ਪੰਜਾਬ

punjab

ਪਤਨੀ ਤੋਂ ਤੰਗ ਹੋ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਇਲਾਜ ਦੌਰਾਨ ਮੌਤ

By ETV Bharat Punjabi Team

Published : Feb 12, 2024, 10:25 AM IST

Kapurthala Suicide Case : ਕਪੂਰਥਲਾ ਵਿੱਚ ਆਪਣੀ ਪਤਨੀ ਤੋਂ ਤੰਗ ਹੋ ਕੇ ਨੌਜਵਾਨ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੇ ਭਰਾ ਨੇ ਆਪਣੀ ਭਰਜਾਈ ਤੇ ਉਸ ਦੇ ਨਾਨਕਿਆਂ ਉੱਤੇ ਭਰਾ ਦੀ ਮੌਤ ਦਾ ਜ਼ਿੰਮੇਵਾਰ ਦੱਸਿਆ।

Kapurthala Suicide Case
Kapurthala Suicide Case

ਪਤਨੀ ਤੋਂ ਤੰਗ ਹੋ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ

ਕਪੂਰਥਲਾ:ਥਾਣਾ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਪਿੰਡ ਝੱਲ ਲਈਵਾਲ ਵਾਲਾ ਵਿਖੇ ਇੱਕ ਨੌਜਵਾਨ ਨੇ ਆਪਣੀ ਪਤਨੀ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੇ ਭਰਾ ਨੇ ਉਸ ਦੀ ਪਤਨੀ ਉੱਤੇ ਇਲਜ਼ਾਮ ਲਾਏ ਹਨ ਕਿ ਭਰਾ ਨੂੰ ਪਤਨੀ ਤੇ ਉਸ ਦੇ ਨਾਨਕੇ ਪਰਿਵਾਰ ਵਲੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਜਿਸ ਕਾਰਨ ਭਰਾ ਨੇ ਅਜਿਹਾ ਕਦਮ ਚੁੱਕਿਆ ਹੈ।

ਮਾਨਸਿਕ ਤੌਰ ਉੱਤੇ ਪ੍ਰੇਸ਼ਾਨ ਕੀਤਾ:ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਸ਼ੀਤਲ ਸਿੰਘ ਨੇ ਉਸ ਦੇ ਭਰਾ ਚਰਨਜੀਤ ਸਿੰਘ ਦਾ ਵਿਆਹ ਰਾਜਵਿੰਦਰ ਕੌਰ ਨਾਲ ਸਾਲ 2015 ਵਿੱਚ ਹੋਇਆ ਸੀ ਜਿਸ ਤੋਂ ਬਾਅਦ ਉਸ ਦੇ ਨਾਨਕੇ ਪਰਿਵਾਰ ਅਤੇ ਉਸ ਦੀ ਪਤਨੀ ਚਰਨਜੀਤ ਸਿੰਘ ਨੂੰ ਲਗਾਤਾਰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਦੇ ਸਨ। ਉਹ ਹਰ ਰੋਜ਼ ਭਰਾ ਨਾਲ ਲੜਦੀ ਸੀ। ਬੀਤੀ ਰਾਤ ਵੀ ਰਾਜਵਿੰਦਰ ਕੌਰ ਅਤੇ ਉਸ ਦੇ ਨਾਨਕੇ ਪਰਿਵਾਰ ਦੀ ਚਰਨਜੀਤ ਸਿੰਘ ਨਾਲ ਲੜਾਈ ਹੋ ਗਈ ਸੀ। ਬਾਅਦ ਵਿੱਚ ਰਾਜਵਿੰਦਰ ਕੌਰ ਆਪਣੇ ਪਰਿਵਾਰ ਦੇ ਨਾਨਕੇ ਘਰ ਚਲੀ ਗਈ।

ਇਲਾਜ ਦੌਰਾਨ ਭਰਾ ਨੇ ਤੋੜਿਆ ਦਮ: ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਇਸ ਤੋਂ ਬਾਅਦ ਭਰਾ ਚਰਨਜੀਤ ਸਿੰਘ ਨੇ ਰਾਤ ਕਰੀਬ ਸਾਢੇ 8 ਵਜੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਨੂੰ ਸਾਡੇ ਵੱਲੋਂ ਇਲਾਜ ਲਈ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਡਿਊਟੀ 'ਤੇ ਮੌਜੂਦ ਡਾਕਟਰਾਂ ਵੱਲੋਂ ਰੈਫਰ ਕਰ ਦਿੱਤਾ ਗਿਆ। ਉਸ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿਸ ਦੀ ਉੱਥੇ ਮੌਤ ਹੋ ਗਈ।

ਪੁਲਿਸ ਕੋਲੋਂ ਕਾਰਵਾਈ ਦੀ ਮੰਗ:ਸ਼ੀਤਲ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੇਰੇ ਭਰਾ ਨੂੰ ਉਸ ਦੇ ਨਾਨਕੇ ਪਰਿਵਾਰ ਨੇ ਖੁਦਕੁਸ਼ੀ ਕਰਨ ਲਈ ਮਜ਼ਬੂਰ ਕੀਤਾ ਹੈ। ਦੂਜੇ ਪਾਸੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾਘਰ 'ਚ ਰੱਖਵਾ ਦਿੱਤਾ ਹੈ।

ਇਸ ਸਬੰਧੀ ਜਦੋਂ ਥਾਣਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਇੰਸਪੈਕਟਰ ਹਰਗੁਰਦੇਵ ਸਿੰਘ ਨਾਲ ਫੋਨ ’ਤੇ ਸੰਪਰਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਭਰਾ ਸ਼ੀਤਲ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਸੁਲਤਾਨਪੁਰ ਲੋਧੀ 'ਚ ਕਥਿਤ ਦੋਸ਼ੀ ਪਤਨੀ ਰਾਜਵਿੰਦਰ ਕੌਰ ਅਤੇ ਮਨਜੀਤ ਸਿੰਘ ਦੇ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ 'ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ABOUT THE AUTHOR

...view details