ਪੰਜਾਬ

punjab

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਸਣੇ ਦੋ ਅਫ਼ਸਰਾਂ ਦੇ ਤਬਾਦਲਾ ਕਰਨ ਦੇ ਨਿਰਦੇਸ਼

By ETV Bharat Punjabi Team

Published : Mar 19, 2024, 7:08 PM IST

ਭਾਰਤੀ ਚੋਣ ਕਮਿਸ਼ਨ ਵਲੋਂ ਚੋਣਾਂ ਦੇ ਚੱਲਦੇ ਐਕਸ਼ਨ ਲਿਆ ਗਿਆ ਹੈ, ਜਿਸ 'ਚ ਉਨ੍ਹਾਂ ਵਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਜਦਕਿ ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ ਦਿੱਤੇ ਹਨ।

Election Commission of India
Election Commission of India

ਚੰਡੀਗੜ੍ਹ:ਲੋਕ ਸਭਾ ਚੋਣਾਂ ਨੂੰ ਲੈਕੇ ਚੋਣ ਕਮਿਸ਼ਨ ਪੁਰੀ ਤਰ੍ਹਾਂ ਮੁਸਤੈਦ ਹੈ, ਜਿਦ ਦੇ ਚੱਲਦੇ ਉਨ੍ਹਾਂ ਵਲੋਂ ਪੰਜਾਬ 'ਚ ਐਕਸ਼ਨ ਕੀਤਾ ਗਿਆ ਹੈ। ਭਾਰਤੀ ਚੋਣ ਕਮਿਸ਼ਨ ਵਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜਦਕਿ ਇਸ ਦੇ ਨਾਲ ਹੀ ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਭਾਰਤੀ ਚੋਣ ਕਮਿਸ਼ਨ ਵਲੋਂ ਤਿੰਨ-ਤਿੰਨ ਅਧਿਕਾਰੀਆਂ ਦਾ ਪੈਨਲ ਮੰਗਿਆ ਗਿਆ ਹੈ।

ਸ਼ਿਕਾਇਤ ਦੇ ਆਧਾਰ ‘ਤੇ ਕਾਰਵਾਈ: ਭਾਰਤੀ ਚੋਣ ਕਮਿਸ਼ਨ ਨੇ ਇਕ ਸ਼ਿਕਾਇਤ ਦੇ ਆਧਾਰ ‘ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਰੀ ਹੋਏ ਪੱਤਰ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਮੌਜੂਦਾ ਪੋਸਟਿੰਗ ਤੋਂ ਹਟਾ ਕੇ ਕਿਸੇ ਹੋਰ ਥਾਂ ਤਬਦੀਲ ਕੀਤਾ ਜਾਵੇ, ਜੋ ਕਿ ਉਨ੍ਹਾਂ ਦਾ ਗ੍ਰਹਿ ਜ਼ਿਲ੍ਹਾ ਨਾ ਹੋਵੇ। ਇਸ ਦੇ ਨਾਲ ਹੀ ਇਹ ਵੀ ਲਿਖਿਆ ਗਿਆ ਹੈ ਕਿ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਉਨ੍ਹਾਂ ਨੂੰ ਜ਼ਿਲ੍ਹੇ ਤੋਂ ਕਿਤੇ ਬਾਹਰ ਲਗਾਇਆ ਜਾਵੇ ਜੋ ਕਿ ਜਲੰਧਰ ਲੋਕ ਸਭਾ ਹਲਕੇ ਵਿਚ ਨਾ ਹੋਵੇ। ਜਲੰਧਰ ਦਾ ਨਵਾਂ ਡਿਪਟੀ ਕਮਿਸ਼ਨਰ ਤੈਨਾਤ ਕਰਨ ਲਈ ਚੋਣ ਕਮਿਸ਼ਨ ਨੇ 3 ਅਧਿਕਾਰੀਆਂ ਦੇ ਪੈਨਲ ਦੀ ਮੰਗ ਕੀਤੀ ਹੈ।

ਏਡੀਜੀਪੀ ਅਤੇ ਡੀਆਈਜੀ ਨੂੰ ਹਟਾਉਣ ਦੇ ਨਿਰਦੇਸ਼:ਇਸੇ ਤਰ੍ਹਾਂ ਰੋਪੜ ਰੇਂਜ ਦੇ ਏਡੀਜੀਪੀ ਜਸਕਰਨ ਸਿੰਘ ਅਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਨੂੰ ਵੀ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਵੀ ਮੌਜੂਦਾ ਜ਼ਿਲ੍ਹਿਆਂ ਤੋਂ ਬਾਹਰ ਲਗਾਉਣ ਲਈ ਕਿਹਾ ਗਿਆ ਹੈ ਅਤੇ ਇਹ ਸੁਨਿਸ਼ਚਿਤ ਕਰਨ ਲਈ ਕਿਹਾ ਗਿਆ ਹੈ ਕਿ ਨਵੀਂ ਤੈਨਾਤੀ ਵਾਲੇ ਜ਼ਿਲ੍ਹੇ ਮੌਜੂਦਾ ਤੈਨਾਤੀ ਵਾਲੇ ਜ਼ਿਲ੍ਹੇ ਜਾਂ ਲੋਕ ਸਭਾ ਸੀਟ ਅਧੀਨ ਨਾ ਆਉਂਦੇ ਹੋਣ। ਉਕਤ ਦੋਵੇਂ ਅਧਿਕਾਰੀ ਕ੍ਰਮਵਾਰ ਅਪ੍ਰੈਲ ਅਤੇ ਜੂਨ 2024 ਵਿਚ ਸੇਵਾਮੁਕਤ ਹੋ ਰਹੇ ਹਨ। ਦੋਵਾਂ ਥਾਂਵਾਂ ‘ਤੇ ਨਵੇਂ ਅਧਿਕਾਰੀਆਂ ਦੀ ਤੈਨਾਤੀ ਲਈ ਕਮਿਸ਼ਨ ਨੇ 3-3 ਨਾਂਵਾਂ ਵਾਲੇ ਪੈਨਲਾਂ ਦੀ ਮੰਗ ਕੀਤੀ ਹੈ।

ABOUT THE AUTHOR

...view details