ਪੰਜਾਬ

punjab

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨ ਜਥੇਬੰਦੀਆਂ ਨੇ ਲਾਇਆ ਧਰਨਾ

By ETV Bharat Punjabi Team

Published : Jan 20, 2024, 5:34 PM IST

ਅੱਜ ਪੰਜਾਬ ਦੇ ਵੱਖ ਵੱਖ ਟੋਲ ਪਲਾਜ਼ਾ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ਤਹਿਤ 11 ਵਜੇ ਤੋਂ ਲੈ ਕੇ 2 ਵਜੇ ਤੱਕ ਟੋਲ ਫਰੀ ਕੀਤਾ ਗਿਆ। ਇਸ ਮੌਕੇ ਕੌਮੀ ਇਨਸਾਫ਼ ਮੋਰਚਾ ਵੱਲੋਂ ਕਿਹਾ ਗਿਆ ਕਿ ਜਦੋਂ ਤੱਕ ਬੰਦੀ ਸਿੰਘ ਰਿਹਾ ਨਹੀਂ ਹੁੰਦੇ ਇਹ ਮੋਰਚੇ ਇੰਝ ਹੀ ਜਾਰੀ ਰਹਿਣਗੇ।

Farmers' organizations staged a sit-in at Ladowali Toll Plaza in Ludhiana for the release of captive Singhs
ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲੁਧਿਆਣਾ ਦੇ ਲਾਡੋਵਾਲੀ ਟੋਲ ਪਲਾਜ਼ਾ 'ਤੇ ਕਿਸਾਨ ਜਥੇਬੰਦੀਆਂ ਨੇ ਲਾਇਆ ਧਰਨਾ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲੁਧਿਆਣਾ ਦੇ ਲਾਡੋਵਾਲੀ ਟੋਲ ਪਲਾਜ਼ਾ 'ਤੇ ਕਿਸਾਨ ਜਥੇਬੰਦੀਆਂ ਨੇ ਲਾਇਆ ਧਰਨਾ

ਲੁਧਿਆਣਾ :ਅੱਜ ਪੰਜਾਬ ਭਰ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਵੱਖ ਵੱਖ ਟੋਲ ਪਲਾਜ਼ਾ ਉੱਤੇ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ਤਹਿਤ 11 ਵਜੇ ਤੋਂ ਲੈ ਕੇ 2 ਵਜੇ ਤੱਕ ਟੋਲ ਫਰੀ ਕੀਤਾ ਗਿਆ। ਪੰਜਾਬ ਦੇ ਵਿੱਚ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਅਤੇ ਅਕਾਲੀ ਦਲ ਅੰਮ੍ਰਿਤਸਰ ਅਤੇ ਹੋਰ ਜਥੇਬੰਦੀਆਂ ਨੇ ਮਿਲ ਕੇ ਬੰਦੀ ਸਿੰਘਾਂ ਦੀ ਰਿਹਾਈ ਨਾ ਕਰਨ ਦੇ ਵਿਰੋਧ ਦੇ ਵਿੱਚ ਪੰਜਾਬ ਦੇ 13 ਟੋਲ ਪਲਾਜ਼ਾ ਆਵਾਜਾਈ ਲਈ ਮੁਫਤ ਕਰ ਦਿੱਤੇ। ਜਿਨਾਂ ਦੇ ਵਿੱਚ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਟੋਲ ਪਲਾਜ਼ਾ ਵੀ ਸ਼ਾਮਿਲ ਹੈ। ਕਿਸਾਨ ਜਥੇਬੰਦੀਆਂ ਅਤੇ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੇ ਕਿਹਾ ਕਿ ਜੇਕਰ ਰਾਮ ਰਹੀਮ ਨੂੰ ਪੈਰੋਲ ਮਿਲ ਸਕਦੀ ਹੈ ਤਾਂ ਬੰਦੀ ਸਿੰਘਾਂ ਦੀ ਰਿਹਾਈ ਕਿਉਂ ਨਹੀਂ ਹੋ ਸਕਦੀ। ਉਹਨਾਂ ਸਵਾਲ ਖੜੇ ਕੀਤੇ। ਇਸ ਮੌਕੇ ਆਗੂਆਂ ਨੇ ਕਿਹਾ ਕਿ ਇਸ ਵਿੱਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੋਨੇ ਹੀ ਜਿੰਮੇਵਾਰ ਹਨ ਦੋਵੇਂ ਹੀ ਸਰਕਾਰਾਂ ਆਪੋ ਆਪਣੀ ਜਿੰਮੇਵਾਰੀ ਤੋਂ ਭੱਜ ਰਹੀਆਂ ਹਨ।

ਸਰਕਾਰਾਂ ਇਸ 'ਤੇ ਕੋਈ ਗੌਰ ਨਹੀਂ ਫਰਮਾ ਰਹੀਆਂ: ਟੋਲ ਪਲਾਜ਼ਾ 'ਤੇ ਮੌਜੂਦ ਆਗੂਆਂ ਨੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਇਸ ਦੀ ਮੰਗ ਕਰ ਰਹੇ ਹਾਂ ਪਰ ਸਰਕਾਰਾਂ ਇਸ 'ਤੇ ਕੋਈ ਗੌਰ ਨਹੀਂ ਫਰਮਾ ਰਹੀਆਂ। ਉਹਨਾਂ ਨੇ ਕਿਹਾ ਕਿ ਸਰਕਾਰਾਂ ਧੱਕਾ ਕਰ ਰਹੀਆਂ ਨੇ, ਸ਼੍ਰੋਮਣੀ ਅਕਾਲੀ ਦਲ ਫਤਿਹ ਦੇ ਆਗੂਆਂ ਦੇ ਨਾਲ ਕਿਸਾਨ ਜਥੇਬੰਦੀਆਂ ਦੇ ਆਗੂ ਵੀ ਮੌਜੂਦ ਰਹੇ ਜਿਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਸਾਡੇ ਬੰਦੀ ਸਿੰਘ ਰਿਹਾ ਨਹੀਂ ਕੀਤੇ ਜਾਂਦੇ ਉਦੋਂ ਤੱਕ ਅਸੀਂ ਧਰਨੇ ਪ੍ਰਦਰਸ਼ਨ ਜਾਰੀ ਰੱਖਾਂਗੇ। ਆਗੂਆਂ ਨੇ ਕਿਹਾ ਕਿ ਅਸੀਂ ਆਪਣੀ ਲੜਾਈ ਜਾਰੀ ਰੱਖਾਂਗੇ। ਉਨ੍ਹਾ ਕਿਹਾ ਕਿ ਅਸੀਂ ਮੁਹਾਲੀ ਦੇ ਵਿੱਚ ਲੰਮੇਂ ਸਮੇਂ ਤੋਂ ਅਸੀਂ ਧਰਨੇ 'ਤੇ ਬੈਠੇ ਰਹੇ ਪਰ ਸਰਕਾਰ ਦੇ ਕੰਨਾਂ ਤੱਕ ਜੂ ਤੱਕ ਨਹੀਂ ਸਰਕੀ। ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਬੰਦੀ ਸਿੰਘਾਂ ਰਿਹਾਈ ਲਈ ਅਸੀਂ ਜਦੋਂ ਜਹਿਦ ਕਰ ਰਹੇ ਹਨ।

ਮੋਰਚੇ ਨੂੰ ਇਕ ਸਾਲ ਪੂਰਾ ਹੋ ਚੁੱਕਿਆ: ਜ਼ਿਕਰਯੋਗ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਮੋਹਾਲੀ ਵਿਖੇ ਚੱਲ ਰਹੇ ਮੋਰਚੇ ਨੂੰ ਇਕ ਸਾਲ ਪੂਰਾ ਹੋ ਚੁੱਕਿਆ ਹੈ ਪਰ ਮੌਜੂਦਾ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਵੀ ਬਣਦੀ ਕਾਰਵਾਈ ਨਹੀਂ ਕੀਤੀ ਗਈ। ਇਸ ਮੌਕੇ ਕੌਮੀ ਇਨਸਾਫ਼ ਮੋਰਚਾ ਦੇ ਕਨਵੀਨਰ ਪਾਲ ਸਿੰਘ ਫਰਾਂਸ ਵੱਲੋਂ ਪੰਜਾਬ ਦੇ ਪਾਣੀਆਂ ਦੀ ਸਮੱਸਿਆ ਹੋਰ ਕਿਸਾਨੀ ਦੀਆਂ ਸਮੱਸਿਆਵਾਂ ਸਬੰਧੀ ਸੰਘਰਸ਼ ਕਰਨ ਅਪੀਲ ਕੀਤੀ ਗਈ।

ABOUT THE AUTHOR

...view details