Mukand Sharma appointed Chairman Punjab State Food Commission](https://etvbharatimages.akamaized.net/etvbharat/prod-images/16-03-2024/1200-675-20999762-946-20999762-1710578547980.jpg)
ਬਾਲ ਮੁਕੰਦ ਸ਼ਰਮਾ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ:ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਾਲ ਮੁਕੰਦ ਸ਼ਰਮਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਲੁਧਿਆਣਾ ਤੋਂ ਐਗਰੀਕਲਚਰ ਵਿੱਚ ਬੀ.ਐਸ.ਸੀ ਦੀ ਡਿਗਰੀ ਕੀਤੀ ਅਤੇ ਉਨ੍ਹਾਂ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਸੀ। ਬਾਅਦ ਵਿੱਚ, ਉਹਨਾਂ ਨੇ ਇਸੇ ਯੂਨੀਵਰਸਿਟੀ ਤੋਂ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿੱਚ ਮਾਸਟਰ ਡਿਗਰੀ ਕੀਤੀ ਹੈ। (Bal Mukand Sharma appointed Chairman)
ਜਲੰਧਰ ਅਤੇ ਲੁਧਿਆਣਾ ਵਿੱਚ ਡੀ.ਐਮ. ਮਾਰਕਫੈੱਡ ਰਹੇ ਅਤੇ ਏ਼.ਐਮ.ਡੀ ਮਾਰਕਫੈੱਡ ਦੇ ਤੌਰ 'ਤੇ ਹੋਏ ਸੇਵਾਮੁਕਤ: ਮਾਰਕਫੈੱਡ ਵਿੱਚ ਜ਼ਿਲ੍ਹਾ ਮੈਨੇਜਰ ਵਜੋਂ ਆਪਣੇ ਕੈਰੀਅਰ ਦੀ ਸ਼ੁਰੂਆਤ ਕਰਦਿਆਂ, ਉਹਨਾਂ ਨੇ ਆਪਣੇ ਕੈਰੀਅਰ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਈਆਂ। ਉਹ ਜਲੰਧਰ ਅਤੇ ਲੁਧਿਆਣਾ ਵਿੱਚ ਡੀ.ਐਮ. ਮਾਰਕਫੈੱਡ ਰਹੇ ਅਤੇ ਏ਼.ਐਮ.ਡੀ ਮਾਰਕਫੈੱਡ ਦੇ ਤੌਰ 'ਤੇ ਸੇਵਾਮੁਕਤ ਹੋਏ। ਉਹਨਾਂ ਨੇ ਆਪਣੀ ਪੇਸ਼ੇਵਰ ਮੁਹਾਰਤ ਦੇ ਦਮ 'ਤੇ ਦੁਨੀਆ ਭਰ ਦੇ ਫੂਡ ਪ੍ਰੋਸੈਸਿੰਗ ਸੈਕਟਰ ਵਿੱਚ ਮਾਰਕਫੈੱਡ ਨੂੰ ਇੱਕ ਬ੍ਰਾਂਡ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। (ਪ੍ਰੈੱਸ ਨੋਟ) (Bal Mukand Sharma appointed Chairman)
- ਬਰਗਾੜੀ ਬੇਅਦਬੀ ਮਾਮਲੇ 'ਚ ਵੱਡਾ ਖੁਲਾਸਾ: ‘ਹਨੀਪ੍ਰੀਤ ਤੇ ਗੁਰਮੀਤ ਰਾਮ ਰਹੀਮ ਦੇ ਕਹਿਣ 'ਤੇ ਹੋਈ ਸੀ ਬੇਅਦਬੀ’
- ਅਮਿਤਾਭ ਬੱਚਨ ਨੇ ਸਚਿਨ ਨਾਲ ISPL ਫਾਈਨਲ ਮੈਚ ਦਾ ਮਾਣਿਆ ਆਨੰਦ, ਹਸਪਤਾਲ 'ਚ ਭਰਤੀ ਹੋਣ ਦੀ ਖਬਰ ਨੂੰ ਦੱਸਿਆ ਝੂਠ
- AAP ਸਾਂਸਦ ਰਿੰਕੂ ਤੇ ਵਿਧਾਇਕ ਅੰਗੁਰਾਲ ਭਾਜਪਾ 'ਚ ਸ਼ਾਮਲ ਨਹੀਂ ਹੋਣਗੇ: ਕਿਹਾ- ਇਹ ਅਫਵਾਹ
- ਅਨਿਲ ਵਿੱਜ ਨੇ ਹਰਿਆਣਾ ਕੈਬਨਿਟ ਦੇ ਵਿਸਥਾਰ 'ਤੇ ਕਿਹਾ- ਮੈਨੂੰ ਨਹੀਂ ਪਤਾ, ਮੁੱਖ ਮੰਤਰੀ ਦੇ ਸਹੁੰ ਚੁੱਕਣ ਤੋਂ ਬਾਅਦ ਕਿਸੇ ਨੇ ਮੇਰੇ ਨਾਲ ਗੱਲ ਨਹੀਂ ਕੀਤੀ