ਪੰਜਾਬ

punjab

ਬਰਨਾਲਾ 'ਚ ਯੂਥ ਪਾਰਲੀਮੈਂਟ ਦਾ ਆਯੋਜਨ, ਐਮਪੀ ਮਾਨ ਨੇ ਕਿਹਾ- ਅਜਿਹੇ ਪ੍ਰੋਗਰਾਮਾਂ ਨੌਜਵਾਨਾਂ ਨੂੰ ਚੰਗੀ ਸੇਧ ਦਿੰਦੇ ਹਨ

By ETV Bharat Punjabi Team

Published : Mar 8, 2024, 5:04 PM IST

District Level Youth Parliament : ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਜ਼ਿਲ੍ਹਾ ਪੱਧਰੀ ਯੂਥ ਪਾਰਲੀਮੈਂਟ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਦੀ ਪਾਰਲੀਮੈਂਟ ਦੇ ਵਿੱਚ ਭਾਗ ਲੈਣ ਨਾਲ ਨੌਜਵਾਨ ਅੱਗੇ ਚੱਲ ਕੇ ਵਧੀਆ ਰਾਜਨੇਤਾ ਬਣ ਸਕਦੇ ਹਨ।

ਨਹਿਰੂ ਯੁਵਾ ਕੇਂਦਰ ਬਰਨਾਲਾ ਵੱ
ਨਹਿਰੂ ਯੁਵਾ ਕੇਂਦਰ ਬਰਨਾਲਾ ਵੱ

ਬਰਨਾਲਾ: ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਜ਼ਿਲ੍ਹਾ ਯੂਥ ਅਫ਼ਸਰ ਹਰਸ਼ਰਨ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਯੂਥ ਪਾਰਲੀਮੈਂਟ ਦਾ ਆਯੋਜਨ ਵਾਈ.ਐਸ. ਕਾਲਜ ਹੰਡਿਆਇਆ ਵਿਖੇ ਕੀਤਾ ਗਿਆ। ਇਸ ਪਾਰਲੀਮੈਂਟ ਵਿੱਚ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵਾਈ. ਐਸ. ਗਰੁੱਪ ਦੇ ਡਾਇਰੈਕਟਰ ਵਰੁਣ ਭਾਰਤੀ ਅਤੇ ਪ੍ਰਿੰਸੀਪਲ ਗੁਰਪਾਲ ਰਾਣਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਅਜਿਹੇ ਪ੍ਰੋਗਰਾਮਾਂ ਨਾਲ ਚੰਗੇ ਰਾਜਨੇਤਾ ਅੱਗੇ ਆਉਣਗੇ: ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਲੇਖਾ ਅਤੇ ਪ੍ਰੋਗਰਾਮ ਸਹਾਇਕ ਰਿਸ਼ਿਵ ਸਿੰਗਲਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਹਿਰੂ ਯੁਵਾ ਕੇਂਦਰ ਬਰਨਾਲਾ ਦਾ ਇਹ ਬਹੁਤ ਵਧੀਆ ਉਪਰਾਲਾ ਹੈ। ਇਸ ਤਰ੍ਹਾਂ ਦੀ ਪਾਰਲੀਮੈਂਟ ਦੇ ਵਿਚ ਭਾਗ ਲੈਣ ਨਾਲ ਨੌਜਵਾਨਾਂ ਨੂੰ ਦੇਸ਼ ਦੀ ਪਾਰਲੀਮੈਂਟ ਦੇ ਕੰਮਾਂ ਬਾਰੇ ਪਤਾ ਚੱਲਦਾ ਹੈ ਅਤੇ ਅੱਗੇ ਚੱਲ ਕੇ ਵਧੀਆ ਰਾਜਨੇਤਾ ਬਣ ਸਕਦੇ ਹਨ।

ਹੋਰ ਵੀ ਕਈ ਮੁੱਦਿਆਂ ਉੱਤੇ ਵਿਚਾਰ: ਯੂਥ ਪਾਰਲੀਮੈਂਟ ਨੇ ਦੋ ਮਹੱਤਵਪੂਰਨ ਵਿਸ਼ਿਆਂ 'ਤੇ ਵਿਚਾਰਸ਼ੀਲ ਵਿਚਾਰ-ਵਟਾਂਦਰੇ ਲਈ ਇੱਕ ਗਤੀਸ਼ੀਲ ਪਲੇਟਫਾਰਮ ਪ੍ਰਦਾਨ ਕੀਤਾ। ਇਨ੍ਹਾਂ ਵਿਚ ਕੇਂਦਰ ਸਰਕਾਰ ਦੁਆਰਾ ਕੀਤੀਆਂ ਗਈਆਂ ਨਵੀਆਂ ਪਹਿਲਕਦਮੀਆਂ ਅਤੇ ਪ੍ਰਧਾਨ ਮੰਤਰੀ, ਭਾਰਤ ਦੇ ਮਨ ਦੀ ਬਾਤ ਦਾ ਸਮੇਂ-ਸਮੇਂ 'ਤੇ ਰੇਡੀਓ ਪ੍ਰਸਾਰਣ ਸ਼ਾਮਿਲ ਹੈ। ਉਨ੍ਹਾਂ ਨੇ ਨਹਿਰੂ ਯੁਵਾ ਕੇਂਦਰ ਵਲੋਂ ਪਿੰਡਾਂ ਦੇ ਯੂਥ ਕਲੱਬਾਂ ਰਾਹੀਂ ਨੌਜਵਾਨਾਂ ਨੂੰ ਦੇਸ਼ ਦੇ ਚੰਗੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਵੀ ਸ਼ਾਲਾਘਾ ਕੀਤੀ।

ਮੰਚ ਸੰਚਾਲਨ ਗੁਰਵਿੰਦਰ ਗਿੱਲ ਅਤੇ ਰੁਪਿੰਦਰਜੀਤ ਕੌਰ ਵੱਲੋਂ ਬਖੂਭੀ ਨਾਲ ਕੀਤਾ ਗਿਆ। ਇਸ ਮੌਕੇ ਦਸਤਕ ਰੰਗ ਮੰਚ ਹੰਡਿਆਇਆ ਦੀ ਟੀਮ ਵੱਲੋਂ ਰੁਪਿੰਦਰਜੀਤ ਕੌਰ ਦੇ ਨਿਰਦੇਸ਼ਨ ਹੇਠ ਨਾਰੀ ਸ਼ਕਤੀ ਤੇ ਬਹੁਤ ਹੀ ਵਧੀਆ ਅਤੇ ਪ੍ਰਭਾਵਸ਼ਾਲੀ ਪੇਸ਼ਕਾਰੀ ਕੀਤੀ ਗਈ। ਦਿਪੇਸ਼ ਕੁਮਾਰ, ਸੁਖਬੀਰ ਸਿੰਘ, ਰਾਘਵ ਗਰਗ ਵੱਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ।ਇਸ ਮੌਕੇ ਦਰਸ਼ਨ ਸਿੰਘ ਮੰਡੇਰ ਜ਼ਿਲ੍ਹਾ ਪ੍ਰਧਾਨ, ਜੱਥੇਦਾਰ ਅਜੈਬ ਸਿੰਘ ਭੈਣੀ, ਦੀਪਕ ਸਿੰਗਲਾ, ਹਰਮਨ ਸਿੰਘ ਸੰਧੂ ਨੌਜਵਾਨ ਆਗੂ, ਬੀਬੀ ਸੰਦੀਪ ਕੌਰ, ਸਰਪੰਚ ਸੁਖਪਾਲ ਸਿੰਘ ਛੰਨਾ, ਪੀ.ਏ ਉਪਿੰਦਰਜੀਤ ਸਿੰਘ. ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਵਲੰਟੀਅਰ ਜੀਵਨ ਸਿੰਘ, ਨਵਰਾਜ ਸਿੰਘ, ਜਸਪ੍ਰੀਤ ਸਿੰਘ, ਸਾਜਨ ਸਿੰਘ, ਅੰਮ੍ਰਿਤ ਸਿੰਘ ਅਤੇ ਰਘਵੀਰ ਸਿੰਘ ਅਤੇ ਕਾਲਜ ਦਾ ਸਮੂਹ ਸਟਾਫ ਹਾਜ਼ਰ ਰਹੇ।

ABOUT THE AUTHOR

...view details