ਪੰਜਾਬ

punjab

ਅੱਤਵਾਦੀ ਹਮਲੇ ਦੌਰਾਨ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੇ ਕਿਹਾ- ਸਰੀਰ ਉੱਤੇ ਗੋਲੀ ਨਹੀਂ ਸੱਟਾਂ ਦੇ ਨਿਸ਼ਾਨ, ਪੋਸਟਮਾਰਟਮ ਦੀ ਵੀ ਮੰਗੀ ਰਿਪੋਰਟ

By ETV Bharat Punjabi Team

Published : Feb 8, 2024, 9:41 AM IST

Updated : Feb 8, 2024, 2:18 PM IST

Terrorist Target Killing: ਬੀਤੇ ਦਿਨ ਸ਼੍ਰੀਨਗਰ ਵਿੱਚ ਅੱਤਵਾਦੀਆਂ ਵੱਲੋਂ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੱਤਾ ਗਿਆ ਅਤੇ ਇਸ ਦੌਰਾਨ ਦੋ ਨੌਜਵਾਨਾਂ ਦੀ ਮੌਤ ਹੋਈ। ਅੱਤਵਾਦੀ ਹਮਲੇ ਵਿੱਚ ਮਰਨ ਵਾਲੇ ਦੋਵੇਂ ਨੌਜਵਾਨ ਅੰਮ੍ਰਿਤਸਰ ਦੇ ਪਿੰਡ ਚਮਿਆਰੀ ਦੇ ਵਸਨੀਕ ਹਨ। ਮ੍ਰਿਤਕ ਅੰਮ੍ਰਿਤਪਾਲ ਦੀ ਲਾਸ਼ ਪਿੰਡ ਪਹੁੰਚ ਚੁੱਕੀ ਹੈ, ਪਰ ਪਰਿਵਾਰ ਨੇ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸਰਕਾਰੀ ਅਧਿਕਾਰੀਆਂ ਦਾ ਭਰੋਸਾ ਮਿਲਣ ਤੋਂ ਬਾਅਦ ਅੰਤਿਮ ਸਸਕਾਰ ਦੀਆਂ ਤਿਆਰੀ ਸ਼ੁਰੂ ਕੀਤੀਆਂ ਗਈਆਂ।

terrorist attack in Srinagar
ਪੂਰੇ ਇਲਾਕੇ 'ਚ ਫੈਲੀ ਸੋਗ ਦੀ ਲਹਿਰ

ਪਰਿਵਾਰਕ ਮੈਂਬਰ

ਅੰਮ੍ਰਿਤਸਰ: ਜੰਮੂ ਕਸ਼ਮੀਰ ਦੇ ਸ਼੍ਰੀਨਗਰ ਵਿੱਚ ਦੇਰ ਸ਼ਾਮ ਅੱਤਵਾਦੀਆਂ ਵੱਲੋਂ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੱਤਾ ਗਿਆ, ਜਿਸ ਦੌਰਾਨ ਖੱਬਾ ਕਦਲ ਇਲਾਕੇ ਵਿੱਚ ਦੋ ਲੋਕਾਂ ਨੂੰ ਸ਼ਰੇਆਮ ਗੋਲੀਆਂ ਮਾਰੀਆਂ ਗਈਆਂ। ਹਮਲੇ ਵਿੱਚ ਇੱਕ ਨੌਜਵਾਨ ਦੀ ਮੌਕੇ ਉੱਤੇ ਮੌਤ ਹੋ ਗਈ ਅਤੇ ਦੂਜਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਦੱਸ ਦਈਏ ਅੰਮ੍ਰਿਤਸਰ ਦੇ ਪਿੰਡ ਚਮਿਆਰੀ ਦੇ ਰਹਿਣ ਵਾਲੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਮ੍ਰਿਤਕ ਦੇਹ ਪਿੰਡ ਪਹੁੰਚਣ ਤੋਂ ਬਾਅਦ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਦੇ ਸਰੀਰ 'ਤੇ ਕੋਈ ਸੱਟ ਦੇ ਨਿਸ਼ਾਨ ਨਹੀਂ ਹਨ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਦੀ ਕੁੱਟਮਾਰ ਕੀਤੀ ਗਈ। ਉਨ੍ਹਾਂ ਕਿਹਾ ਕਿ ਮੈਡੀਕਲ ਰਿਪੋਰਟ ਆਉਣ ਤੱਕ ਉਹ ਉਸ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ। ਹੁਣ ਪਤਾ ਲੱਗਾ ਹੈ ਕਿ ਸਰਕਾਰੀ ਅਧਿਕਾਰੀਆਂ ਵਲੋਂ ਭਰੋਸਾ ਮਿਲਣ ਤੋਂ ਬਾਅਦ ਪਰਿਵਾਰ ਨੇ ਸਸਕਾਰ ਕਰਨ ਦੀ ਹਾਮੀ ਭਰੀ ਹੈ।

ਦੱਸ ਦਈਏ ਲਾਸ਼ ਲੈਕੇ ਪਹੁੰਚੇ ਡੀਐੱਸਪੀ ਰਜਿੰਦਰ ਮਿਨਹਾਸ ਦਾ ਕਹਿਣਾ ਹੈ ਕਿ ਗੋਲੀ ਲੱਗਣ ਤੋਂ ਬਾਅਦ ਮ੍ਰਿਤਕ ਨੌਜਵਾਨ ਦੀ ਦੇਹ ਨੂੰ ਚੀਰ ਕੇ ਪਾਰ ਨਿਕਲ ਗਈ ਹੈ ਅਤੇ ਪੋਸਟਮਾਰਟਮ ਦੌਰਾਨ ਡਾਕਟਰਾਂ ਨੇ ਟਾਂਕੇ ਲਗਾ ਦਿੱਤੇ। ਜਿਸ ਕਾਰਣ ਪਰਿਵਾਰ ਨੂੰ ਵਹਿਮ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਮਟ ਦੀ ਰਿਪੋਰਟ ਆਉਣ ਨੂੰ ਫਿਲਹਾਲ ਸਮਾਂ ਲੱਗੇਗਾ।

ਰਜਿੰਦਰ ਸਿੰਘ ਮਿਨਹਾਸ, ਡੀਐੱਸਪੀ

ਜਾਣਕਾਰੀ ਮੁਤਾਬਿਕ ਗੋਲੀ ਲੱਗਣ ਕਰਕੇ ਜਿਹੜੇ ਨੌਜਵਾਨਾਂ ਦੀ ਮੌਤ ਹੋਈ ਹੈ, ਉਹ ਦੋਵੇਂ ਦੋਸਤ ਸਨ। ਮ੍ਰਿਤਕਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਅਤੇ ਰੋਹਿਤ ਮਸੀਹ ਵਜੋਂ ਹੋਈ ਹੈ। ਇਹ ਦੋਵੇਂ ਮ੍ਰਿਤਕ ਨੌਜਵਾਨ ਅੰਮ੍ਰਿਤਸਰ ਦੇ ਹਲਕਾ ਅਜਨਾਲਾ ਦੇ ਪਿੰਡ ਚਮਿਆਰੀ ਦੇ ਰਹਿਣ ਵਾਲੇ ਹਨ। ਦੋਵਾਂ ਦੇ ਕਤਲ ਦੀ ਖ਼ਬਰ ਪਹੁੰਚਦੇ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਅੰਮ੍ਰਿਤਪਾਲ ਸਿੰਘ ਅਤੇ ਰੋਹਿਤ ਮਸੀਹ ਦੇ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਪੂਰੇ ਇਲਾਕੇ 'ਚ ਫੈਲੀ ਸੋਗ ਦੀ ਲਹਿਰ

ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਉਸ ਦੇ ਜੱਦੀ ਪਿੰਡ ਪਹੁੰਚ ਚੁੱਕੀ ਹੈ। ਦੱਸ ਦਈਏ ਜੰਮ-ਕਸ਼ਮੀਰ ਪੁਲਿਸ ਇਹ ਮ੍ਰਿਤਕ ਦੇਹ ਲੈਕੇ ਪਿੰਡ ਚਮਿਆਰੀ ਵਿਖੇ ਪਹੁੰਚੀ ਹੈ। ਡੀਐੱਸਪੀ ਰਜਿੰਦਰ ਸਿੰਘ ਮਿਨਹਾਸ ਨੇ ਕਿਹਾ ਕਿ ਅੱਤਵਾਦੀ ਹਮਲੇ ਵਿੱਚ ਜ਼ਖ਼ਮੀ ਹੋਣ ਮਗਰੋਂ ਮੌਤ ਦੇ ਮੂੰਹ ਵਿੱਚ ਗਏ ਦੂਜੇ ਨੌਜਵਾਨ ਰੋਹਿਤ ਮਸੀਹ ਦੀ ਮ੍ਰਿਤਕ ਦੇਹ ਅੱਜ ਸ਼ਾਮ ਤੱਕ ਪਿੰਡ ਪਹੁੰਚੇਗੀ। ਅੰਮ੍ਰਿਤ ਪਾਲ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਸ਼੍ਰੀਨਗਰ ਵਿੱਚ ਹੀ ਕਵਾਇਆ ਗਿਆ ਸੀ। ਅੰਮ੍ਰਿਤ ਪਾਲ ਸਿੰਘ ਦੀ ਮ੍ਰਿਤਕ ਦੇਹ ਸ਼੍ਰੀਨਗਰ ਪੁਲਿਸ ਪ੍ਰਸ਼ਾਸਨ ਵੱਲੋਂ ਅੱਜ ਅੰਮ੍ਰਿਤਸਰ ਭੇਜੀ ਗਈ ਹੈ। ਉੱਥੇ ਹੀ ਸ਼੍ਰੀਨਗਰ ਪ੍ਰਸ਼ਾਸਨ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ 50,000 ਨਕਦ ਅਤੇ 1 ਲੱਖ ਰੁਪਏ ਦਾ ਚੈੱਕ ਪਰਿਵਾਰ ਨੂੰ ਮਾਲੀ ਸਹਾਇਤਾ ਦੇ ਲਈ ਭੇਂਟ ਕੀਤਾ ਗਿਆ ਹੈ।

ਪਰਿਵਾਰਕ ਮੈਂਬਰ

ਦੱਸ ਦੇਈਏ ਕਿ ਪਿਛਲੇ ਸਾਲ ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਦੇ ਅਨੰਤਨਾਗ ਅਤੇ ਸ਼ੋਪੀਆਂ ਸਮੇਤ ਘਾਟੀ 'ਚ ਗੈਰ ਸਥਾਨਕ ਲੋਕਾਂ ਨੂੰ ਨਿਸ਼ਾਨਾ ਬਣਾਇਆ ਸੀ। ਇਸ ਸਾਲ ਹੁਣ ਤੱਕ ਦਾ ਇਹ ਪਹਿਲਾ ਮਾਮਲਾ ਹੈ। ਨੈਸ਼ਨਲ ਕਾਨਫਰੰਸ ਦੇ ਨੇਤਾਵਾਂ ਫਾਰੂਕ ਅਬਦੁੱਲਾ ਅਤੇ ਉਮਰ ਅਬਦੁੱਲਾ ਨੇ ਗੈਰ-ਸਥਾਨਕ 'ਤੇ ਹਮਲੇ ਦੀ ਨਿੰਦਾ ਕੀਤੀ ਹੈ। ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਿੱਚ, ਪਾਰਟੀ ਨੇ ਕਿਹਾ, 'ਜੇਕੇਐਨਸੀ ਪ੍ਰਧਾਨ ਫਾਰੂਕ ਅਬਦੁੱਲਾ ਅਤੇ ਉਪ ਪ੍ਰਧਾਨ ਉਮਰ ਅਬਦੁੱਲਾ ਸ਼੍ਰੀਨਗਰ ਦੇ ਸ਼ੱਲਾ ਕਦਲ ਵਿੱਚ ਅੰਮ੍ਰਿਤਪਾਲ ਸਿੰਘ ਦੀ ਜਾਨ ਲੈਣ ਵਾਲੀ ਵਹਿਸ਼ੀ ਘਟਨਾ ਤੋਂ ਹੈਰਾਨ ਅਤੇ ਨਿਰਾਸ਼ ਹਨ। ਉਨ੍ਹਾਂ ਨੇ ਮ੍ਰਿਤਕ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟਾਈ ਹੈ।'

Last Updated : Feb 8, 2024, 2:18 PM IST

ABOUT THE AUTHOR

...view details