ਪੰਜਾਬ

punjab

ਬਰਨਾਲਾ ਦੇ ਲੋਕਾਂ ਨੂੰ ਕਰੋੜਾਂ ਦੇ ਗੱਫ਼ੇ: ਮੰਤਰੀ ਮੀਤ ਹੇਅਰ ਵਲੋਂ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਰੱਖੇ ਗਏ ਨੀਂਹ ਪੱਥਰ

By ETV Bharat Punjabi Team

Published : Feb 29, 2024, 8:13 PM IST

ਕੈਬਨਿਟ ਮੰਤਰੀ ਮੀਤ ਹੇਅਰ ਵਲੋਂ ਆਪਣੇ ਹਲਕੇ ਦੇ ਲੋਕਾਂ ਨੂੰ ਗ੍ਰਾਂਟਾਂ ਦੇ ਗੱਫੇ ਦਿੱਤੇ ਗਏ। ਇਸ ਦੌਰਾਨ ਉਨ੍ਹਾਂ ਜ਼ਿਲ੍ਹੇ ਦੇ ਪਿੰਡ ਸੰਘੇੜਾ ਅਤੇ ਪਿੰਡ ਕਰਮਗੜ੍ਹ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਵੀ ਰੱਖੇ ਗਏ।

ਵਿਕਾਸ ਕਾਰਜਾਂ ਦੇ ਨੀਂਹ ਪੱਥਰ
ਵਿਕਾਸ ਕਾਰਜਾਂ ਦੇ ਨੀਂਹ ਪੱਥਰ

ਮੰਤਰੀ ਮੀਤ ਹੇਅਰ ਨੇ ਰੱਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ

ਬਰਨਾਲਾ: ਸਥਾਨਕ ਵਿਧਾਇਕ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਬਰਨਾਲਾ ਜ਼ਿਲ੍ਹੇ ਦੇ ਪਿੰਡ ਸੰਘੇੜਾ ਅਤੇ ਪਿੰਡ ਕਰਮਗੜ੍ਹ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਮੰਤਰੀ ਮੀਤ ਹੇਅਰ ਨੇ ਕਿਹਾ ਕਿ ਕਾਫੀ ਲੰਬੇ ਅਰਸੇ ਬਾਅਦ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। ਜਿਸ ਲਈ ਅਸੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਾਂ। ਮੀਤ ਹੇਅਰ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਰਨਾਲਾ ਨੂੰ ਫੰਡਾਂ ਦੇ ਗੱਫੇ ਦਿੱਤੇ ਜਾ ਰਹੇ ਹਨ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇ ਅਤੇ ਮੰਗਾਂ ਪੂਰੀਆਂ ਕੀਤੀਆਂ ਜਾਣ।

ਪਾਣੀ ਬਚਾਉਣ ਲਈ ਨਹਿਰੀ ਖਾਲ ਦਾ ਪ੍ਰੋਜੈਕਟ: ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਇਕੱਲੇ ਸੰਘੇੜੇ ਪਿੰਡ ਵਿਖੇ ਤਕਰੀਬਨ 7 ਕਰੋੜ 21 ਲੱਖ ਰੁਪਏ ਦੀ ਲਾਗਤ ਨਾਲ ਨਹਿਰੀ ਖਾਲ ਬਣਾਏ ਜਾਣਗੇ। ਜਿਸ ਨਾਲ ਕਿਸਾਨਾਂ ਨੂੰ ਖੇਤਾਂ ਤੱਕ ਪਾਣੀ ਪਹੁੰਚਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਧਰਤੀ ਹੇਠਲਾ ਪਾਣੀ ਬਚਾਉਣ ਵਿੱਚ ਸਹਾਇਤਾ ਮਿਲੇਗੀ। ਇਸ ਲਈ ਉਹਨਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਕਿ ਉਹਨਾਂ ਨੇ 120 ਕਰੋੜ ਰੁਪਏ ਤੋਂ ਵੱਧ ਫੰਡ ਨਹਿਰੀ ਖਾਲ ਬਣਾਉਣ ਲਈ ਆਪਣੇ ਹਲਕੇ ਨੂੰ ਦਿੱਤੇ।

ਪਾਣੀ ਦਾ ਪੱਧਰ ਉੱਚਾ ਚੁੱਕਣ 'ਚ ਸਹਾਇਤਾ: ਉਨ੍ਹਾਂ ਕਿਹਾ ਕਿ ਜ਼ਮੀਨਦੋਜ਼ ਪਾਈਪਾਂ ਪਾ ਕੇ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣ ਨਾਲ ਨਾ ਕੇਵਲ ਕਿਸਾਨਾਂ ਨੂੰ ਨਿਰਵਿਘਨ ਪਾਣੀ ਦੀ ਸਪਲਾਈ ਮਿਲਦੀ ਹੈ, ਬਲਕਿ ਧਰਤੀ ਹੇਠਲੇ ਪਾਣੀ ਦੀ ਖੇਤੀ ਲਈ ਵਰਤੋਂ ਖ਼ਤਮ ਹੁੰਦੀ ਹੈ ਅਤੇ ਉਸ ਦਾ ਪੱਧਰ ਉੱਚਾ ਚੁੱਕਣ 'ਚ ਸਹਾਇਤਾ ਮਿਲਦੀ ਹੈ। ਉਨ੍ਹਾਂ ਸੰਘੇੜੇ ਪਿੰਡ ਵਿੱਚ 72 ਲੱਖ ਰੁਪਏ ਦੀ ਲਾਗਤ ਨਾਲ ਲਗਾਈ ਜਾਣ ਵਾਲੇ ਇੰਟਰਲੋਕਿੰਗ ਟਾਇਲਾਂ ਦੇ ਕੰਮ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰੀ ਹਾਈ ਸਕੂਲ ਸੰਘੇੜਾ ਦੇ ਗਰਾਊਂਡ ਲਈ 40 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ।

ਪੰਚਾਇਤ ਘਰ ਦੇ ਨਵੀਨੀਕਰਨ ਦਾ ਨੀਂਹ ਪੱਥਰ : ਇਸ ਦੌਰਾਨ ਪਿੰਡ ਕਰਮਗੜ੍ਹ ਵਿਖੇ ਉਨ੍ਹਾਂ ਪੰਚਾਇਤ ਘਰ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਉੱਤੇ 40 ਲੱਖ ਰੁਪਏ ਦੀ ਲਾਗਤ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਵਿਕਾਸ ਕਾਰਜ ਨਿਰੰਤਰ ਚੱਲ ਰਹੇ ਹਨ। ਜਿੰਨਾ ਵਿੱਚ ਛੱਪੜਾਂ ਦੇ ਨਵੀਨੀਕਰਨ, ਸਕੂਲਾਂ ਦੇ ਗਰਾਊਂਡ, ਪੰਚਾਇਤ ਘਰ ਆਦਿ ਵਧੀਆ ਬਣਾਏ ਜਾ ਰਹੇ ਹਨ। ਸੰਘੇੜੇ ਪਿੰਡ ਤੋਂ ਬਾਅਦ ਕੈਬਨਿਟ ਮੰਤਰੀ ਮੀਤ ਹੇਅਰ ਵੱਲੋਂ ਪਿੰਡ ਕਰਮਗੜ੍ਹ ਵਿਖੇ ਕਮਿਊਨਟੀ ਸੈਂਟਰ ਬਣਾਉਣ ਲਈ ਨੀਂਹ ਪੱਥਰ ਰੱਖਿਆ ਗਿਆ, ਜਿਸ ‘ਤੇ ਤਕਰੀਬਨ 40 ਲੱਖ ਰੁਪਏ ਦਾ ਖਰਚਾ ਕੀਤਾ ਜਾਣਾ ਹੈ। ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਲਗਭਗ 9 ਧਰਮਸ਼ਾਲਾਵਾਂ ਲਈ ਇਕ ਤੋਂ ਦੋ ਲੱਖ ਰੁਪਏ ਪ੍ਰਤੀ ਧਰਮਸ਼ਾਲਾ ਦੇ ਹਿਸਾਬ ਨਾਲ ਜਾਰੀ ਕੀਤੇ ਜਾ ਚੁੱਕੇ ਹਨ।

ABOUT THE AUTHOR

...view details