ਪੰਜਾਬ

punjab

ਗੈਂਗਸਟਰ ਗੋਲਡੀ ਬਰਾੜ ਦੇ ਨਾਮ 'ਤੇ 20 ਲੱਖ ਰੁਪਏ ਫਿਰੋਤੀ ਮੰਗਣ ਵਾਲੇ ਤਿੰਨ ਵਿਅਕਤੀਆਂ ਨੂੰ ਤਰਨਤਾਰਨ ਪੁਲਿਸ ਨੇ ਕੀਤਾ ਕਾਬੂ - 20 lakh ransom arrested

By ETV Bharat Punjabi Team

Published : Apr 16, 2024, 6:26 PM IST

ਮਾੜੇ ਅਨਸਰਾਂ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਇੱਕ ਸਾਂਝੇ ਅਪਰੇਸ਼ਨ ਦੌਰਾਨ ਗੈਂਗਸਟਰ ਗੋਲਡੀ ਬਰਾੜ ਦੇ ਨਾਮ ਤੇ 20 ਲੱਖ ਦੀ ਫਿਰੌਤੀ ਮੰਗਣ ਵਾਲੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।

Tarn Taran police arrested three persons for demanding Rs 20 lakh ransom in the name of gangster Goldie Brar.
ਗੈਂਗਸਟਰ ਗੋਲਡੀ ਬਰਾੜ ਦੇ ਨਾਮ 'ਤੇ 20 ਲੱਖ ਰੁਪਏ ਫਿਰੋਤੀ ਮੰਗਣ ਵਾਲੇ ਤਿੰਨ ਵਿਅਕਤੀਆਂ ਨੂੰ ਤਰਨਤਾਰਨ ਪੁਲਿਸ ਨੇ ਕੀਤਾ ਕਾਬੂ

ਗੈਂਗਸਟਰ ਗੋਲਡੀ ਬਰਾੜ ਦੇ ਨਾਮ 'ਤੇ 20 ਲੱਖ ਰੁਪਏ ਫਿਰੋਤੀ ਮੰਗਣ ਵਾਲੇ ਤਿੰਨ ਵਿਅਕਤੀਆਂ ਨੂੰ ਤਰਨਤਾਰਨ ਪੁਲਿਸ ਨੇ ਕੀਤਾ ਕਾਬੂ

ਤਰਨ ਤਾਰਨ :ਪੰਜਾਬ ਵਿੱਚ ਗੈਂਗਵਾਰ ਗੈਂਗਸਟਰ ਅਤੇ ਗੈਂਗਸਟਰਾਂ ਦੇ ਨਾਮ 'ਤੇ ਫਿਰੌਤੀਆਂ ਮੰਗਣਾ ਹੁਣ ਆਮ ਜਿਹਾ ਹੋ ਗਿਆ ਹੈ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਅੰਮ੍ਰਿਤਸਰ ਤੋਂ ਜਿਥੇ ਵਿਦੇਸ਼ 'ਚ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਨਾਮ ਦੀ ਵਰਤੋਂ ਕਰਦੇ ਹੋਏ ਕਸਬਾ ਖੇਮਕਰਨ ਦੇ ਇਕ ਆੜਤੀ ਪਾਸੋਂ 30 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ। ਪਰ ਫਿਰੌਤੀ ਮੰਗਣ ਵਾਲੇ ਥੋੜੇ ਕੱਚੇ ਖਿਡਾਰੀ ਨਿਕਲੇ ਅਤੇ ਪੁਲਿਸ ਨੇ ਇਹਨਾਂ ਨੂੰ ਕਾਬੂ ਕਰ ਲਿਆ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਫਿਰੌਤੀ ਮੰਗਣ ਵਾਲੇ ਤਿੰਨ ਮੈਂਬਰੀ ਗਿਰੋਹ ਨੂੰ ਜ਼ਿਲ੍ਹਾ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ। ਇਸ ਦੌਰਾਨ ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਪਾਸੋਂ ਇਕ ਖਿਡੌਣਾ ਪਿਸਤੌਲ ਤੋਂ ਇਲਾਵਾ ਬਿਨਾਂ ਨੰਬਰੀ ਮੋਟਰਸਾਈਕਲ ਅਤੇ ਫਿਰੌਤੀ ਲਈ ਵਰਤੇ ਗਏ ਚਾਰ ਵੱਖ-ਵੱਖ ਮੋਬਾਇਲਾਂ ਨੂੰ ਬਰਾਮਦ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਫਿਰੌਤੀ ਮਾਮਲੇ ਵਿਚ ਮੁੱਖ ਮੁਲਜ਼ਮ ਵੱਲੋਂ 20 ਸਾਲ ਤੱਕ ਮੁੱਦਈ ਪਾਸ ਮੁਨੀਮੀ ਵਜੋਂ ਨੌਕਰੀ ਕੀਤੀ ਗਈ ਸੀ।




ਐੱਸਐੱਸਪੀ ਨੇ ਪ੍ਰੈਸ ਕਾਨਫਰਸ ਦੌਰਾਨ ਦੱਸਿਆ ਕਿ ਕਸਬਾ ਖੇਮਕਰਨ ਵਿਖੇ ਆੜਤ ਦਾ ਕਾਰੋਬਾਰ ਕਰਦੇ ਅਮਿਤ ਕੁਮਾਰ ਪੁੱਤਰ ਪ੍ਰੇਮਪਾਲ ਵਾਸੀ ਖੇਮਕਰਨ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਮੋਬਾਇਲ ਉੱਪਰ ਗੈਂਗਸਟਰ ਗੋਲਡੀ ਬਰਾੜ ਦੇ ਨਾਮ ਲੈ ਕੇ ਉਸ ਪਾਸੋਂ ਪਹਿਲਾਂ 10 ਲੱਖ ਰੁਪਏ ਅਤੇ ਬਾਅਦ ਵਿਚ 20 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਫਿਰੌਤੀ ਨਾਂ ਦੇਣ ਦੇ ਚਲਦਿਆਂ ਉਸਦੇ ਬੇਟੇ ਅਤੇ ਜਵਾਈ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਇਸ ਤੋਂ ਬਾਅਦ ਪੁਲਸ ਨੇ ਤਕਨੀਕੀ ਮਾਹਿਰਾਂ ਅਤੇ ਆਪਣੀ ਇਨਵੈਸਟੀਗੇਸ਼ਨ ਨੂੰ ਤੇਜ਼ ਕਰਦੇ ਹੋਏ ਫਿਰੌਤੀ ਮੰਗਣ ਵਾਲੇ ਤਿੰਨ ਮੈਂਬਰੀ ਗਿਰੋਹ ਦਾ ਪਰਦਾ ਫਾਸ਼ ਕਰਦੇ ਹੋਏ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਅੰਮ੍ਰਿਤਸਰ ਪੁਲਿਸ ਨੇ 12 ਘੰਟਿਆਂ 'ਚ ਸੁਲਝਾਇਆ ਲੁੱਟ ਦਾ ਮਾਮਲਾ, ਲੁਟੇਰੇ ਕੀਤੇ ਕਾਬੂ

ਸ਼ਹੀਦ ਪੁੱਤ ਨੂੰ ਯਾਦ ਕਰ ਅੱਜ ਵੀ ਭੁੱਬਾਂ ਮਾਰਦੈ ਪਰਿਵਾਰ, ਵਰਦੀ ਵੇਖ ਮਾਂ ਦੇ ਵਹਿ ਗਏ ਅੱਥਰੂ

PAU ਤੋਂ ਸਿਖਲਾਈ ਲੈਕੇ ਸ਼ੁਰੂ ਕਰੋ ਇਹ ਉਦਯੋਗ ਤੇ ਬਣਾਓ ਖੁਦ ਦਾ ਬ੍ਰਾਂਡ, ਸਰਕਾਰ ਦੇਵੇਗੀ ਸਬਸਿਡੀ, ਮਹੀਨੇ 'ਚ ਕਮਾ ਸਕਦੇ ਲੱਖਾਂ

ਨੌਕਰੀ ਤੋਂ ਕੱਢ ਦਿੱਤਾ ਗਿਆ ਸੀ : ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਪੰਕਜ ਬਜਾਜ ਪੁੱਤਰ ਬਲਰਾਮ ਬਜਾਜ ਜੋ ਕਰੀਬ 20 ਸਾਲ ਪਹਿਲਾਂ ਸ਼ਿਕਾਇਤ ਕਰਤਾ ਅਮਿਤ ਕੁਮਾਰ ਦੀ ਆੜਤ ਉੱਪਰ ਬਤੌਰ ਮੁਨੀਮੀ ਦਾ ਕੰਮ ਕਰਦਾ ਸੀ ਜਿਸ ਨੂੰ ਬਾਅਦ 'ਚ ਨੌਕਰੀ ਤੋਂ ਕੱਢ ਦਿੱਤਾ ਗਿਆ ਸੀ ਨੇ ਬਾਅਦ 'ਚ ਆਪਣੀ ਆੜਤ ਖੋਲ ਲਈ ਸੀ। ਐੱਸਐੱਸਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਮੁਲਜ਼ਮ ਪੰਕਜ ਬਜਾਜ ਨੇ ਆਪਣੀ ਆੜਤ ਉੱਪਰ ਰੱਖੇ ਮੁਨੀਮ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਪੁੱਤਰ ਗੁਰਨਾਮ ਸਿੰਘ ਵਾਸੀ ਖੇਮਕਰਨ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਗੁਰਵੇਲ ਸਿੰਘ ਵਾਸੀ ਖੇਮਕਰਨ ਨਾਲ ਮਿਲ ਕੇ ਅਮਿਤ ਕੁਮਾਰ ਨੂੰ ਵੱਖ-ਵੱਖ ਮੋਬਾਇਲ ਨੰਬਰਾਂ ਦੀ ਵਰਤੋਂ ਕਰਦੇ ਹੋਏ ਇੰਟਰਨੈਟ ਐਪਾਂ ਰਾਹੀਂ ਵਿਦੇਸ਼ੀ ਕਾਲਾਂ ਕਰਕੇ ਫਿਰੋਤੀ ਮੰਗਣੀ ਸ਼ੁਰੂ ਕਰ ਦਿੱਤੀ।

ਇਸ ਫਿਰੌਤੀ ਵਿਚ ਗੈਂਗਸਟਰ ਗੋਲਡੀ ਬਰਾੜ ਦੀ ਨਾਮ ਦੀ ਵਰਤੋਂ ਵੀ ਕੀਤੀ ਜਾਂਦੀ ਹੈ। ਐੱਸਐੱਸਪੀ ਨੇ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਦੇ ਹੋਏ ਉਨ੍ਹਾਂ ਪਾਸੋਂ ਇਕ ਖਿਡਾਉਣਾ ਪਿਸਤੌਲ ਬਿਨਾਂ ਨੰਬਰੀ ਮੋਟਰਸਾਈਕਲ ਅਤੇ 4 ਵੱਖ-ਵੱਖ ਕੰਪਨੀਆਂ ਦੇ ਮੋਬਾਇਲ ਬਰਾਮਦ ਕੀਤੇ ਹਨ। ਪੁਲਸ ਨੇ ਤਿੰਨਾਂ ਨੂੰ ਗ੍ਰਿਫਤਾਰ ਕਰਦੇ ਹੋਏ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ABOUT THE AUTHOR

...view details