ਪੰਜਾਬ

punjab

ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਪੁਲਿਸ ਅਤੇ ਸੀਆਰਪੀਐਫ ਵੱਲੋਂ ਕੱਢਿਆ ਗਿਆ ਫਲੈਗ ਮਾਰਚ, ਸ਼ਰਾਰਤੀ ਅਨਸਰਾਂ ਨੂੰ ਦਿੱਤੀ ਚਿਤਾਵਨੀ - Flag march in Amritsar

By ETV Bharat Punjabi Team

Published : Apr 4, 2024, 3:01 PM IST

Flag march: ਅੰਮ੍ਰਿਤਸਰ ਦੀ ਪੁਲਿਸ ਵੱਲੋਂ ਪੈਰਾਮਿਲਟਰੀ ਫੋਰਸ ਨੂੰ ਨਾਲ ਲੈ ਕੇ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਉਹਨਾਂ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

FLAG MARCH IN AMRITSAR
FLAG MARCH IN AMRITSAR

FLAG MARCH IN AMRITSAR

ਅੰਮ੍ਰਿਤਸਰ:ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਮੈਦਾਨ ਭਖਿਆ ਹੋਇਆ ਹੈ, ਪੰਜਾਬ ਵਿੱਚ ਚੋਣਾਂ ਦੇ ਆਖਰੀ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ, ਜਿਸ ਨੂੰ ਲੈ ਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਅੰਮ੍ਰਿਤਸਰ ਵਿੱਚ ਅਮਨ-ਸ਼ਾਂਤੀ ਦਾ ਮਾਹੌਲ ਬਣਾਈ ਰੱਖਣ ਲਈ ਪੁਲਿਸ ਅਤੇ ਬੀ.ਐਸ.ਐਫ ਦੇ ਜਵਾਨ ਪੂਰੀ ਤਰ੍ਹਾਂ ਸਰਗਰਮ ਹਨ। ਪੰਜਾਬ ਪੁਲਿਸ ਵੱਲੋਂ ਅਮਨ-ਸ਼ਾਂਤੀ ਬਣਾਈ ਰੱਖਣ ਲਈ ਹਰ ਰੋਜ਼ ਫਲੈਗ ਕੱਢਿਆ ਕੱਢੇ ਜਾ ਰਹੇ ਹਨ। ਇਸ ਦੌਰਾਨ ਹੀ ਅੱਜ ਅੰਮ੍ਰਿਤਸਰ ਦੀ ਪੁਲਿਸ ਵੱਲੋਂ ਪੈਰਾਮਿਲਟਰੀ ਫੋਰਸ ਨੂੰ ਨਾਲ ਲੈ ਕੇ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ।

ਮੌਕੇ ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਅਸੀਂ ਆਪਣੇ ਹਲਕਿਆਂ ਵਿੱਚ ਫਲੈਗ ਮਾਰਚ ਕੱਢ ਰਹੇ ਹਾਂ ਇਹ ਫਲੈਗ ਮਾਰਚ ਥਾਣਾ ਮੋਹਕਮਪੁਰਾ ਤੋਂ ਸ਼ੁਰੂ ਹੋ ਕੇ ਤੁੰਗਪਾਈ ਤੇ ਹੋਰ ਵੱਖ ਵੱਖ ਇਲਾਕਿਆਂ ਦੇ ਵਿੱਚ ਇਹ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ। ਇਸ ਮੌਕੇ ਉਹਨਾਂ ਦੇ ਨਾਲ ਸੀਆਰਪੀਐਫ ਦੀ ਟੀਮ ਅਤੇ ਥਾਣਾ ਵੇਰਕਾ ਦੀ ਪੁਲਿਸ ਟੀਮ ਵੀ ਮੌਜੂਦਹੈ।

ਇਸ ਮੌਕੇ ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਬਿਨਾਂ ਕਿਸੇ ਡਰ ਭੈਅ ਤੋਂ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ। ਉਨ੍ਹਾਂ ਹਥਿਆਰ ਧਾਰਕਾਂ ਨੂੰ ਆਪਣੇ ਹਥਿਆਰ ਜਮ੍ਹਾ ਕਰਵਾਉਣ ਦੀ ਹਦਾਇਤ ਵੀ ਕੀਤੀ। ਉੱਥੇ ਉਹਨਾਂ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੋ ਵੀ ਕਾਨੂੰਨ ਦੇ ਨਾਲ ਖਿਲਵਾੜ ਕਰੇਗਾ, ਉਸ ਦੇ ਖਿਲਾਫ ਸਖ਼ਤ ਤੋ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੋਸ਼ਲ ਮੀਡੀਆ ‘ਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ ‘ਤੇ ਧਿਆਨ ਨਾ ਦੇਣ।

ABOUT THE AUTHOR

...view details