ਪੰਜਾਬ

punjab

ਕਿਸਾਨ ਆਗੂ ਰੁਲਦੂ ਸਿੰਘ ਨੇ ਹਰਿਆਣਾ ਤੇ ਕੇਂਦਰ ਸਰਕਾਰ ਦੀ ਕੀਤੀ ਨਿੰਦਾ, ਬਾਰਡਰਾਂ 'ਤੇ ਡਟੇ ਨੌਜਵਾਨਾਂ ਨੂੰ ਕੀਤੀ ਇਹ ਖਾਸ ਅਪੀਲ

By ETV Bharat Punjabi Team

Published : Feb 21, 2024, 2:20 PM IST

Reaction On Farmer Protest : ਕਿਸਾਨ ਅੰਦੋਲਨ ਵਿਚਾਲੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਕਿਸਾਨਾਂ ਨੂੰ ਸ਼ਾਂਤਮਈ ਤਰੀਕੇ ਨਾਲ ਦਿੱਲੀ ਵੱਲ ਨੂੰ ਵਧਣ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ 'ਤੇ ਹਮਲਾ ਹੋਇਆ, ਤਾਂ ਪਾਕਿਸਤਾਨ ਦੀ ਜੰਗ ਵਾਲੇ ਹਾਲਾਤ ਹੋਣਗੇ।

farmer protest
farmer protest

ਹਰਿਆਣਾ ਤੇ ਕੇਂਦਰ ਸਰਕਾਰ ਦੀ ਨਿੰਦਾ

ਮਾਨਸਾ:ਦੂਜੇ ਪੜਾਅ ਵਿੱਚ ਅੱਜ ਕਿਸਾਨ ਦਿੱਲੀ ਵੱਲ ਨੂੰ ਕੂਚ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਵਿਚਾਲੇ ਕਿਸਾਨ ਨੇਤਾ ਰੁਲਦੂ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਤੇ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਕਿਸਾਨਾਂ ਉੱਤੇ ਅੱਜ ਕਿਸੇ ਵੀ ਤਰ੍ਹਾਂ ਦਾ ਕੋਈ ਹਮਲਾ ਕੀਤਾ, ਤਾਂ ਭਾਰਤ ਪਾਕਿਸਤਾਨ ਦੀ ਜੰਗ ਵਾਲਾ ਹਾਲ ਹੋਵੇਗਾ।

ਕਿਸਾਨੀ ਮੰਗਾਂ ਨੂੰ ਲੈ ਕੇ 13 ਫ਼ਰਵਰੀ ਤੋਂ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਖਨੌਰੀ ਅਤੇ ਸ਼ੰਬੂ ਬਾਰਡਰ 'ਤੇ ਰੋਕ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਅੱਜ ਦੂਜੇ ਪੜਾਅ ਦੌਰਾਨ ਕਿਸਾਨ ਦਿੱਲੀ ਵੱਲ ਨੂੰ ਵਧਣ ਲਈ ਤਿਆਰ ਬਰ ਤਿਆਰ ਹਨ। ਇਸ ਤੋਂ ਪਹਿਲਾਂ ਕਿਸਾਨ ਨੇਤਾ ਰੁਲਦੂ ਸਿੰਘ ਨੇ ਕਿਸਾਨ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਅੰਦੋਲਨ ਹਮੇਸ਼ਾ ਸ਼ਾਂਤਮਈ ਲੜੇ ਜਾਂਦੇ ਹਨ।

ਹਰਿਆਣਾ ਦੇ ਮੁੱਖ ਮੰਤਰੀ ਖੱਟਰ ਕਹਿ ਰਹੇ ਹਨ ਕਿ ਕਿਸਾਨ ਟਰੈਕਟਰ ਤੇ ਜੇਸੀਬੀ ਮਸ਼ੀਨਾਂ ਕਿਉ ਲੈ ਕੇ ਆਏ ਹਨ, ਤਾਂ ਠੀਕ ਹੈ ਹਰਿਆਣਾ ਸਰਕਾਰ ਕਿਸਾਨਾਂ ਨੂੰ ਦਿੱਲੀ ਵੱਲ ਕੂਚ ਕਰਨ ਦੇਵੇ, ਅਸੀਂ ਜੇਸੀਬੀ ਵਾਪਸ ਪੰਜਾਬ ਭੇਜ ਦਿਆਂਗੇ, ਅੱਗੇ ਨਹੀਂ ਲੈ ਕੇ ਜਾਂਦੇ। ਹਾਂ, ਪਰ ਟਰੈਕਟਰ ਤਾਂ ਜਾਣਗੇ ਹੀ, ਕਿਉਂਕਿ ਕਿਸਾਨਾਂ ਦਾ ਉਸ ਵਿੱਚ ਰਾਸ਼ਨ ਸਣੇ ਹੋਰ ਲੋਂੜੀਦਾ ਸਾਮਾਨ ਹੈ।

- ਕਿਸਾਨ ਨੇਤਾ ਰੁਲਦੂ ਸਿੰਘ

ਨੌਜਵਾਨਾਂ ਨੂੰ ਅਪੀਲ:ਇਸ ਅੰਦੋਲਨ ਨੂੰ ਵੀ ਸ਼ਾਂਤਮਈ ਤਰੀਕੇ ਨਾਲ ਲੜਿਆ ਜਾਵੇ, ਨਾਲ ਹੀ ਉਨ੍ਹਾਂ ਕਿਹਾ ਕਿ ਅੰਦੋਲਨ ਵਿੱਚ ਸ਼ਾਮਿਲ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਕੋਈ ਵੀ ਹੁੱਲੜਬਾਜੀ ਨਾ ਕੀਤੀ ਜਾਵੇ, ਤਾਂ ਕਿ ਸਾਡਾ ਅੰਦੋਲਨ ਖਰਾਬ ਨਾ ਹੋਵੇ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਵੀ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਅੱਜ ਕਿਸਾਨਾਂ ਉੱਤੇ ਕਿਸੇ ਤਰ੍ਹਾਂ ਦਾ ਕੋਈ ਹਮਲਾ ਹੋਇਆ, ਤਾਂ ਹਾਲਾਤ ਖਰਾਬ ਹੋਣਗੇ। ਉਨ੍ਹਾਂ ਕਿਹਾ ਕਿ ਭਾਰਤ ਦੀਆਂ ਕਿਸਾਨ ਜਥੇਬੰਦੀਆਂ ਦੀ ਕੱਲ੍ਹ ਯਾਨੀ ਵੀਰਵਾਰ ਨੂੰ ਚੰਡੀਗੜ੍ਹ ਕਿਸਾਨ ਭਵਨ ਵਿੱਚ ਮੀਟਿੰਗ ਹੋਣ ਜਾ ਰਹੀ ਹੈ ਜਿਸ ਵਿੱਚ ਇਸ ਅੰਦੋਲਨ ਨੂੰ ਲੈ ਕੇ ਵੀ ਵੱਡਾ ਫੈਸਲਾ ਲਿਆ ਜਾਵੇਗਾ।

ਰੁਲਦੂ ਸਿੰਘ ਨੇ ਕਿਹਾ ਕਿ ਸਾਰੀਆਂ ਹੀ ਕਿਸਾਨ ਜਥੇਬੰਦੀਆਂ ਕਿਸਾਨੀ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੀਆਂ ਹਨ ਅਤੇ ਸਾਡੀ ਵੀ ਇਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਪੂਰਨ ਹਮਾਇਤ ਹੈ। ਅਸੀਂ ਪੰਜਾਬ ਵਿੱਚ ਭਾਜਪਾ ਆਗੂਆਂ ਦੇ ਘਰਾਂ ਅਤੇ ਦਫਤਰਾਂ ਦਾ ਘਿਰਾਓ ਕੀਤਾ ਹੋਇਆ ਹੈ। ਜੇਕਰ ਸਾਡੇ ਕਿਸਾਨਾਂ ਦਾ ਸਾਨੂੰ ਸੱਦਾ ਆਉਂਦਾ ਹੈ ਤਾਂ ਮੀਟਿੰਗ ਤੋਂ ਬਾਅਦ ਸਖ਼ਤ ਫੈਸਲਾ ਲਿਆ ਜਾਵੇਗਾ।

ਮੋਦੀ ਸਰਕਾਰ ਫੈਸਲਾ ਲਵੇ:ਕਿਸਾਨ ਨੇਤਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦਾਲਾਂ, ਮੱਕੀ ਅਤੇ ਕਪਾਹ ਦੀ ਫ਼ਸਲ ਉੱਤੇ ਐਮਐਸਪੀ ਦੇਣ ਦੇ ਭਰੋਸੇ ਉੱਤੇ ਰੁਲਦੂ ਸਿੰਘ ਨੇ ਕਿਹਾ ਕਿ ਕਾਰਪੋਰੇਟਾਂ ਦੇ ਇਸ਼ਾਰੇ ਉੱਤੇ ਸਰਕਾਰ ਚੱਲ ਰਹੀ ਹੈ। ਜਿਸ ਤਰ੍ਹਾਂ ਕਾਰਪੋਰੇਟ ਕਹਿੰਦੇ ਹਨ ਕਿ ਉਸੇ ਤਰ੍ਹਾਂ ਮੋਦੀ ਸਰਕਾਰ ਕਰ ਰਹੀ ਹੈ, ਉਨ੍ਹਾਂ ਕਿਹਾ ਕਿ ਇੱਕ ਪਾਸੇ ਕਿਸਾਨ ਹਨ ਅਤੇ ਦੂਜੇ ਪਾਸੇ ਕਾਰਪੋਰੇਟ ਘਰਾਣੇ ਹਨ। ਇਸ ਲਈ ਕਿਸਾਨ ਜਥੇਬੰਦੀਆਂ ਦਾ ਫੈਸਲਾ ਹੈ, ਕਿਉਂਕਿ ਕਿਸਾਨੀ ਮੰਗਾਂ ਨੂੰ ਲਾਗੂ ਕਰਵਾ ਕੇ ਹੀ ਵਾਪਸ ਪਰਤਣਗੇ। ਉਨ੍ਹਾਂ ਕਿਹਾ ਕਿ ਪਿਛਲੇ ਅੰਦੋਲਨ ਦੇ ਦੌਰਾਨ 500 ਕਿਸਾਨ ਜਥੇਬੰਦੀਆਂ ਸੀ, ਪਰ ਇਸ ਵਾਰ 17 ਕਿਸਾਨ ਜਥੇਬੰਦੀਆਂ ਹਨ ਅਤੇ ਮੰਗਾਂ ਇੱਕੋ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਹੀ ਜਥੇਬੰਦੀਆਂ ਜਲਦ ਹੀ ਕੋਈ ਵੱਡਾ ਫੈਸਲਾ ਲੈਣਗੀਆਂ ਅਤੇ ਆਪਣੇ ਕਿਸਾਨ ਜਥੇਬੰਦੀਆਂ ਦੀ ਪਿੱਠ ਨਹੀਂ ਲੱਗਣ ਦੇਣਗੀਆਂ।

ABOUT THE AUTHOR

...view details