ਪੰਜਾਬ

punjab

ਪਠਾਨਕੋਟ 'ਚ ਐੱਨਆਰਆਈ ਦਾ ਗੋਲੀਆਂ ਮਾਰ ਕੇ ਕਤਲ, ਪੁਲਿਸ ਕਰ ਰਹੀ ਮੁਲਜ਼ਮਾਂ ਦੀ ਭਾਲ

By ETV Bharat Punjabi Team

Published : Mar 4, 2024, 3:17 PM IST

ਪਠਾਨਕੋਟ ਵਿੱਚ ਇੱਕ ਐੱਨਆਰਆਈ ਨੌਜਵਾਨ ਦਾ ਕਤਲ ਗੋਲੀਆਂ ਮਾਰ ਕੇ ਅਣਪਛਾਤੇ ਹਮਲਾਵਰਾਂ ਵੱਲੋਂ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਸੜਕ ਉੱਤੇ ਮ੍ਰਿਤਕ ਦੀ ਥਾਰ ਗੱਡੀ ਖੜ੍ਹੀ ਮਿਲੀ ਅਤੇ ਉੱਥੇ ਹੀ ਗੱਡੀ ਅੰਦਰ ਨੌਜਵਾਨ ਦੀ ਮ੍ਰਿਤਕ ਦੇਹ ਵੀ ਬਰਾਮਦ ਹੋਈ ਹੈ।

NRI shot dead in Pathankot
ਐੱਨਆਰਆਈ ਦਾ ਗੋਲੀਆਂ ਮਾਰ ਕੇ ਕਤਲ

ਪੁਲਿਸ ਕਰ ਰਹੀ ਮੁਲਜ਼ਮਾਂ ਦੀ ਭਾਲ

ਪਠਾਨਕੋਟ: ਅੱਜ ਸਵੇਰੇ ਪਠਾਨਕੋਟ ਅੰਮਿ੍ਤਸਰ ਨੈਸ਼ਨਲ ਹਾਈਵੇ 'ਤੇ ਪੈਂਦੇ ਪਿੰਡ ਪਰਮਾਨੰਦ ਨੇੜੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਸਥਾਨਕ ਲੋਕਾਂ ਨੇ ਸੜਕ ਕਿਨਾਰੇ ਇੱਕ ਨੌਜਵਾਨ ਦੀ ਲਾਸ਼ ਪਈ ਦੇਖੀ। ਇਸ ਤੋਂ ਬਾਅਦ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਤਾਂ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਜਦੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਨੌਜਵਾਨ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦੱਤਾ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਜੋ ਕਿ ਐਨ.ਆਰ.ਆਈ ਹੈ, ਕੁਝ ਦਿਨ ਪਹਿਲਾਂ ਹੀ ਆਪਣੇ ਪਿੰਡ ਪਰਤਿਆ ਸੀ। ਬੀਤੀ ਰਾਤ ਇੱਕ ਵਿਆਹ ਸਮਾਗਮ ਤੋਂ ਆਪਣੀ ਥਾਰ ਕਾਰ ਵਿੱਚ ਵਾਪਸ ਆ ਰਿਹਾ ਸੀ। ਇਸ ਦੌਰਾਨ ਉਸ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।



ਮ੍ਰਿਤਕ ਨੌਜਵਾਨ ਦੀ ਪਛਾਣ ਹਰਦੇਵ ਸਿੰਘ ਠਾਕੁਰ ਪੁੱਤਰ ਰਮੇਸ਼ ਸਿੰਘ ਵਾਸੀ ਚੱਕਮੀਰ ਜ਼ਿਲ੍ਹਾ ਪਠਾਨਕੋਟ ਵਜੋਂ ਹੋਈ ਹੈ ਜੋ ਕਿ ਕੁਝ ਦਿਨ ਪਹਿਲਾਂ ਆਸਟ੍ਰੇਲੀਆ ਤੋਂ ਆਪਣੇ ਪਿੰਡ ਪਰਤਿਆ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਤਰਨਤਾਰਨ 'ਚ ਦੇਰ ਰਾਤ ਵਿਆਹ ਸਮਾਗਮ ਤੋਂ ਵਾਪਸ ਆ ਰਿਹਾ ਸੀਅਤੇ ਜਦੋਂ ਮਲਕਪੁਰ ਪੁੱਜਾ ਤਾਂ ਉਸ ਨੂੰ ਇਕ ਫੋਨ ਆਇਆ ਅਤੇ ਫਿਰ ਵਾਪਸ ਜ਼ਿਲ੍ਹਾ ਗੁਰਦਾਸਪੁਰ ਵੱਲ ਨੂੰ ਆਇਆ, ਜਦੋਂ ਉਹ ਪਰਮਾਨੰਦ ਨੇੜੇ ਪਹੁੰਚਿਆ ਤਾਂ ਕਿਸੇ ਨੇ ਉਸ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਉਨ੍ਹਾਂ ਕਿਹਾ ਕਿ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਅਤੇ ਪਤਾ ਨਹੀਂ ਕਿਸ ਨੇ ਉਸ ਨੂੰ ਗੋਲੀ ਮਾਰੀ ਹੈ। ਫਿਲਹਾਲ ਉਨਾਂ ਨੇ ਪੁਲਿਸ ਨੂੰ ਇਨਸਾਫ ਦੀ ਅਪੀਲ ਕੀਤੀ ਹੈ।



ਦੂਜੇ ਪਾਸੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਫਿਲਹਾਲ ਕਤਲ ਦੇ ਕਾਰਣਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਐੱਸ.ਐੱਸ.ਪੀ. ਪਠਾਨਕੋਟ ਨੇ ਖੁਦ ਮੌਕੇ 'ਤੇ ਪਹੁੰਚ ਕੇ ਇਸ ਪੂਰੇ ਮਾਮਲੇ ਦੀ ਜਾਂਚ ਲਈ ਟੀਮ ਬਣਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।



ABOUT THE AUTHOR

...view details