ਪੰਜਾਬ

punjab

ਡਿੱਬਰੂਗੜ੍ਹ ਜੇਲ੍ਹ 'ਚ ਨਜ਼ਰਬੰਦ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ

By ETV Bharat Punjabi Team

Published : Mar 3, 2024, 10:13 AM IST

ਡਿੱਬਰੂਗੜ੍ਹ ਜੇਲ੍ਹ 'ਚ ਨਜ਼ਰਬੰਦ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ 15 ਦਿਨ ਦੇ ਕਰੀਬ ਸਮਾਂ ਪਰਿਵਾਰਾਂ ਨੂੰ ਭੁੱਖ ਹੜਤਾਲ ਕਰਦੇ ਹੋ ਗਿਆ ਪਰ ਸਰਕਾਰ ਵਲੋਂ ਇੰਨ੍ਹਾਂ ਦੀ ਸਾਰ ਨਹੀਂ ਲਈ ਜਾ ਰਹੀ।

ਡਿੱਬਰੂਗੜ੍ਹ 'ਚ ਬੰਦੀ ਸਿੰਘਾਂ ਦੇ ਪਰਿਵਾਰਾਂ ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
ਡਿੱਬਰੂਗੜ੍ਹ 'ਚ ਬੰਦੀ ਸਿੰਘਾਂ ਦੇ ਪਰਿਵਾਰਾਂ ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ

ਡਿੱਬਰੂਗੜ੍ਹ 'ਚ ਬੰਦੀ ਸਿੰਘਾਂ ਦੇ ਪਰਿਵਾਰਾਂ ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ

ਅੰਮ੍ਰਿਤਸਰ: ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੇ ਪਰਿਵਾਰਾਂ ਨੇ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰਾਂ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰਾਂ ਚਾਹੁੰਦੀਆਂ ਹਨ ਕਿ ਪੰਜਾਬ ਦੀ ਜਵਾਨੀ ਅਤੇ ਪੰਜਾਬ ਦੀ ਕਿਸਾਨੀ ਦੋਵੇਂ ਹੀ ਖਤਮ ਹੋ ਜਾਣ। ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਉਹ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਦੇ ਨਾਲ ਹਨ ਅਤੇ ਹਮੇਸ਼ਾ ਹੀ ਉਹਨਾਂ ਦੇ ਨਾਲ ਖੜੇ ਰਹਿਣਗੇ। ਉਹਨਾਂ ਨੇ ਕਿਹਾ ਕਿ ਸਰਕਾਰਾਂ ਅਕਸਰ ਹੀ ਸਿੱਖ ਕੌਮ ਨੂੰ ਦਬਾਉਣ ਦੀ ਕੋਸ਼ਿਸ਼ ਕਰਦੀਆਂ ਹਨ ਅਤੇ ਇਹ ਪਹਿਲੀ ਵਾਰ ਨਹੀਂ ਹੈ ਕਿ ਸਿੱਖ ਕੌਮ ਨੂੰ ਦਬਾਉਣ ਦੀ ਕੋਸ਼ਿਸ਼ ਸਰਕਾਰ ਵੱਲੋਂ ਕੀਤੀ ਜਾਂਦੀ ਹੋਵੇ।

ਸਰਕਾਰਾਂ ਨੇ ਨਹੀਂ ਲਈ ਪਰਿਵਾਰਾਂ ਦੀ ਸਾਰ:ਉਹਨਾਂ ਨੇ ਕਿਹਾ ਕਿ ਇਹ ਉਹ ਕੌਮ ਹੈ ਕਿ ਜਿੰਨਾ ਇਸ ਨੂੰ ਦੱਬਿਆ ਜਾਵੇ, ਉਨਾਂ ਹੀ ਉਭਰ ਕੇ ਸਾਹਮਣੇ ਆਉਂਦੀ ਹੈ। ਉੱਥੇ ਹੀ ਦੂਸਰੇ ਪਾਸੇ ਜੇਕਰ ਗੱਲ ਕੀਤੀ ਜਾਵੇ ਤਾਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਅੱਜ ਮੁੱਖ ਤੌਰ 'ਤੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੂੰ ਮਿਲਣ ਵਾਸਤੇ ਪਹੁੰਚੇ ਹਨ ਅਤੇ ਉਹਨਾਂ ਨਾਲ ਗੱਲਬਾਤ ਕਰਕੇ ਉਹਨਾਂ ਨੂੰ ਬਹੁਤ ਸੰਤੁਸ਼ਟੀ ਵੀ ਹੋਈ ਹੈ। ਜਥੇਦਾਰ ਨੇ ਕਿਹਾ ਕਿ ਅੱਜ 15 ਦਿਨ ਤੋਂ ਸਾਡੇ ਨੌਜਵਾਨ ਤੇ ਉਨ੍ਹਾਂ ਦੇ ਪਰਿਵਾਰ ਭੁੱਖ ਹੜਤਾਲ 'ਤੇ ਬੈਠੇ ਹਨ, ਪਰ ਸਰਕਾਰ ਦਾ ਕੋਈ ਵੀ ਨੁਮਾਇੰਦਾ ਇਨ੍ਹਾਂ ਪਰਿਵਾਰਾਂ ਨਾਲ ਗੱਲ ਕਰਨ ਜਾਂ ਹਾਲ ਪੁੱਛਣ ਲਈ ਵੀਂ ਨਹੀ ਆਇਆ। ਉਨ੍ਹਾਂ ਕਿਹਾ ਕਿ ਅਜ਼ਾਦ ਭਾਰਤ ਵਿਚ ਖਾਸ ਕਰ ਸਿੱਖਾਂ ਨੂੰ ਹੱਕੀ ਮੰਗਾਂ ਮਨਵਾਉਣ ਲਈ ਰੋਸ ਮਾਰਚਾਂ ਤੇ ਭੁੱਖ ਹੜਤਾਲਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ। ਲੋਕਤੰਤਰ ਵਿਚ ਅਜਿਹਾ ਨਹੀ ਹੁੰਦਾ। ਜਥੇਦਾਰ ਨੇ ਕਿਹਾ ਕਿ ਜੇਕਰ ਜੇਲ੍ਹ ਵਿਚ ਬੰਦ ਸਿੰਘਾਂ ਜਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਕੁਝ ਵੀ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰੀ ਸਰਕਾਰਾਂ ਦੀ ਹੋਵੇਗੀ। ਸਰਕਾਰ ਨੂੰ ਇਨ੍ਹਾਂ ਪਰਿਵਾਰਾਂ ਨਾਲ ਗੱਲ ਕਰਨੀ ਚਾਹੀਦੀ ਹੈ ਤੇ ਇਨ੍ਹਾਂ ਦਾ ਜਾਇਜ਼ ਮੰਗ ਮੰਨਣੀ ਚਾਹੀਦੀ ਹੈ ਕਿ ਜੇਲ੍ਹ ਵਿਚ ਬੰਦ ਸਿੰਘ ਪੰਜਾਬ ਦੀ ਕਿਸੇ ਜੇਲ੍ਹ ਵਿਚ ਲਿਆਂਦੇ ਜਾਣ ਤਾਂ ਜੋ ਪਰਿਵਾਰ ਆਪਣੇ ਬੱਚਿਆਂ ਨੂੰ ਅਸਾਨੀ ਨਾਲ ਮਿਲ ਸਕਣ।

ਡਿੱਬਰੂਗੜ੍ਹ ਤੋਂ ਪੰਜਾਬ ਦੀਆਂ ਜੇਲ੍ਹਾਂ 'ਚ ਕੀਤੇ ਜਾਣ ਸ਼ਿਫ਼ਟ: ਦੂਸਰੇ ਪਾਸੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਧੰਨਵਾਦ ਕਰਦੇ ਹਨ ਜਿਨਾਂ ਵੱਲੋਂ ਇੱਥੇ ਪਹੁੰਚ ਕੇ ਸਾਡੀ ਸਾਰ ਲਈ ਹੈ। ਉਹਨਾਂ ਨੇ ਕਿਹਾ ਕਿ ਅਸੀਂ ਲਗਾਤਾਰ ਹੀ ਸਰਕਾਰ ਉੱਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਅਤੇ ਅਸੀਂ ਚਾਹੁੰਦੇ ਹਾਂ ਕਿ ਸਰਕਾਰ ਸਾਡੇ ਬੱਚਿਆਂ ਨੂੰ ਡਿੱਬਰੂਗੜ੍ਹ ਜੇਲ੍ਹ ਦੀ ਜਗ੍ਹਾ ਤੋਂ ਪੰਜਾਬ ਦੀ ਜੇਲ੍ਹਾਂ ਵਿੱਚ ਭੇਜ ਸਕਣ ਤਾਂ ਜੋ ਕਿ ਅਸੀਂ ਉਹਨਾਂ ਦੀ ਖੁਦ ਪੈਰਵਾਈ ਕਰ ਸਕੀਏ। ਉਹਨਾਂ ਨੇ ਕਿਹਾ ਕਿ ਕਈ ਸਿੰਘ ਇਸ ਤਰ੍ਹਾਂ ਦੇ ਹਨ ਜਿਨਾਂ ਦੀ ਕਾਫੀ ਤਬੀਅਤ ਖਰਾਬ ਹੈ ਅਤੇ ਉਹਨਾਂ ਸਿੰਘਾਂ ਦੇ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਘਟਨਾ ਵਾਪਰ ਸਕਦੀ ਹੈ। ਉਹਨਾਂ ਨੇ ਕਿਹਾ ਕਿ ਅਸੀਂ ਸਰਕਾਰ ਉਤੇ ਦਬਾਅ ਬਣਾਉਣ ਵਾਸਤੇ ਹਰ ਇੱਕ ਸੰਭਵ ਕੋਸ਼ਿਸ਼ ਕਰਨ ਲਈ ਤਿਆਰ ਹਾਂ ਅਤੇ ਅਸੀਂ ਕੌਮ ਨੂੰ ਕਹਿੰਦੇ ਹਾਂ ਕਿ ਉਹ ਵੀ ਸਾਡਾ ਜ਼ਰੂਰ ਸਾਥ ਦੇਣ।

ABOUT THE AUTHOR

...view details