ਪੰਜਾਬ

punjab

ਭਾਨਾ ਸਿੱਧੂ ਨੂੰ ਪੁਲਿਸ ਰਿਮਾਂਡ ਦੌਰਾਨ ਕੁੱਟਣ ਦੇ ਮਾਮਲੇ ’ਚ ਪੁਲਿਸ ਅਫਸਰ ਨੇ ਦਿੱਤੀ ਸਫਾਈ, ਕਿਹਾ- ਫੈਲਾਈਆਂ ਜਾ ਰਹੀ ਹਨ ਗਲਤ ਅਫਵਾਹਾਂ

By ETV Bharat Punjabi Team

Published : Feb 2, 2024, 7:49 PM IST

case of beating Bhana Sidhu : ਲੁਧਿਆਣਾ ਥਾਣੇ ਵਿੱਚ ਭਾਨਾ ਸਿੱਧੂ ਦੀ ਪੁਲਿਸ ਰਿਮਾਂਡ ਦੌਰਾਨ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਪੁਲਿਸ ਅਫਸਰ ਨੇ ਸਫਾਈ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਸੋਸ਼ਲ ਮੀਡੀਆ ਉੱਤੇ ਗਲਤ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ।

case of beating Bhana Sidhu during police remand
case of beating Bhana Sidhu during police remand

ਪੁਲਿਸ ਅਫਸਰ ਨੇ ਦਿੱਤੀ ਸਫਾਈ

ਲੁਧਿਆਣਾ:ਸਮਾਜ ਸੇਵੀ ਭਾਨਾ ਸਿੱਧੂ ਨੂੰ ਪੁਲਿਸ ਰਿਮਾਂਡ ਦੌਰਾਨ ਕੁੱਟਮਾਰ ਕਰਨ ਅਤੇ ਸੋਸ਼ਲ ਮੀਡੀਆ ਉੱਤੇ ਲਗਾਤਾਰ ਚੱਲ ਰਹੀਆਂ ਖ਼ਬਰਾਂ ਨੂੰ ਲੈਕੇ ਲੁਧਿਆਣਾ ਤੋਂ ਜੁਆਇੰਟ ਕਮਿਸ਼ਨਰ ਜਸਕਿਰਨਜੀਤ ਸਿੰਘ ਤੇਜਾ ਵੱਲੋਂ ਸਪਸ਼ਟੀਕਰਨ ਦਿੱਤਾ ਗਿਆ ਹੈ। ਜੁਆਇੰਟ ਕਮਿਸ਼ਨਰ ਨੇ ਕਿਹਾ ਕਿ ਲੁਧਿਆਣਾ ਪੁਲਿਸ ਨੇ ਰਿਮਾਂਡ ਦੇ ਦੌਰਾਨ ਭਾਨਾ ਸਿੱਧੂ ਦੇ ਨਾਲ ਕੋਈ ਕੁੱਟਮਾਰ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਨਾ ਹੀ ਉਸ ਨੂੰ ਬਰਫ ਉੱਤੇ ਲਿਟਾਇਆ ਗਿਆ ਸੀ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਕੋਈ ਇੰਟੈਰੋਗੇਸ਼ਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕੇ ਜਦੋਂ ਉਸ ਨੂੰ ਲਿਆਂਦਾ ਗਿਆ ਸੀ ਉਦੋਂ ਵੀ ਉਸ ਦਾ ਮੈਡੀਕਲ ਕਰਵਾਇਆ ਗਿਆ ਅਤੇ ਜੇਲ੍ਹ ਤੋਂ ਆਉਣ ਉਪਰੰਤ ਵੀ ਮੈਡੀਕਲ ਕਰਵਾਇਆ ਗਿਆ, ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਉੱਤੇ ਜਿਹੜੀਆਂ ਗੱਲ੍ਹਾਂ ਚੱਲ ਰਹੀਆਂ ਹਨ ਅਜਿਹਾ ਕੁਝ ਵੀ ਨਹੀਂ ਹੋਇਆ।



ਲੋਕ ਫੈਲਾ ਰਹੇ ਨੇ ਗਲਤ ਅਫ਼ਵਾਹਾਂ: ਜੁਆਇੰਟ ਕਮਿਸ਼ਨਰ ਨੇ ਕਿਹਾ ਕਿ ਅਸੀਂ ਲੁਧਿਆਣਾ ਦੇ ਇਕ ਇਮੀਗਰੇਸ਼ਨ ਚਲਾਉਣ ਵਾਲੀ ਮਹਿਲਾ ਦੀ ਸ਼ਿਕਾਇਤ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਉਸ ਦਾ 2 ਦਿਨ ਦਾ ਰਿਮਾਂਡ ਹਾਸਿਲ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਉਸ ਨੂੰ ਅਦਾਲਤ ਦੇ ਹੁਕਮਾਂ ਮੁਤਾਬਕ ਜੇਲ੍ਹ ਭੇਜ ਦਿੱਤਾ ਸੀ ਜਿਸ ਤੋਂ ਬਾਅਦ ਉਸ ਨੂੰ ਜ਼ਮਾਨਤ ਮਿਲ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਿਸੇ ਕਿਸਮ ਦੀ ਉਸ ਨਾਲ ਕੁੱਟਮਾਰ ਜਾਂ ਬਰਫ ਆਦਿ ਤੇ ਨਹੀਂ ਪਾਇਆ ਗਿਆ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਅਤੇ ਮੀਡੀਆ ਚ ਜਿਨ੍ਹਾ ਵੀ ਵਿਖਾਇਆ ਜਾ ਰਿਹਾ ਹੈ ਅਜਿਹਾ ਕੁੱਝ ਨਹੀਂ ਹੈ।



ਔਰਤ ਦੀ ਸ਼ਿਕਾਇਤ ਉੱਤੇ ਹੋਈ ਸੀ ਕਾਰਵਾਈ: ਕਬਿਲੇਗੋਰ ਹੈ ਕੇ ਲੁਧਿਆਣਾ ਵਿੱਚ ਕਿਰਨ ਨਾਂ ਦੀ ਮਹਿਲਾ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਇਹ ਕਾਰਵਾਈ ਸੀ। ਉਹਨਾਂ ਕਿਹਾ ਕਿ ਦੋ ਦਿਨ ਦੇ ਬਾਅਦ ਉਸ ਨੂੰ ਅਦਾਲਤ ਨੇ ਜੇਲ੍ਹ ਭੇਜ ਦਿੱਤਾ ਸੀ। ਜਸਕਿਰਨਜੀਤ ਸਿੰਘ ਤੇਜਾ ਨੇ ਕਿਹਾ ਕਿ ਅਸੀਂ ਕਾਨੂੰਨ ਮੁਤਾਬਿਕ ਕਾਰਵਾਈ ਕੀਤੀ ਹੈ ਕਿਸੇ ਵੀ ਕਿਸਮ ਦੀ ਅਜਿਹੀ ਗੱਲ ਨਹੀਂ ਕੀਤੀ ਜੋ ਕਾਨੂੰਨ ਦੇ ਖਿਲਾਫ ਹੋਵੇ।

ABOUT THE AUTHOR

...view details