ਪੰਜਾਬ

punjab

ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਚੱਲੀ ਗੋਲੀ, ਇੱਕ ਗੰਭੀਰ ਜ਼ਖ਼ਮੀ

By ETV Bharat Punjabi Team

Published : Mar 10, 2024, 6:11 PM IST

ਬਰਨਾਲਾ ਜ਼ਿਲ੍ਹੇ ਦੇ ਪਿੰਡ ਢਿੱਲਵਾਂ ਤੋਂ ਸਾਹਮਣੇ ਆਇਆ ਹੈ, ਜਿੱਥੇ ਪਿੰਡ ਦੇ ਸਾਬਕਾ ਕਾਂਗਰਸੀ ਸਰਪੰਚ ਉਪਰ ਭੋਗ ਸਮਾਗਮ 'ਚ ਪਹੁੰਚੇ ਕਾਂਗਰਸੀ ਆਗੂਆਂ 'ਤੇ ਗੋਲੀ ਚਲਾਉਣ ਦੇ ਗੰਭੀਰ ਇਲਜ਼ਾਮ ਲੱਗੇ ਹਨ। ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਵਿਅਕਤੀ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

Shots fired in Barnala over money transfer
ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਚੱਲੀ ਗੋਲੀ

ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਚੱਲੀ ਗੋਲੀ

ਬਰਨਾਲਾ:ਪੰਜਾਬ 'ਚ ਸ਼ਰੇਆਮ ਗੋਲੀਆਂ ਚਲਾਉਣ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਇੱਕ ਮਾਮਲਾ ਬਰਨਾਲਾ ਜ਼ਿਲ੍ਹੇ ਦੇ ਪਿੰਡ ਢਿੱਲਵਾਂ ਤੋਂ ਸਾਹਮਣੇ ਆਇਆ ਹੈ, ਜਿੱਥੇ ਪਿੰਡ ਦੇ ਸਾਬਕਾ ਕਾਂਗਰਸੀ ਸਰਪੰਚ ਉਪਰ ਭੋਗ ਸਮਾਗਮ 'ਚ ਪਹੁੰਚੇ ਕਾਂਗਰਸੀ ਆਗੂਆਂ 'ਤੇ ਗੋਲੀ ਚਲਾਉਣ ਦੇ ਗੰਭੀਰ ਇਲਜ਼ਾਮ ਲੱਗੇ ਹਨ। ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਵਿਅਕਤੀ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਥੇ ਤਪਾ ਥਾਣੇ ਦੀ ਪੁਲਿਸ ਪਾਰਟੀ ਵੀ ਇਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।

ਬਰਨਾਲਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਪਿੰਡ ਢਿੱਲਵਾਂ ਦੇ ਮੇਵਾ ਸਿੰਘ ਘੋੜਿਆਂਵਾਲਾ ਨੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਉਸ ਦਾ ਪਿੰਡ ਦੇ ਇਕ ਸਰਪੰਚ ਨਾਲ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਮੇਰੇ ਵਲੋਂ ਹਮਲਾਵਰ ਨੂੰ 100000 ਰੁਪਏ ਉਧਾਰ ਦਿੱਤੇ ਜਿਸ ਨੂੰ ਵਾਪਿਸ ਕਰਨ ਤੋਂ ਉਹ ਇਨਕਾਰ ਕਰ ਰਿਹਾ ਸੀ।

ਅੱਜ ਜਦੋਂ ਉਹ ਆਪਣੇ ਦੋਸਤਾਂ ਨਾਲ ਪਿੰਡ 'ਚ ਭੋਗ ਪ੍ਰੋਗਰਾਮ 'ਚ ਪਹੁੰਚਿਆ ਸੀ ਤਾਂ ਸਰਪੰਚ ਜੋਗਿੰਦਰ ਸਿੰਘ ਨੇ ਉਥੇ ਆ ਕੇ ਜਾਨੋਂ ਮਾਰਨ ਦੀ ਨੀਅਤ ਨਾਲ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਮੇਰੀ ਇੱਕ ਗੋਲੀ ਉਸਦੀ ਲੱਤ ਵਿੱਚ ਆ ਲੱਗੀ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਹਮਲਾਵਰ ਨੇ ਉਸ ਦੇ ਸਾਥੀਆਂ 'ਤੇ ਵੀ ਗੋਲੀਆਂ ਚਲਾਈਆਂ। ਉਨ੍ਹਾਂ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਬਖਸ਼ਿਆ ਨਾ ਜਾਵੇ। ਗੋਲੀ ਚਲਾਉਣ ਵਾਲੇ ਮੁਲਜ਼ਮ ਸਰਪੰਚ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਐੱਸ.ਐੱਚ.ਓ ਡਿਊਟੀ ਅਫਸਰ ਕੁਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਢਿੱਲਵਾਂ 'ਚ ਗੋਲੀ ਚੱਲੀ ਹੈ। ਜਿਸ ਦੌਰਾਨ ਇਕ ਵਿਅਕਤੀ ਦੀ ਲੱਤ 'ਚ ਗੋਲੀ ਲੱਗੀ ਹੈ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਉਹਨਾਂ ਦੱਸਿਆ ਕਿ ਜ਼ਖਮੀ ਵਿਅਕਤੀ ਦੀ ਹਾਲਤ ਸਥਿਰ ਹੈ। ਪੀੜਤ ਦੇ ਬਿਆਨਾਂ ਦੇ ਆਧਾਰ 'ਤੇ ਸਖਤ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

...view details