ਪੰਜਾਬ

punjab

ਜਲੰਧਰ ਪੁਲਿਸ ਨੂੰ ਮਿਲੀ ਸਫ਼ਲਤਾ, ਨਾਜਾਇਜ਼ ਹਥਿਆਰਾਂ ਸਣੇ ਚਾਰ ਲੋਕਾਂ ਨੂੰ ਕੀਤਾ ਕਾਬੂ - inter state gun running racket

By ETV Bharat Punjabi Team

Published : Mar 24, 2024, 2:05 PM IST

ਪੰਜਾਬ ਪੁਲਿਸ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਅੰਤਰ ਰਾਜੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਨੈਟਵਰਕ ਨੂੰ ਤੋੜਦਿਆਂ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿੰਨ੍ਹਾਂ ਕੋਲੋਂ ਪੁਲਿਸ ਨੂੰ ਹਥਿਆਰ ਵੀ ਬਰਾਮਦ ਹੋਏ ਹਨ।

major blow to International Narcotic networks
major blow to International Narcotic networks

ਚੰਡੀਗੜ੍ਹ:ਇੱਕ ਪਾਸੇ ਪੰਜਾਬ ਪੁਲਿਸ ਕਾਨੂੰਨ ਵਿਵਸਥਾ ਸਹੀ ਹੋਣ ਦੇ ਲੱਖਾਂ ਦਾਅਵੇ ਕਰਦੀ ਹੈ ਪਰ ਦੂਜੇ ਪਾਸੇ ਆਏ ਦਿਨ ਕੋਈ ਨਾ ਕੋਈ ਵਾਰਦਾਤ ਹੋ ਰਹੀ ਹੈ ਤਾਂ ਵਾਰਦਾਤ ਦੀ ਫਿਰਾਕ ਲਈ ਘੁੰਮਦੇ ਬਦਮਾਸ਼ ਕਾਬੂ ਕੀਤੇ ਜਾ ਰਹੇ ਹਨ। ਅਜਿਹੇ ਹੀ ਇੱਕ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਸਿੰਡੀਕੇਟ ਅਤੇ ਅੰਤਰ-ਰਾਜੀ ਹਥਿਆਰ ਸਪਲਾਈ ਕਰਨ ਵਾਲੇ ਰੈਕੇਟ ਦੇ ਸੰਗਠਿਤ ਨੈਟਵਰਕ ਦੀ ਰੀੜ੍ਹ ਦੀ ਹੱਡੀ ਨੂੰ ਤੋੜ ਦਿੱਤਾ ਹੈ। ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੱਤੀ ਹੈ।

ਚਾਰ ਮੁਲਜ਼ਮ ਹਥਿਆਰਾਂ ਸਣੇ ਕਾਬੂ:ਪੰਜਾਬ ਦੇ ਜਲੰਧਰ 'ਚ ਸਿਟੀ ਪੁਲਿਸ ਨੇ 8 ਨਜਾਇਜ਼ ਪਿਸਤੌਲਾਂ ਸਮੇਤ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਮੂਲ ਰੂਪ ਵਿੱਚ ਲੁਧਿਆਣਾ ਦੇ ਰਹਿਣ ਵਾਲੇ ਹਨ। ਪੁਲਿਸ ਨੇ ਮੁਲਜ਼ਮਾਂ ਕੋਲੋਂ 8 ਹਥਿਆਰਾਂ ਸਮੇਤ 12 ਮੈਗਜ਼ੀਨ ਵੀ ਬਰਾਮਦ ਕੀਤੇ ਹਨ। ਸਿਟੀ ਪੁਲਿਸ ਉਪਰੋਕਤ ਕੁਝ ਮੁਲਜ਼ਮਾਂ ਨੂੰ ਪਹਿਲਾਂ ਵੀ ਗ੍ਰਿਫ਼ਤਾਰ ਕਰ ਚੁੱਕੀ ਹੈ। ਉਕਤ ਗਿਰੋਹ ਕੋਲੋਂ ਹੁਣ ਤੱਕ 25 ਦੇ ਕਰੀਬ ਨਾਜਾਇਜ਼ ਹਥਿਆਰ ਬਰਾਮਦ ਕੀਤੇ ਜਾ ਚੁੱਕੇ ਹਨ।

ਡੀਜੀਪੀ ਗੌਰਵ ਯਾਦਵ ਨੇ ਦਿੱਤੀ ਜਾਣਕਾਰੀ: ਡੀਜੀਪੀ ਪੰਜਾਬ ਨੇ ਟਵੀਟ ਕਰਦਿਆਂ ਲਿਖਿਆ ਕਿ, ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਸਿੰਡੀਕੇਟ ਅਤੇ ਅੰਤਰ-ਰਾਜੀ ਹਥਿਆਰ ਸਪਲਾਈ ਕਰਨ ਵਾਲੇ ਰੈਕੇਟ ਦੇ ਸੰਗਠਿਤ ਨੈਟਵਰਕ ਦੀ ਰੀੜ੍ਹ ਦੀ ਹੱਡੀ ਨੂੰ ਤੋੜ ਦਿੱਤਾ ਹੈ। ਜਾਂਚ ਤੋਂ ਬਾਅਦ ਦੋਵਾਂ ਮਾਮਲਿਆਂ ਵਿੱਚ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਗ੍ਰਿਫਤਾਰ ਕੀਤੇ ਗਏ 4 ਵਿਅਕਤੀਆਂ ਕੋਲੋਂ 8 ਹਥਿਆਰ ਅਤੇ 12 ਮੈਗਜ਼ੀਨ ਬਰਾਮਦ ਕੀਤੇ ਗਏ ਹਨ, ਜਿਸ ਨਾਲ ਜ਼ਬਤ ਕੀਤੇ ਗਏ ਹਥਿਆਰਾਂ ਦੀ ਗਿਣਤੀ 25 ਹੋ ਗਈ ਹੈ। ਇਸ ਦੇ ਨਾਲ ਹੀ ਕੋਰੀਅਰ ਕੰਪਨੀ ਦੇ ਸੰਚਾਲਕ ਨੂੰ 2 ਕਿਲੋ ਅਫੀਮ ਸਮੇਤ ਗ੍ਰਿਫਤਾਰ ਕਰਕੇ ਅਫੀਮ ਦੀ ਕੁੱਲ ਬਰਾਮਦਗੀ 29 ਕਿਲੋ ਹੋ ਗਈ ਹੈ।

ਹੋਰ ਹਥਿਆਰ ਬਰਾਮਦ ਹੋਣ ਦੀ ਸੰਭਾਵਨਾ :ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਪੂਰੇ ਪੰਜਾਬ ਵਿਚ ਹਥਿਆਰ ਸਪਲਾਈ ਕਰਦੇ ਸਨ। ਲੁਧਿਆਣਾ ਤੋਂ ਉਕਤ ਅਸਲਾ ਸਪਲਾਈ ਚੇਨ ਚਲਾਉਂਦੇ ਸੀ। ਜਲਦ ਹੀ ਪੁਲਿਸ ਸਾਰੇ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲਵੇਗੀ। ਪੁਲਿਸ ਵੱਲੋਂ ਉਕਤ ਮੁਲਜ਼ਮਾਂ ਕੋਲੋਂ ਹੋਰ ਹਥਿਆਰ ਬਰਾਮਦ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ABOUT THE AUTHOR

...view details