ਪੰਜਾਬ

punjab

ਲੁਧਿਆਣਾ ਦੀ ਜਾਮਾ ਮਸਜਿਦ 'ਚ ਮਨਾਇਆ ਗਿਆ ਈਦ ਦਾ ਤਿਉਹਾਰ; ਸ਼ਾਹੀ ਇਮਾਮ ਨੇ ਦਿੱਤਾ ਭਾਈਚਾਰੇ ਨੂੰ ਸੁਨੇਹਾ, ਵਿਧਾਇਕ ਵੀ ਪੁੱਜੇ - Eid Ul Fitr 2024

By ETV Bharat Punjabi Team

Published : Apr 11, 2024, 1:58 PM IST

Eid In Ludhiana : ਲੁਧਿਆਣਾ ਦੀ ਜਾਮਾ ਮਸਜਿਦ ਵਿੱਚ ਪਹੁੰਚ ਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਸਤਿਕਾਰਿਤ ਤਰੀਕੇ ਇਦ ਉਲ ਫਿਤਰ ਦਾ ਤਿਉਹਾਰ ਮਨਾਇਆ। ਇਸ ਮੌਕੇ ਸ਼ਾਹੀ ਇਮਾਮ ਨੇ ਮੁਸਲਮਾਨ ਭਾਈਚਾਰੇ ਦੇ ਲੋਕਾਂ ਨੂੰ ਖ਼ਾਸ ਸੁਨੇਹਾ ਵੀ ਦਿੱਤਾ।

Eid festival was celebrated in Jama Masjid of Ludhiana
ਲੁਧਿਆਣਾ ਦੀ ਜਾਮਾ ਮਸਜਿਦ 'ਚ ਮਨਾਇਆ ਗਿਆ ਈਦ ਦਾ ਤਿਉਹਾਰ

ਸ਼ਾਹੀ ਇਮਾਮ ਨੇ ਦਿੱਤਾ ਆਪਣੇ ਭਾਈਚਾਰੇ ਨੂੰ ਸੁਨੇਹਾ

ਲੁਧਿਆਣਾ:ਇਤਿਹਾਸਿਕ ਜਾਮਾ ਮਸਜਿਦ ਵਿੱਚ ਈਦ ਉਲ ਫਿਤਰ ਮੌਕੇ ਪਹੁੰਚੇ ਵਿਧਾਇਕਾਂ ਨੇ ਸ਼ਾਹੀ ਇਮਾਮ ਪੰਜਾਬ ਨੂੰ ਗਲਵੱਕੜੀ ਪਾਕੇ ਈਦ ਦੀਆਂ ਵਧਾਈਆਂ ਦਿੱਤੀਆਂ। ਸ਼ਾਹੀ ਇਮਾਮ ਪੰਜਾਬ ਵੱਲੋਂ ਜਿੱਥੇ ਪੂਰੇ ਦੇਸ਼ ਵਾਸੀਆਂ ਨੂੰ ਈਦ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ ਉੱਥੇ ਹੀ ਇਜਰਾਇਲ ਵਿੱਚ ਹੋਏ ਨਰਸੰਹਾਰ ਨੂੰ ਲੈ ਕੇ ਦੁੱਖ ਪ੍ਰਗਟਾਇਆ ਅਤੇ ਕਿਹਾ ਕਿ ਸਾਦਗੀ ਨਾਲ ਮਨਾਈ ਈਦ ਉਹਨਾਂ ਲੋਕਾਂ ਨੂੰ ਸਮਰਪਿਤ ਹੈ ਜੋ ਜੰਗ ਵਿੱਚ ਜਾਨ ਗੁਆ ਬੈਠੇ ਹਨ। ਉਨ੍ਹਾਂ ਆਖਿਆ ਕਿ ਲੋਕਾਂ ਵੱਲੋਂ ਇੱਕ ਦੂਜੇ ਨੂੰ ਗਲਵੱਕੜੀ ਪਾਉਣਾ ਭਾਈਚਾਰਕ ਸਾਂਝ ਦਾ ਸੰਦੇਸ਼ ਹੈ।




ਭਾਈਚਾਰਕ ਸਾਂਝ ਦਾ ਸੰਦੇਸ਼: ਈਦ ਉਲ ਫਿਤਰ ਪੂਰੇ ਦੇਸ਼ ਭਰ ਵਿੱਚ ਚਾਅ ਅਤੇ ਉਤਸ਼ਾਹ ਦੇ ਨਾਲ ਮਨਾਇਆ ਜਾ ਰਿਹਾ ਹੈ। ਇਸ ਲੜੀ ਵਿੱਚ ਲੁਧਿਆਣਾ ਦੀ ਇਤਿਹਾਸਿਕ ਜਾਮਾ ਮਸਜਿਦ ਅੰਦਰ ਵੀ ਵੱਡੀ ਗਿਣਤੀ ਵਿੱਚ ਮੁਸਲਮਾਨ ਭਾਈਚਾਰੇ ਦੇ ਲੋਕਾਂ ਨੇ ਪਹੁੰਚ ਕੇ ਨਮਾਜ਼ ਅਦਾ ਕੀਤੀ ਅਤੇ ਇੱਕ ਦੂਸਰੇ ਨੂੰ ਗਲਵੱਕੜੀ ਪਾਕੇ ਈਦ ਉਲ ਫਿਤਰ ਦੀਆਂ ਮੁਬਾਰਕਾਂ ਦਿੱਤੀਆਂ। ਉੱਥੇ ਹੀ ਵਿਸ਼ੇਸ਼ ਤੌਰ ਉੱਤੇ ਲੁਧਿਆਣਾ ਦੇ ਦੋ ਵਿਧਾਇਕ ਵੀ ਜਾਮਾ ਮਸਜਿਦ ਵਿੱਚ ਪਹੁੰਚੇ ਅਤੇ ਇੱਕ ਦੂਸਰੇ ਨੂੰ ਗਲਵੱਕੜੀ ਪਾਕੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ।



ਈਦ ਉਲ ਫਿਤਰ ਸ਼ਹੀਦਾਂ ਨੂੰ ਸਮਰਪਿਤ: ਇਸ ਮੌਕੇ ਉੱਤੇ ਬੋਲਦੇ ਹੋਏ ਸ਼ਾਹੀ ਇਮਾਮ ਪੰਜਾਬ ਨੇ ਜਿੱਥੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ ਉੱਥੇ ਹੀ ਕਿਹਾ ਕਿ ਈਦ ਉਲ ਫਿਤਰ ਦਾ ਤਿਉਹਾਰ ਪੰਜਾਬ ਭਰ ਵਿੱਚ ਮਨਾਇਆ ਜਾ ਰਿਹਾ ਹੈ ਅਤੇ ਇਸ ਵਾਰ ਸਾਦਗੀ ਨਾਲ ਮਨਾਇਆ ਜਾ ਰਿਹਾ ਹੈ ਕਿਉਂਕਿ ਇਜਰਾਇਲ ਵਿੱਚ ਨਰਸੰਹਾਰ ਕੀਤਾ ਗਿਆ ਹੈ ਇਸ ਲਈ ਈਦ ਉਲ ਫਿਤਰ ਸ਼ਹੀਦਾਂ ਨੂੰ ਸਮਰਪਿਤ ਹੈ। ਉਹਨਾਂ ਕਿਹਾ ਕਿ ਇਸ ਦਿਨ ਜੇਕਰ ਤੁਹਾਡੇ ਨਾਲ ਕੋਈ ਰੁਸਿਆ ਹੋਇਆ ਹੈ ਤਾਂ ਉਸ ਨੂੰ ਗਲਵੱਕੜੀ ਪਾਕੇ ਮਨਾਉਣਾ ਚਾਹੀਦਾ ਹੈ ਅਤੇ ਭਾਈਚਾਰਕ ਸਾਂਝ ਨੂੰ ਵਧਾਉਣਾ ਚਾਹੀਦਾ ਹੈ।

ABOUT THE AUTHOR

...view details