ਪੰਜਾਬ

punjab

ਕਾਂਗਰਸ ਨੇ ਚਾਰ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ, ਲੁਧਿਆਣਾ ਸੀਟ ਤੋਂ ਬਿੱਟੂ ਨੂੰ ਟੱਕਰ ਦੇਣਗੇ ਪਾਰਟੀ ਪ੍ਰਧਾਨ - Congress Announced 4 candidate

By ETV Bharat Punjabi Team

Published : Apr 29, 2024, 1:19 PM IST

Lok Sabha Elections 2024: ਕਾਂਗਰਸ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ 4 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਵਿੱਚ ਲੁਧਿਆਣਾ ਦੀ ਸੀਟ 'ਤੇ ਕੜੀ ਟੱਕਰ ਦੇਣ ਲਈ ਪਾਰਟੀ ਪ੍ਰਧਾਨ ਨੂੰ ਖੜ੍ਹਾ ਕੀਤਾ ਹੈ।

Congress released the list of four candidates, the party president will challenge Bittu from Ludhiana seat
ਕਾਂਗਰਸ ਨੇ ਚਾਰ ਉਮੀਦਵਾਰਾਂ ਦੀਓ ਸੂਚੀ ਕੀਤੀ ਜਾਰੀ, ਲੁਧਿਆਣਾ ਸੀਟ ਤੋਂ ਬਿੱਟੂ ਨੂੰ ਟੱਕਰ ਦੇਣਗੇ ਪਾਰਟੀ ਪ੍ਰਧਾਨ

ਚੰਡੀਗੜ੍ਹ :ਪੰਜਾਬ ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲਈ 4 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਤੋਂ ਟਿਕਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਗੁਰਦਾਸਪੁਰ ਤੋਂ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਆਨੰਦਪੁਰ ਸਾਹਿਬ ਤੋਂ ਵਿਜੇਇੰਦਰ ਸਿੰਗਲਾ ਅਤੇ ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਰਵਨੀਤ ਬਿੱਟੂ ਨੂੰ ਟੱਕਰ ਦੇਣਗੇ ਪਾਰਟੀ ਪ੍ਰਧਾਨ ਵੜਿੰਗ:ਇਹਨਾਂ ਵਿੱਚ ਅਹਿਮ ਸੀਟ ਮੰਨੀ ਜਾ ਰਹੀ ਹੈ ਲੁਧਿਆਣਾ ਦੀ ਸੀਟ, ਜਿਥੇ ਕਾਂਗਰਸ ਪਾਰਟੀ ਛੱਡ ਕੇ ਭਾਜਪਾ 'ਚ ਗਏ ਰਵਨੀਤ ਬਿੱਟੂ ਦੇ ਮੁਕਾਬਲੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮੈਦਾਨ 'ਚ ਉਤਾਰਿਆ ਗਿਆ ਹੈ। ਇਹ ਫੈਸਲਾ ਲੁਧਿਆਣਾ ਤੋਂ ਕਾਂਗਰਸ ਦੇ ਸਾਂਸਦ ਰਹੇ ਰਵਨੀਤ ਬਿੱਟੂ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਲਿਆ ਗਿਆ ਹੈ। ਵੜਿੰਗ ਇਸ ਸਮੇਂ ਗਿੱਦੜਬਾਹਾ ਸੀਟ ਤੋਂ ਵਿਧਾਇਕ ਹਨ। ਜਦਕਿ ਸਾਬਕਾ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੂੰ ਗੁਰਦਾਸਪੁਰ ਤੋਂ ਉਮੀਦਵਾਰ ਬਣਾਇਆ ਗਿਆ ਹੈ। ਰੰਧਾਵਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਹਨ ਅਤੇ ਇਸ ਸਮੇਂ ਕਾਂਗਰਸ ਦੇ ਰਾਜਸਥਾਨ ਇੰਚਾਰਜ ਵੀ ਹਨ।

ਖਡੂਰ ਸਾਹਿਬ ਦੀ ਸੀਟ ਤੋਂ ਕੁਲਬੀਰ ਜ਼ੀਰਾ : ਵਿਜੇ ਇੰਦਰ ਸਿੰਗਲਾ ਨੂੰ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਬਣਾਇਆ ਗਿਆ ਹੈ। ਕਾਂਗਰਸ ਨੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਟਿਕਟ ਦਿੱਤੀ ਹੈ। ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਨੂੰ ਖਡੂਰ ਸਾਹਿਬ ਸੀਟ ਤੋਂ ਟਿਕਟ ਦਿੱਤੀ ਗਈ ਹੈ। ਜ਼ੀਰਾ ਫ਼ਿਰੋਜ਼ਪੁਰ ਤੋਂ ਵਿਧਾਇਕ ਰਹਿ ਚੁੱਕੇ ਹਨ। ਹਾਲਾਂਕਿ ਇਸ ਵਾਰ ਉਹ ਵਿਧਾਨ ਸਭਾ ਚੋਣਾਂ 'ਚ 'ਆਪ' ਉਮੀਦਵਾਰ ਤੋਂ ਹਾਰ ਗਏ ਸਨ। ਕਾਂਗਰਸ ਨੇ ਪਹਿਲੀ ਸੂਚੀ ਵਿੱਚ 8 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਹੁਣ ਫ਼ਿਰੋਜ਼ਪੁਰ ਸੀਟ ਲਈ ਉਮੀਦਵਾਰ ਦਾ ਐਲਾਨ ਹੋਣਾ ਬਾਕੀ ਹੈ। ਇੱਥੋਂ ਭਾਜਪਾ ਵਿੱਚ ਸ਼ਾਮਲ ਹੋਏ ਸਾਬਕਾ ਕਾਂਗਰਸੀ ਮੰਤਰੀ ਗੁਰਮੀਤ ਸੋਢੀ ਦੀ ਵਾਪਸੀ ਦੀ ਚਰਚਾ ਹੈ।

ABOUT THE AUTHOR

...view details