ਅੰਮ੍ਰਿਤਸਰ:ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਸ਼ਹੀਦੀ ਸਥਾਨ ਦੇ ਹੇਠਾਂ ਬਣੇ ਮਿਊਜ਼ੀਅਮ ਵਿੱਚ ਰੱਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ 1984 ਦੇ ਸਮੇਂ ਦੇ ਮਾਡਲ ਨੂੰ ਆਮ ਲੋਕਾਂ ਦੇ ਸਾਹਮਣੇ ਰੱਖਿਆ ਗਿਆ ਹੈ। ਇਸ ਮਾਡਲ ਨੂੰ ਤਿਆਰ ਕਰਨ ਵਾਲੇ ਗੁਰਪ੍ਰੀਤ ਸਿੰਘ ਪੇਪਰ ਆਰਟਿਸਟ ਵੱਲੋਂ (ਜੋ ਇਸ ਸਮੇਂ ਕੈਨੇਡਾ ਵਿੱਚ ਹੈ), ਵੀਡੀਓ ਜਾਰੀ ਕਰਦੇ ਹੋਏ ਇਸ ਦੀ ਸਾਰੀ ਡਿਟੇਲ ਦੱਸੀ ਗਈ ਹੈ। ਗੁਰਪ੍ਰੀਤ ਸਿੰਘ ਪੇਪਰ ਆਰਟਿਸਟ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਵਿਦੇਸ਼ ਆਉਣ ਤੋਂ ਪਹਿਲਾਂ ਇਹ ਮਾਡਲ ਤਿਆਰ ਕੀਤਾ ਗਿਆ ਸੀ ਅਤੇ ਇਸ ਮਾਡਲ ਨੂੰ ਤਿਆਰ ਕਰਨ ਲਈ ਢਾਈ ਮਹੀਨਿਆਂ ਦਾ ਸਮਾਂ ਲੱਗਾ ਸੀ। ਗੁਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਖੁਸ਼ੀ ਹੈ ਕਿ ਅੱਜ ਇਹ ਮਾਡਲ ਆਮ ਲੋਕਾਂ ਦੇ ਸਾਹਮਣੇ ਆਇਆ ਹੈ ਅਤੇ ਆਮ ਲੋਕ ਹੀ ਇਸ ਦੇ ਦਰਸ਼ਨ ਕਰਨਗੇ।
ਸ੍ਰੀ ਅਕਾਲ ਤਖ਼ਤ ਸਾਹਿਬ ਦਾ ਢੇਹਿ-ਢੇਰੀ ਹੋਇਆ ਮਾਡਲ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕੀਤੇ ਜਾ ਰਹੇ ਮਿਊਜ਼ੀਅਮ ਦੀ ਅੱਜ ਰਸਮੀਂ ਤੌਰ ਉੱਤੇ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਸਭ ਤੋਂ ਵੱਡਾ ਖਿੱਚ ਦਾ ਕੇਂਦਰ ਬਣਿਆ ਰਿਹਾ ਸ੍ਰੀ ਅਕਾਲ ਤਖ਼ਤ ਸਾਹਿਬ ਦਾ 1984 ਦੇ ਸਮੇਂ ਢੇਹਿ ਢੇਰੀ ਹੋਇਆ ਮਾਡਲ। ਇਹ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮਾਡਲ ਤਿਆਰ ਕਰਨ ਵਾਲੇ ਗੁਰਪ੍ਰੀਤ ਸਿੰਘ ਪੇਪਰ ਆਰਟਿਸਟ ਵੱਲੋਂ ਵੀ ਵੀਡੀਓ ਜਾਰੀ ਕਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ ਗਿਆ ਅਤੇ ਹੀ ਗੁਰਪ੍ਰੀਤ ਸਿੰਘ ਪੇਪਰ ਆਰਟਿਸਟ ਨੇ ਦੱਸਿਆ ਕਿ ਦੋ ਤੋਂ ਢਾਈ ਮਹੀਨੇ ਦਾ ਸਮਾਂ ਉਨ੍ਹਾਂ ਨੂੰ ਇਸ ਮਾਡਲ ਨੂੰ ਤਿਆਰ ਕਰਨ ਵਿੱਚ ਲੱਗਾ ਸੀ। ਜਦੋਂ ਇਹ ਮਾਡਲ ਉਨ੍ਹਾਂ ਵੱਲੋਂ ਤਿਆਰ ਕੀਤਾ ਜਾ ਰਿਹਾ ਸੀ, ਤਾਂ ਉਨ੍ਹਾਂ ਦੀਆਂ ਅੱਖਾਂ ਵਿੱਚ ਅਥਰੂ ਵਹਿ ਰਹੇ ਸਨ।