ਪੰਜਾਬ

punjab

ਅਕਾਲੀ ਦਲ ਦੇ ਲੀਡਰ ਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਚੋਣ ਲੜ ਚੁੱਕੇ ਬਲਦੇਵ ਸਿੰਘ ਅਕਲੀਆ ਨੇ ਫੜਿਆ ਭਾਜਪਾ ਦਾ ਪੱਲਾ - Lok Sabha Elections

By ETV Bharat Punjabi Team

Published : Apr 27, 2024, 10:00 PM IST

ਲੋਕ ਸਭਾ ਚੋਣਾਂ
ਲੋਕ ਸਭਾ ਚੋਣਾਂ

ਲੋਕ ਸਭਾ ਚੋਣਾਂ ਕਾਰਨ ਸਿਆਸੀ ਪਾਰਾ ਸਿਖਰਾਂ 'ਤੇ ਹੈ ਤਾਂ ਉਥੇ ਹੀ ਦਲ ਬਦਲੀਆਂ ਦਾ ਦੌਰ ਵੀ ਲਗਾਤਾਰ ਜਾਰੀ ਹੈ। ਇਸ ਦੇ ਚੱਲਦੇ ਅਕਾਲੀ ਦਲ ਦੇ ਲੀਡਰ ਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਚੋਣ ਲੜ ਚੁੱਕੇ ਬਲਦੇਵ ਸਿੰਘ ਅਕਲੀਆ ਭਾਜਪਾ 'ਚ ਸ਼ਾਮਲ ਹੋਏ ਹਨ।

ਚੰਡੀਗੜ੍ਹ: ਪੰਜਾਬ ਦੀ ਸਿਆਸੀ ਰਾਜਧਾਨੀ ਵਜੋਂ ਜਾਣੇ ਜਾਂਦੇ ਬਠਿੰਡਾ ਚ ਅੱਜ ਉਸ ਸਮੇਂ ਭਾਜਪਾ ਦਾ ਚੋਣ ਨਿਸ਼ਾਨ ਕਮਲ ਦਾ ਫੁੱਲ ਹੋਰ ਵੀ ਖਿੜ ਗਿਆ, ਜਦੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਰਹੇ ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਚੋਣ ਲੜ ਚੁੱਕੇ ਬਲਦੇਵ ਸਿੰਘ ਅਕਲੀਆ ਭਾਜਪਾ ਦੀ ਕੌਮੀ ਲਹਿਰ 'ਮੋਦੀ ਕਾ ਪਰਿਵਾਰ' ਦੇ ਮੈਂਬਰ ਬਣ ਗਏ।

ਭਾਜਪਾ ਦੇ ਕਾਫ਼ਲੇ ਚ ਸ਼ਾਮਲ ਹੋ ਰਹੇ ਆਗੂ: ਵਰਨਣਯੋਗ ਹੈ ਕਿ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਚ ਵੱਖ-ਵੱਖ ਪਾਰਟੀਆਂ ਦੇ ਆਗੂ ਭਾਜਪਾ ਦੇ ਕਾਫ਼ਲੇ ਚ ਸ਼ਾਮਲ ਹੋ ਰਹੇ ਹਨ। ਸਮੁੱਚੇ ਪੰਜਾਬ ਚ ਭਾਜਪਾ ਨੂੰ ਵੱਡਾ ਹੁਲਾਰਾ ਮਿਲ ਰਿਹਾ ਹੈ। ਇਸੇ ਤਹਿਤ ਅੱਜ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ ਦੀ ਪ੍ਰੇਰਨਾ ਨਾਲ ਲੰਮੇ ਸਮੇਂ ਤੱਕ ਅਕਾਲੀ ਦਲ ਬਾਦਲ ਚ ਰਹੇ ਤੇ 2022 ਦੇ ਵਿਧਾਨ ਸਭਾ ਚੋਣਾਂ ਵਿਚ ਭੁੱਚੋ ਹਲਕੇ ਤੋਂ ਸੰਯੁਕਤ ਕਿਸਾਨ ਮੋਰਚੇ ਤੋਂ ਇਲੈਕਸ਼ਨ ਲੜ ਚੁੱਕੇ ਤੇ ਕਿਸਾਨਾਂ ਲਈ ਹਮੇਸ਼ਾ ਸੰਘਰਸ਼ ਕਰਨ ਵਾਲੇ ਸ. ਬਲਦੇਵ ਸਿੰਘ ਅਕਲੀਆ ਅੱਜ ਭਾਜਪਾ ਚ ਸ਼ਾਮਲ ਹੋ ਗਏ।

ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਰਵਾਇਆ ਸ਼ਾਮਲ: ਉਨ੍ਹਾਂ ਨੂੰ ਭਾਜਪਾ 'ਚ ਸ਼ਾਮਲ ਕਰਨ ਦੀ ਰਸਮ ਚੰਡੀਗੜ੍ਹ ਚ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਨਿਭਾਈ। ਇਸ ਮੌਕੇ ਬਲਦੇਵ ਸਿੰਘ ਅਕਲੀਆ ਨੇ ਪ੍ਰਧਾਨ ਮੰਤਰੀ ਮੋਦੀ ਦੀਆਂ ਵਿਕਾਸਮੁਖੀ ਨੀਤੀਆਂ ਨੂੰ ਸੂਬੇ ਦੇ ਹਰ ਘਰ ਤੱਕ ਪਹੁੰਚਾਉਣ ਦਾ ਪ੍ਰਣ ਲਿਆ। ਇਸ ਮੌਕੇ ਜ਼ਿਲ੍ਹਾ ਬਠਿੰਡਾ ਦੇ ਵਾਈਸ ਪ੍ਰਧਾਨ ਜਤਿੰਦਰ ਸ਼ਰਮਾ, ਮੰਡਲ ਨਥਾਣਾ ਦੇ ਪ੍ਰਧਾਨ ਜਤਿੰਦਰ ਸੇਮਾ ਤੇ ਹੋਰ ਆਗੂ ਵੀ ਹਾਜ਼ਰ ਸਨ।

ABOUT THE AUTHOR

...view details