ਪੰਜਾਬ

punjab

ਪੀਆਰਟੀਸੀ ਕੰਟਰੈਕਟ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ, ਭਲਕੇ ਚੱਕਾ ਜਾਮ ਕਰਨ ਦੀ ਤਿਆਰੀ

By ETV Bharat Punjabi Team

Published : Mar 11, 2024, 7:08 PM IST

ਪੀਆਰਟੀਸੀ ਕੰਟਰੈਕਟ ਮੁਲਾਜ਼ਮਾਂ ਵੱਲੋਂ ਬਰਨਾਲਾ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਚੱਕਾ ਜਾਮ ਕਰਨ ਦੀ ਚਿਤਾਵਨੀ ਵੀ ਦਿੱਤੀ।

Protest by PRTC contract employees against Punjab government at Barnala
ਪੀਆਰਟੀਸੀ ਕੰਟਰੈਕਟ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਪੀਆਰਟੀਸੀ ਮੁਲਾਜ਼ਮ

ਬਰਨਾਲਾ: ਪੀਆਰਟੀਸੀ ਕੰਟਰੈਕਟ ਮੁਲਾਜ਼ਮਾਂ ਵਲੋਂ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਪੀਆਰਟੀਸੀ ਡਿਪੂ ਵਿੱਚ ਸਰਕਾਰ ਅਤੇ ਮੈਨੇਜਮੈਂਟ ਵਿਰੁੱਧ ਰੋਸ ਗੇਟ ਰੈਲੀ ਕੀਤੀ ਗਈ। ਸੂਬਾ ਸਰਕਾਰ ਅਤੇ ਪੀਆਰਟੀਸੀ ਮੈਨੇਜਮੈਂਟ ਵਿਰੁੱਧ ਵਾਅਦਾਖਿਲਾਫ਼ੀ ਕਰਨ ਦੇ ਇਲਜ਼ਾਮ ਲਗਾਏ ਗਏ। ਮੁਲਾਜ਼ਮਾਂ ਨੇ ਕਿਹਾ ਕਿ 9 ਫ਼ਰਵਰੀ ਨੂੰ ਸਾਡੀਆਂ ਕੁੱਝ ਮੰਗਾਂ ਮੰਨ ਜ਼ਰੂਰ ਲਈਆਂ ਪਰ ਉਹਨਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਜੇਕਰ ਮੰਗਾਂ ਨਾ ਮੰਨੀਆਂ ਤਾਂ ਕੱਲ੍ਹ ਤੋਂ ਬੱਸਾਂ ਬੰਦ ਕਰਕੇ ਵਿਧਾਨ ਸਭਾ ਦੇ ਬਾਹਰ ਸੈਸ਼ਨ ਦੌਰਾਨ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਵੀ ਪ੍ਰਦਰਸ਼ਨਕਾਰੀਆਂ ਵੱਲੋਂ ਦਿੱਤੀ ਗਈ ।


ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਪੀਆਰਟੀਸੀ ਮੁਲਾਜ਼ਮਾਂ ਨੇ ਕਿਹਾ ਕਿ ਅੱਜ ਉਹਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਗੇਟ ਰੈਲੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸੂਬਾ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਠੇਕਾ ਸਿਸਟਮ ਬੰਦ ਕਰਨ ਦਾ ਭਰੋਸਾ ਦਿੱਤਾ ਸੀ ਪਰ ਹੁਣ ਸੱਤਾ ਵਿੱਚ ਆ ਕੇ ਸਰਕਾਰ ਨੇ ਠੇਕੇਦਾਰ ਇੱਕ ਦੀ ਥਾਂ ਦੋ ਕਰ ਦਿੱਤੇ ਹਨ। ਉੱਥੇ ਨਾਲ ਹੀ ਉਹਨਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਛੁੱਟੀਆਂ ਦੀਆਂ ਅਰਜ਼ੀਆਂ ਵਿਭਾਗ ਵੱਲੋਂ ਆਪਣੇ ਪੱਧਰ ਦੀ ਥਾਂ ਠੇਕੇਦਾਰ ਕੋਲ ਭੇਜੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਸਰਕਾਰ ਵਲੋਂ ਲਗਾਤਾਰ ਸਾਡੇ ਵਿਰੁੱਧ ਫ਼ੈਸੇਲੇ ਲਏ ਜਾ ਰਹੇ ਹਨ।

ਪ੍ਰਦਰਸ਼ਨਕਾਰੀਆਂ ਨੇ ਅੱਗੇ ਕਿਹਾ ਕਿ ਜੇਕਰ ਕੋਈ ਬੱਸਾ ਦਾ ਹਾਦਸਾ ਹੁੰਦਾ ਹੈ ਤਾਂ ਉਸ ਦਾ ਹਰਜ਼ਾਨਾ ਉਸ ਵਿਰੁੱਧ ਹੀ ਪਾ ਕੇ ਉਸ ਨੂੰ ਬਲੈਕ ਲਿਸਟ ਪਾਇਆ ਜਾ ਰਿਹਾ ਹੈ, ਪਰ ਮੈਨੇਜਮੈਂਟ ਇਸ ਸਬੰਧੀ ਸਾਡੀ ਮੰਗ ਨਹੀਂ ਮੰਨ ਰਹੀ। ਉਹਨਾਂ ਕਿਹਾ ਕਿ ਸਰਕਾਰ ਅਤੇ ਪੀਆਰਟੀਸੀ ਮੈਨੇਜਮੈਂਟ ਨਾਲ 9 ਫ਼ਰਵਰੀ ਨੂੰ ਮੀਟਿੰਗ ਵੀ ਹੋਈ ਸੀ, ਜਿਸ ਵਿੱਚ ਕੁੱਝ ਮੰਗਾਂ ਮੰਨ ਲਈਆਂ ਗਈਆਂ ਸਨਪਰ ਇਹਨਾਂ ਮੰਗਾਂ ਨੂੰ ਮੰਨਣ ਦੇ ਬਾਵਜੂਦ ਲਾਗੂ ਕਰਨ ਤੋਂ ਕਿਨਾਰਾ ਕੀਤਾ ਜਾ ਰਿਹਾ ਹੈ। ਜਿਸਦੇ ਰੋਸ ਵਜੋਂ ਅੱਜ ਰੋਸ ਗੇਟ ਰੈਲੀ ਕੀਤੀ ਜਾ ਰਹੀ ਹੈ। ਇਸੇ ਸੰਘਰਸ਼ ਤਹਿਤ ਕੱਲ ਨੂੰ ਸਾਰੀਆਂ ਬੱਸਾਂ ਬੰਦ ਕਰਕੇ ਮੁਲਾਜ਼ਮਾਂ ਵਲੋਂ ਵਿਧਾਨ ਸਭਾ ਸ਼ੈਸ਼ਨ ਅੱਗੇ ਸੂਬਾ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਜਾਵੇਗਾ। ਉਥੇ ਨਾਲ ਹੀ ਉਹਨਾਂ ਕਿਹਾ ਕਿ ਸਮੂਹ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ, ਆਊਟਸੋਰਸ ਨੂੰ ਕੰਟਰੈਕਟ ਤੇ ਕੀਤਾ ਜਾਵੇ, ਘੱਟ ਤਨਖਾਹ ਵਾਲਿਆਂ ਦੀ ਤਨਖਾਹ ਵਧਾਈ ਜਾਵੇ ਅਤੇ ਬਲੈਕ ਲਿਸਟ ਕੀਤੇ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ।

ABOUT THE AUTHOR

...view details