ਪੰਜਾਬ

punjab

ਲੋਕ ਸਭਾ ਚੋਣਾਂ ਨੂੰ ਲੈ ਕੇ ਪਿੰਡ ਰਾਮਗੜ੍ਹ ਭੂੰਦੜ ਨੇ ਸਾਰੀਆਂ ਸਿਆਸੀ ਪਾਰਟੀਆਂ ਦਾ ਕੀਤਾ ਬਾਈਕਾਟ - Lok Sabha elections

By ETV Bharat Punjabi Team

Published : Apr 4, 2024, 7:20 PM IST

ਇੱਕ ਪਾਸੇ ਲੋਕ ਸਭਾ ਚੋਣਾਂ ਦੀ ਸਿਆਸੀ ਪਾਰਟੀਆਂ ਤਿਆਰੀਆਂ ਖਿੱਚ ਰਹੀਆਂ ਹਨ ਤਾਂ ਦੂਜੇ ਪਾਸੇ ਬਠਿੰਡਾ ਦੇ ਪਿੰਡ ਰਾਮਗੜ੍ਹ ਭੂੰਦੜ ਦੇ ਲੋਕਾਂ ਵਲੋਂ ਇੰਨ੍ਹਾਂ ਵੋਟਾਂ ਦਾ ਬਾਈਕਾਟ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਲੀਡਰਾਂ ਦਾ ਵਿਰੋਧ ਕਰਨ ਦੀ ਗੱਲ ਆਖੀ ਜਾ ਰਹੀ ਹੈ।

ਸਿਆਸੀ ਪਾਰਟੀਆਂ ਦਾ ਕੀਤਾ ਬਾਈਕਾਟ
ਸਿਆਸੀ ਪਾਰਟੀਆਂ ਦਾ ਕੀਤਾ ਬਾਈਕਾਟ

ਸਿਆਸੀ ਪਾਰਟੀਆਂ ਦਾ ਕੀਤਾ ਬਾਈਕਾਟ

ਬਠਿੰਡਾ:ਦੇਸ਼ ਨੂੰ ਆਜ਼ਾਦ ਹੋਏ ਕਰੀਬ 75 ਸਾਲ ਦਾ ਸਮਾਂ ਹੋ ਚੁੱਕਿਆ ਹੈ ਪਰ ਪੰਜਾਬ ਦਾ ਇੱਕ ਅਜਿਹਾ ਪਿੰਡ ਜੋ ਮੁਢਲੀਆਂ ਸਹੂਲਤਾਂ ਤੋਂ ਵਾਂਝਾ ਹੈ ਅਤੇ ਅੱਜ ਵੀ ਵਿਕਾਸ ਕਾਰਜਾਂ ਨੂੰ ਲੈ ਕੇ ਸੰਘਰਸ਼ ਦੇ ਰਾਹ ਪਿਆ ਹੋਇਆ। ਬਠਿੰਡੇ ਜ਼ਿਲ੍ਹੇ ਦਾ ਪਿੰਡ ਰਾਮਗੜ੍ਹ ਭੂੰਦੜ ਦੇ ਵਾਸੀਆਂ ਵੱਲੋਂ 2024 ਦੀਆਂ ਲੋਕ ਸਭਾ ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਸਬੰਧੀ ਬਕਾਇਦਾ ਪਿੰਡ ਵਿੱਚ ਵੱਡੀਆਂ ਵੱਡੀਆਂ ਫਲੈਕਸਾਂ ਲਗਾ ਕੇ ਸਿਆਸੀ ਲੋਕਾਂ ਦੇ ਨਾਲ-ਨਾਲ ਆਜ਼ਾਦ ਉਮੀਦਵਾਰਾਂ ਅਤੇ 2024 ਦੇ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਦਾ ਬਾਈਕਾਟ ਦਾ ਐਲਾਨ ਕੀਤਾ ਗਿਆ ਹੈ।

ਨਰਕ ਭਰੀ ਜੀਅ ਰਹੇ ਜ਼ਿੰਦਗੀ: ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਭਾਵੇਂ ਦੇਸ਼ ਆਜ਼ਾਦ ਹੋਏ ਨੂੰ 75 ਸਾਲ ਤੋਂ ਉੱਪਰ ਦਾ ਸਮਾਂ ਬੀਤ ਚੁੱਕਿਆ ਹੈ ਪਰ ਅੱਜ ਵੀ ਉਹ ਨਰਕ ਭਰੀ ਜ਼ਿੰਦਗੀ ਬਿਤਾਉਣ ਲਈ ਮਜਬੂਰ ਹਨ, ਕਿਉਂਕਿ ਉਹਨਾਂ ਦੇ ਪਿੰਡ ਵਿਚਕਾਰ ਬਣੇ ਗੰਦੇ ਟੋਬੇ ਨੇ ਸਾਰੇ ਪਿੰਡ ਦਾ ਜੀਣਾ ਮੁਹਾਲ ਕੀਤਾ ਹੋਇਆ ਅਤੇ ਇਸ ਟੋਬੇ ਵਿੱਚੋਂ ਆਉਣ ਵਾਲੀ ਗੰਦੀ ਬਦਬੋ ਕਾਰਨ ਸਾਰੇ ਪਿੰਡ ਵਾਸੀ ਪਰੇਸ਼ਾਨ ਹਨ। ਇਸ ਦੇ ਨਾਲ ਹੀ ਧਰਤੀ ਹੇਠਲਾ ਪਾਣੀ ਖਾਰਾ ਹੋਣ ਕਾਰਨ ਪਿੰਡ ਵਾਸੀਆਂ ਨੂੰ ਪੀਣ ਦੇ ਸਾਫ ਪਾਣੀ ਦਾ ਵੀ ਪ੍ਰਬੰਧ ਦੂਰੋਂ ਨੇੜਿਓ ਕਰਨਾ ਪੈਂਦਾ ਹੈ। ਪਿੰਡ ਵਿੱਚ ਵੱਡੀ ਪੱਧਰ 'ਤੇ ਨਸ਼ਾ ਫੈਲਿਆ ਹੋਇਆ ਹੈ।

ਲੀਡਰਾਂ ਦੇ ਵਾਅਦੇ ਨਹੀਂ ਹੁੰਦੇ ਵਫ਼ਾ:ਸਿੱਖਿਆ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਇਸ ਪਿੰਡ ਵਿੱਚ ਅੱਠਵੀਂ ਤੱਕ ਦਾ ਸਕੂਲ ਹੈ। ਅੱਠਵੀਂ ਤੋਂ ਬਾਅਦ ਪਿੰਡ ਦੇ ਬੱਚਿਆਂ ਨੂੰ ਦੂਸਰੇ ਪਿੰਡਾਂ ਵਿੱਚ ਉਚੇਰੀ ਸਿੱਖਿਆ ਲਈ ਜਾਣਾ ਪੈਂਦਾ, ਹੈ ਜਿਸ ਕਾਰਨ ਪਿੰਡ ਵਾਸੀਆਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਹਰ ਵਾਰ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਸਿਆਸੀ ਲੋਕ ਉਨਾਂ ਨਾਲ ਵਾਅਦਾ ਕਰ ਜਾਂਦੇ ਹਨ ਪਰ ਇਹ ਵਾਅਦਾ ਪੂਰਾ ਨਹੀਂ ਕਰਦੇ, ਜਿਸ ਕਾਰਨ ਪਿੰਡ ਵਾਸੀ ਪਰੇਸ਼ਾਨ ਹਨ।

ਲੋਕ ਸਭਾ ਚੋਣਾਂ ਦਾ ਪਿੰਡ ਵਲੋਂ ਬਾਈਕਾਟ:ਪਿੰਡ ਵਾਸੀਆਂ ਨੇ ਗੱਲਬਾਤ ਦੌਰਾਨ ਕਿਹਾ ਕਿ ਜੇਕਰ ਉਨਾਂ ਦੇ ਪਿੰਡ ਵਿੱਚ ਕੋਈ ਵੀ ਸਿਆਸੀ ਪਾਰਟੀ ਨਾਲ ਸੰਬੰਧਿਤ ਉਮੀਦਵਾਰ ਜਾਂ ਆਜ਼ਾਦ ਉਮੀਦਵਾਰ ਵੋਟਾਂ ਮੰਗਣ ਆਵੇਗਾ ਤਾਂ ਉਸ ਦਾ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮੁੱਚੇ ਪਿੰਡ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਦਾ ਸ਼ਾਂਤਮਈ ਬਾਈਕਾਟ ਕੀਤਾ ਜਾਵੇਗਾ ਅਤੇ ਕੋਈ ਵੀ ਪਿੰਡ ਵਾਸੀ ਵੋਟ ਪਾਉਣ ਨਹੀਂ ਜਾਵੇਗਾ। ਇਸ ਦੇ ਨਾਲ ਹੀ ਉਹ ਆਪਣੇ ਪਿੰਡ ਵਿੱਚ ਕਿਸੇ ਵੀ ਸਿਆਸੀ ਪਾਰਟੀ ਦਾ ਬੂਥ ਨਹੀਂ ਲੱਗਣ ਦੇਣਗੇ।

ABOUT THE AUTHOR

...view details