ਪੰਜਾਬ

punjab

ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਪ੍ਰਦੀਪ ਕਲੇਰ ਨੂੰ ਮਿਲੀ ਜ਼ਮਾਨਤ - Accused Pardeep Kaler

By ETV Bharat Punjabi Team

Published : Apr 2, 2024, 5:27 PM IST

Updated : Apr 3, 2024, 6:24 AM IST

Pardeep Kaler: ਬੇਅਦਬੀ ਕਾਂਡ ਦੇ ਮੁਲਜ਼ਮ ਪ੍ਰਦੀਪ ਕਲੇਰ ਨੂੰ ਜ਼ਮਾਨਤ ਮਿਲ ਗਈ ਹੈ। ਦੱਸ ਦੇਈਏ ਕਿ ਉਹ ਐਫ਼ਆਈਆਰ ਨੰਬਰ 69 ਮਹਿਤ ਨਾਮਜ਼ਦ ਹੈ ਅਤੇ ਚੰਡੀਗੜ੍ਹ ਦੀ ਜਿਲ੍ਹਾ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ।

Pradeep Keller
Pradeep Keller

ACCUSED PRADEEP KELLER

ਚੰਡੀਗੜ੍ਹ: ਬੇਅਦਬੀ ਮਾਮਲੇ ਵਿਚ ਪੰਜਾਬ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਉਸ ਨੂੰ ਪੰਜਾਬ ਪੁਲਿਸ ਵਲੋਂ ਬਣਾਈ ਗਈ ਐਸਆਈਟੀ ਨੇ ਇਸ ਸਾਲ ਫਰਵਰੀ ਵਿਚ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਸੀ। ਉਸ ਨੂੰ ਫਰੀਦਕੋਟ ਅਦਾਲਤ ਨੇ ਤਿੰਨ ਵੱਖ-ਵੱਖ ਕੇਸਾਂ ਵਿੱਚ ਭਗੌੜਾ ਕਰਾਰ ਦਿੱਤਾ ਸੀ।ਬੁੜੈਲ ਜੇਲ੍ਹ ਵਿਚ ਬੰਦ ਡੇਰਾ ਸਿਰਸਾ 'ਚ ਅਹਿਮ ਅਹੁਦਿਆਂ 'ਤੇ ਰਹੇ ਪ੍ਰਦੀਪ ਕਲੇਰ ਦੀ ਪਤਨੀ ਨੇ ਹਾਲ ਹੀ ਵਿਚ ਪੰਜਾਬ-ਹਰਿਆਣਾ ਹਾਈ ਕੋਰਟ 'ਚ ਸੁਰੱਖਿਆ ਦੀ ਅਪੀਲ ਕਰਦੇ ਹੋਏ ਕਿਹਾ ਹੈ ਕਿ ਡੇਰੇ 'ਚ ਉਸ ਨੂੰ ਅਤੇ ਉਸ ਦੇ ਪਰਵਾਰ ਨੂੰ ਖਤਰਾ ਹੈ।

ਚੰਡੀਗੜ੍ਹ ਦੀ ਅਦਾਲਤ ਵਿੱਚ ਚੱਲਦਾ ਸੀ ਕੇਸ:ਐਸਆਈਟੀ ਦੀ ਅਰਜ਼ੀ ’ਤੇ ਇਹ ਕੇਸ ਫ਼ਰੀਦਕੋਟ ਤੋਂ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਸਾਲ 2015 ਵਿੱਚ, SIT ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਮੁੱਖ ਸਾਜ਼ਿਸ਼ਕਰਤਾ ਦੇ ਰੂਪ ਵਿੱਚ ਉਸ ਦੀ ਭਾਲ ਕਰ ਰਹੀ ਸੀ। ਉਸ ਨੂੰ ਅਦਾਲਤ ਨੇ 2020 ਵਿੱਚ ਭਗੌੜਾ ਕਰਾਰ ਦਿੱਤਾ ਸੀ। ਉਸ ਨੂੰ ਗ੍ਰਿਫ਼ਤਾਰ ਕਰਨ ਲਈ ਐਸਆਈਟੀ ਵੱਲੋਂ ਚਾਰ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਸਨ। ਇਨ੍ਹਾਂ ਚਾਰ ਟੀਮਾਂ ਨੇ ਵੱਖ-ਵੱਖ ਰਾਜਾਂ ਵਿੱਚ ਛਾਪੇਮਾਰੀ ਦੌਰਾਨ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ।

ਮੁਲਜ਼ਮ ਪ੍ਰਦੀਪ ਕਲੇਰ ਦਾ ਬਿਆਨ: ਮੁਲਜ਼ਮ ਪ੍ਰਦੀਪ ਬਰਗਾੜੀ ਕਾਂਡ ਦਾ ਮੁੱਖ ਸਾਜ਼ਿਸ਼ਕਰਤਾ ਹੈ। ਉਸ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਆਪਣਾ ਬਿਆਨ ਦਿੱਤਾ ਸੀ। ਉਨ੍ਹਾਂ ਨੇ ਇਸ ਮਾਮਲੇ 'ਚ ਡੇਰਾ ਮੁਖੀ ਰਾਮ ਰਹੀਮ ਅਤੇ ਹਨੀ ਪ੍ਰੀਤ ਸਿੰਘ ਦਾ ਨਾਂ ਲਿਆ ਸੀ।

ਮੁਲਜ਼ਮ ਦੇ ਵਕੀਲ ਨੇ ਦਿੱਤੀ ਦਲੀਲ: ਹੁਣ ਮੁਲਜ਼ਮ ਦੇ ਵਕੀਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਹੈ ਕਿ ਉਸ ਤੋਂ ਐਸਆਈਟੀ ਵੱਲੋਂ ਪੁੱਛਗਿੱਛ ਕੀਤੀ ਜਾਣੀ ਸੀ, ਜਿਸ ਦੀ ਜਾਂਚ ਪੂਰੀ ਹੋ ਚੁੱਕੀ ਹੈ। ਉਸ ਕੋਲੋਂ ਅਜੇ ਕੁਝ ਵੀ ਬਰਾਮਦ ਨਹੀਂ ਹੋਇਆ ਹੈ। ਅਜਿਹੇ 'ਚ ਉਸ ਨੂੰ ਸਲਾਖਾਂ ਪਿੱਛੇ ਰੱਖਣਾ ਕਾਨੂੰਨ ਦੇ ਖਿਲਾਫ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਦੀ ਤਰਫੋਂ ਇਹ ਦਲੀਲ ਦਿੱਤੀ ਗਈ ਸੀ ਕਿ ਜੇਕਰ ਦੋਸ਼ੀ ਨੂੰ ਜ਼ਮਾਨਤ ਮਿਲ ਜਾਂਦੀ ਹੈ ਤਾਂ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ। ਅਦਾਲਤ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਉਸ ਨੂੰ ਜ਼ਮਾਨਤ ਦੇ ਦਿੱਤੀ।

Last Updated : Apr 3, 2024, 6:24 AM IST

ABOUT THE AUTHOR

...view details