ਪੰਜਾਬ

punjab

ਸਿੱਧੂ ਮੂਸੇਵਾਲਾ ਦੇ ਘਰ ਫਿਰ ਗੂੰਜੀਆਂ ਕਿਲਕਾਰੀਆਂ, ਮਾਂ ਚਰਨ ਕੌਰ ਨੇ ਦਿੱਤਾ ਪੁੱਤਰ ਨੂੰ ਜਨਮ, ਦੇਖੋ ਵੀਡੀਓ

By ETV Bharat Punjabi Team

Published : Mar 17, 2024, 9:30 AM IST

Updated : Mar 17, 2024, 4:09 PM IST

Sidhu Moosewala Mother ‌Charan Kaur Birth Child: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਇੱਕ ਵਾਰ ਫਿਰ ਕਿਲਕਾਰੀਆਂ ਗੂੰਜੀਆਂ ਹਨ। ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਇਹ ਜਾਣਕਾਰੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਖੁਦ ਸੋਸ਼ਲ ਮੀਡੀਆ 'ਤੇ ਦਿੱਤੀ ਹੈ।

Sidhu Moose Wala mother Charan Kaur gave birth to a son
Sidhu Moose Wala mother Charan Kaur gave birth to a son

ਮਾਂ ਚਰਨ ਕੌਰ ਨੇ ਦਿੱਤਾ ਪੁੱਤਰ ਨੂੰ ਜਨਮ

ਚੰਡੀਗੜ੍ਹ:ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ 'ਚ ਕਿਲਕਾਰੀਆਂ ਗੂੰਜੀਆਂ ਹਨ। ਉਸ ਦੀ ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਇਸ ਦੀ ਜਾਣਕਾਰੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਖੁਦ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਬੱਚੇ ਦੀ ਫੋਟੋ ਵੀ ਸ਼ੇਅਰ ਕੀਤੀ ਹੈ। ਜਿਸ ਦੇ ਨਾਲ ਉਨ੍ਹਾਂ ਲਿਖਿਆ ਕਿ ਸ਼ੁਭਦੀਪ (ਮੂਸੇਵਾਲਾ) ਨੂੰ ਪਿਆਰ ਕਰਨ ਵਾਲੀਆਂ ਲੱਖਾਂ ਰੂਹਾਂ ਦੀ ਮੇਹਰ ਨਾਲ ਅਕਾਲ ਪੁਰਖ ਨੇ ਸਾਨੂੰ ਸ਼ੁਭ ਦਾ ਛੋਟਾ ਵੀਰ ਬਖਸ਼ਿਆ ਹੈ। ਪਰਿਵਾਰ ਤੰਦਰੁਸਤ ਹੈ। ਮੈਂ ਸਾਰੇ ਸ਼ੁਭਚਿੰਤਕਾਂ ਦਾ ਧੰਨਵਾਦੀ ਹਾਂ।

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਾਂਝੇ ਕੀਤੀ ਜਾਣਕਾਰੀ:ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਛੋਟੇ ਬੇਟੇ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ, 'ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ। ਵਾਹਿਗੁਰੂ ਦੀਆਂ ਬਖਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭ-ਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ।’

ਡਾਕਟਰ ਦਾ ਬਿਆਨ

ਆਈਵੀਐੱਫ ਤਕਨੀਕ ਰਾਹੀਂ ਕੀਤਾ ਗਰਭ ਧਾਰਨ: ਤੁਹਾਨੂੰ ਦੱਸ ਦੇਈਏ ਕਿ ਸਾਲ 2022 'ਚ ਮਸ਼ਹੂਰ ਪੰਜਾਬੀ ਗੇਅਬ ਸਿੱਧੂ ਮੂਸੇਵਾਲਾ ਦੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਸਿੱਧੂ ਮੂਸੇਵਾਲਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਅਜਿਹੇ 'ਚ ਉਸ ਦੇ ਮਾਤਾ-ਪਿਤਾ ਨੇ ਪਰਿਵਾਰ ਦੇ ਵਾਰਸ ਦੀ ਖ਼ਾਤਰ ਆਈਵੀਐੱਫ ਤਕਨੀਕ ਰਾਹੀਂ ਗਰਭ ਧਾਰਨ ਕਰਨ ਦਾ ਫ਼ੈਸਲਾ ਕੀਤਾ ਸੀ। ਜਿਵੇਂ ਹੀ ਸਿੱਧੂ ਦੇ ਭਰਾ ਦੇ ਜਨਮ ਦੀ ਖਬਰ ਸਾਹਮਣੇ ਆਈ ਤਾਂ ਮੂਸੇਵਾਲਾ ਦੇ ਪ੍ਰਸ਼ੰਸਕਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ।

ਮੂਸੇਵਾਲਾ ਦਾ ਗੋਲੀਆਂ ਮਾਰ ਕੀਤਾ ਸੀ ਕਤਲ: ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ 'ਚ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ।

Last Updated :Mar 17, 2024, 4:09 PM IST

ABOUT THE AUTHOR

...view details