ਪੰਜਾਬ

punjab

ਭਾਰਤ ਬੰਦ ਦੇ ਸੱਦੇ ਨੂੰ ਲੈਕੇ ਕਿਸਾਨ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ 'ਚ ਪ੍ਰਦਰਸ਼ਨ, ਲੋਕਾਂ ਨੂੰ ਕੀਤੀ ਇਹ ਅਪੀਲ

By ETV Bharat Punjabi Team

Published : Feb 13, 2024, 7:11 PM IST

ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੋਇਆ ਹੈ। ਇਸ ਦੇ ਚੱਲਦੇ ਲੋਕਾਂ ਨੂੰ ਸਮਰਥਨ ਦੀ ਅਪੀਲ ਕਰਦਿਆਂ ਕਿਸਾਨਾਂ ਵਲੋਂ ਅੰਮ੍ਰਿਤਸਰ 'ਚ ਵੱਡਾ ਮਾਰਚ ਕੱਢਿਆ ਗਿਆ।

India closed on February 16
India closed on February 16

ਕਿਸਾਨ ਆਗੂ ਭਾਰਤ ਬੰਦ ਦੀ ਜਾਣਕਾਰੀ ਦਿੰਦੇ ਹੋਏ

ਅੰਮ੍ਰਿਤਸਰ:ਪੰਜਾਬ 'ਚ ਕਿਸਾਨਾਂ ਵਲੋਂ 16 ਫਰਵਰੀ ਨੂੰ ਭਾਰਤ ਬੰਦ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਸਯੁੰਕਤ ਕਿਸਾਨ ਮੋਰਚੇ ਦੇ ਨਾਲ ਠੇਕੇ 'ਤੇ ਕੰਮ ਕਰਦੇ ਕੱਚੇ ਕਰਮਚਾਰੀ ਅਤੇ ਵਪਾਰੀ ਵਰਗ ਵੀ ਜੁੜ ਗਿਆ ਹੈ, ਜਿਸ ਨਾਲ ਕਿਸਾਨਾਂ ਦੀ ਤਾਕਤ ਦੁੱਗਣੀ ਹੋ ਗਈ ਹੈ। ਇਸ ਮੌਕੇ ਪੂਰੇ ਭਾਰਤ ਦੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਭਾਰਤ ਬੰਦ ਵਾਲੇ ਦਿਨ ਦੁਕਾਨਾਂ ਨਾ ਖੋਲ੍ਹੀਆਂ ਜਾਣ ਅਤੇ ਇਸ ਦੇ ਚੱਲਦੇ ਸੰਯੁਕਤ ਕਿਸਾਨ ਮੋਰਚੇ ਦੇ ਨਾਲ ਸੰਬੰਧਿਤ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਦੇ ਭੰਡਾਰੀ ਪੁੱਲ ਤੋਂ ਹਾਲ ਗੇਟ ਦੇ ਅੰਦਰ ਤੇ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਇੱਕ ਵੱਡਾ ਮਾਰਚ ਕੀਤਾ ਗਿਆ।

ਅੰਮ੍ਰਿਤਸਰ 'ਚ ਕੱਢਿਆ ਵੱਡਾ ਮਾਰਚ:ਇਸ ਵਿੱਚ ਉਹਨਾਂ ਵੱਲੋਂ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ ਗਈ ਤੇ ਉਹਨਾਂ ਨੂੰ 16 ਫਰਵਰੀ ਵਾਲੇ ਦਿਨ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ ਗਈ। ਇਸ ਦੇ ਨਾਲ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 16 ਫਰਵਰੀ ਨੂੰ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਜਿਸ ਦੇ ਚੱਲਦੇ ਅਸੀਂ ਪੂਰੇ ਪੰਜਾਬ ਵਾਸੀਆਂ ਨੂੰ ਅਪੀਲ ਕਰਦੇ ਹਾਂ ਕਿ ਉਹ ਵੀ ਪੂਰਾ ਪੰਜਾਬ ਬੰਦ ਕਰਕੇ ਕਿਸਾਨਾਂ ਦਾ ਸਮਰਥਨ ਜਰੂਰ ਕਰਨ। ਉਹਨਾਂ ਕਿਹਾ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਕੇਂਦਰ ਦੇ ਵਿੱਚ ਬੈਠੀ ਮੋਦੀ ਸਰਕਾਰ ਸਾਰਾ ਕੁਝ ਹੀ ਪ੍ਰਾਈਵੇਟ ਅਦਾਰਿਆਂ ਨੂੰ ਸੌਂਪੀ ਜਾ ਰਹੀ ਹੈ, ਜਿਸ ਦਾ ਕਿ ਅਸੀਂ ਵਿਰੋਧ ਕਰਦੇ ਹਾਂ।

ਮੋਦੀ ਅਤੇ ਖੱਟਰ ਸਰਕਾਰ 'ਤੇ ਨਿਸ਼ਾਨਾ: ਉਨ੍ਹਾਂ ਕਿਹਾ ਕਿ ਜੋ ਰਹਿੰਦੀਆਂ ਮੰਗਾਂ ਨੇ ਉਹਨਾਂ ਨੂੰ ਲੈ ਕੇ ਅੱਜ ਅਸੀਂ ਪ੍ਰਦਰਸ਼ਨ ਕਰ ਰਹੇ ਹਾਂ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹਾਂ ਕਿ ਉਹ ਕਿਸਾਨਾਂ ਦਾ ਸਾਥ ਜ਼ਰੂਰ ਦੇਣ। ਇਸ ਦੌਰਾਨ ਕਿਸਾਨ ਮਜ਼ਦੂਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੀ ਸਰਕਾਰ ਨੂੰ ਵੀ ਘੇਰਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਸਰਕਾਰ ਹੈ ਅਤੇ ਦੇਸ਼ ਲਈ ਖਤਰਨਾਕ ਹੈ। ਇਸ ਲਈ ਉਨ੍ਹਾਂ ਨੂੰ ਹਟਾਉਣਾ ਹੀ ਪੈਣਾ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ, ਕੇਂਦਰੀ ਟਰੇਡ ਯੂਨੀਅਨ ਅਤੇ ਭਾਰਤੀ ਜਥੇਬੰਦੀਆਂ ਨੇ 16 ਫਰਵਰੀ ਦੇ ਬੰਦ ਨੂੰ ਲੈਕੇ ਪੈਂਫਲੇਟ ਵੀ ਵੰਡੇ। ਉਨ੍ਹਾਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਇਸ ਬੰਦ ਨੂੰ ਸਫ਼ਲ ਬਣਾਇਆ ਜਾਵੇ।

ਕਿਸਾਨਾਂ ਨੇ ਦਿੱਤਾ ਭਾਰਤ ਬੰਦ ਦਾ ਸੱਦਾ: ਕਾਬਿਲੇਗੌਰ ਹੈ ਕਿ ਜਿੱਥੇ ਇੱਕ ਪਾਸੇ ਕਿਸਾਨਾਂ ਵੱਲੋਂ ਦੁਬਾਰਾ ਤੋਂ ਕਿਸਾਨੀ ਅੰਦੋਲਨ ਦੀ ਸ਼ੁਰੂਆਤ ਲਈ ਦਿੱਲੀ ਕੂਚ ਕੀਤਾ ਗਿਆ ਹੈ, ਉਥੇ ਹੀ ਅੱਜ ਇੱਕ ਵਾਰ ਫਿਰ ਤੋਂ ਭਾਰਤ ਬੰਦ ਦੀ ਕਾਲ ਕਿਸਾਨਾਂ ਵੱਲੋਂ 16 ਤਰੀਕ ਨੂੰ ਦੇ ਦਿੱਤੀ ਗਈ ਹੈ। ਜਿਸ ਨੂੰ ਲੈ ਕੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਇਸ ਬਾਰੇ ਸਾਰੀ ਜਾਣਕਾਰੀ ਦਿੱਤੀ ਗਈ। ਉਥੇ ਹੁਣ ਦੇਖਣਾ ਹੋਵੇਗਾ ਕਿ ਕਿਸਾਨਾਂ ਵੱਲੋਂ ਜੋ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ, ਇਹ ਕਿੰਨੀ ਸਫਲ ਹੁੰਦੀ ਜਾਂ ਫਿਰ ਨਹੀਂ।

ABOUT THE AUTHOR

...view details