ਪੰਜਾਬ

punjab

ਬਰਨਾਲਾ 'ਚ 'ਆਪ' ਦੀ ਰੈਲੀ: ਜੋਸ਼ 'ਚ ਨਜ਼ਰ ਆਏ ਸੀਐਮ ਮਾਨ ਨੇ ਕੀਤਾ ਜਿੱਤ ਦਾ ਦਾਅਵਾ - AAP rally in Barnala

By ETV Bharat Punjabi Team

Published : Apr 28, 2024, 8:47 PM IST

Updated : Apr 28, 2024, 10:03 PM IST

AAP rally in Barnala: ਆਮ ਆਦਮੀ ਪਾਰਟੀ ਵਲੋਂ ਬਰਨਾਲਾ 'ਚ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਚੋਣ ਰੈਲੀ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ ਤੇ ਚੋਣ ਰੈਲੀ ਵਿੱਚ ਹਾਜ਼ਰ ਹੋਏ‌। ਪੜ੍ਹੋ ਪੂਰੀ ਖਬਰ...

AAP RALLY IN BARNALA
AAP RALLY IN BARNALA

ਬਰਨਾਲਾ 'ਚ 'ਆਪ' ਦੀ ਰੈਲੀ

ਬਰਨਾਲਾ:ਬਰਨਾਲਾ ਵਿਖੇ ਆਮ ਆਦਮੀ ਪਾਰਟੀ ਵਲੋਂ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਚੋਣ ਰੈਲੀ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ ਤੇ ਚੋਣ ਰੈਲੀ ਵਿੱਚ ਹਾਜ਼ਰ ਹੋਏ‌। ਮੁੱਖ ਮੰਤਰੀ ਮਾਨ ਨੇ ਪਾਰਟੀ ਵਰਕਰਾਂ ਵਿੱਚ ਜੋਸ਼ ਭਰਿਆ। ਚੋਣ ਰੈਲੀ ਤੋਂ ਪਹਿਲਾਂ ਨੌਜਵਾਨਾਂ ਵਲੋਂ ਕੱਢੀ ਗਈ ਇੱਕ ਮੋਟਰਸਾਈਕਲ ਰੈਲੀ ਕੱਢੀ ਗਈ।

'ਪੰਜਾਬ ਦੀਆਂ ਸਾਰੀਆਂ ਸੀਟਾਂ ਉਪਰ ਆਮ ਆਦਮੀ ਪਾਰਟੀ ਦੀ ਜਿੱਤ ਦਾ ਦਾਅਵਾ':ਰੈਲੀ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਜਿੱਥੇ ਵਿਰੋਧੀਆਂ ਨੂੰ ਨਿਸ਼ਾਨੇ ਉਪਰ ਲਿਆ, ਉਥੇ ਮੁੜ ਸੰਗਰੂਰ ਸਮੇਤ ਪੰਜਾਬ ਦੀਆਂ ਸਾਰੀਆਂ ਸੀਟਾਂ ਉਪਰ ਆਮ ਆਦਮੀ ਪਾਰਟੀ ਦੀ ਜਿੱਤ ਦਾ ਦਾਅਵਾ ਕੀਤਾ। ਉਥੇ ਨਾਲ ਹੀ ਮੀਤ ਹੇਅਰ ਅਤੇ ਕੈਬਨਿਟ ਮੰਤਰੀ ਵਲੋਂ ਸੰਗਰੂਰ ਉਪਰ ਮੁੜ ਆਮ ਆਦਮੀ ਪਾਰਟੀ ਦੀ ਜਿੱਤ ਦਾ ਦਾਅਵਾ ਕੀਤਾ ਗਿਆ। ਉਥੇ ਉਹਨਾਂ ਸੁਖਪਾਲ ਖਹਿਰਾ ਉਪਰ ਝੂਠ ਦੀ ਰਾਜਨੀਤੀ ਕਰਨ ਦੇ ਇਲਜ਼ਾਮ ਲਗਾਏ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਅੱਜ ਦੀ ਰੈਲੀ ਵਿੱਚ ਨੌਜਵਾਨਾਂ ਅਤੇ ਵਰਕਰਾਂ ਦਾ ਜੋਸ਼ ਬਹੁਤ ਜਿਆਦਾ ਸੀ। ਇਸ ਇਕੱਠ ਨੇ ਮੁੜ ਸਾਬਿਤ ਕਰ ਦਿੱਤਾ ਹੈ ਕਿ ਸੰਗਰੂਰ ਆਮ ਆਦਮੀ ਪਾਰਟੀ ਦੀ ਗੜ੍ਹ ਸੀ ਅਤੇ ਰਹੇਗਾ। ਉਹਨਾ ਕਿਹਾ ਕਿ ਸੰਗਰੂਰ ਹਲਕੇ ਦੇ ਲੋਕ 1 ਜੂਨ ਵੋਟਾਂ ਦੇ ਦਿਨ ਦਾ ਇੰਤਜ਼ਾਰ ਕਰ ਰਹੇ ਹਨ ਅਤੇ 4 ਜੂਨ ਨੂੰ ਮੁੜ ਇਸ ਸੀਟ ਉਪਰ ਆਪ ਦਾ ਝੰਡਾ ਝੂਲੇਗਾ।

ਸੰਗਰੂਰ ਸੀਟ ਉਪਰ ਆਮ ਆਦਮੀ ਪਾਰਟੀ ਦੀ ਹਰ ਹਾਲ ਹੋਵੇਗੀ ਜਿੱਤ: ਉਹਨਾਂ ਕਿਹਾ ਕਿ ਸੰਗਰੂਰ ਸੀਟ ਉਪਰ ਆਮ ਆਦਮੀ ਪਾਰਟੀ ਦੀ ਹਰ ਹਾਲ ਜਿੱਤ ਹੋਵੇਗੀ। ਵਿਰੋਧੀ ਧਿਰਾਂ ਵਿੱਚ ਦੂਜੇ ਨੰਬਰ ਉਪਰ ਰਹਿਣ ਦਾ ਮੁਕਾਬਲਾ ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਕੀਤੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਗਏ ਕੰਮਾਂ ਨੂੰ ਲੈ ਕੇ ਚੋਣ ਲੜ ਰਹੀ ਹੈ।

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੰਗਰੂੁਰ ਲੋਕ ਸਭਾ ਚੋਣ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਤਿਹਾਸਕ ਰੈਲੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸੰਗਰੂਰ ਲੋਕ ਸਭਾ ਹਲਕੇ ਵਿੱਚ ਲੋਕਾਂ ਵਿੱਚ ਬਹੁਤ ਉਤਸ਼ਾਹ ਹੈ। ਲੋਕ ਆਪ ਸਰਕਾਰ ਦੇ ਦੋ ਸਾਲਾਂ ਦੇ ਕੰਮਾਂ ਤੋਂ ਬਹੁਤ ਖੁਸ਼ ਹਨ।

ਇਸ ਸੀਟ ਤੋਂ ਆਪ ਉਮੀਦਵਾਰ ਮੀਤ ਹੇਅਰ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ। ਉਥੇ ਨਾਲ ਹੀ ਅਮਨ ਅਰੋੜਾ ਨੇ ਕਿਹਾ ਕਿ ਭਾਵੇਂ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਸਰੀਰਕ ਤੌਰ ਤੇ ਸਾਡੇ ਵਿੱਚੋਂ ਗੈਰ ਹਾਜ਼ਰ ਹਨ, ਪਰ ਉਹਨਾਂ ਦੀ ਸੋਚ ਸਾਡੀ ਪਾਰਟੀ ਲਈ ਪ੍ਰਚਾਰ ਕਰ ਰਹੀ ਹੈ। ਇਹੀ ਸੋਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਦਿਵਾਏਗੀ।

Last Updated :Apr 28, 2024, 10:03 PM IST

ABOUT THE AUTHOR

...view details