ਪੰਜਾਬ

punjab

ਅਜਨਾਲਾ 'ਚ ਤੀਹਰੇ ਕਤਲ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਕੀਤਾ ਗਿਆ ਅਦਾਲਤ 'ਚ ਪੇਸ਼, ਨਿਆਂਇਕ ਹਿਰਾਸਤ 'ਚ ਪਹੁੰਚਿਆ ਮੁਲਜ਼ਮ - TRIPLE MURDER IN AMRITSAR

By ETV Bharat Punjabi Team

Published : Apr 5, 2024, 8:11 PM IST

The accused was produced in court: ਅਜਨਾਲਾ ਦੇ ਪਿੰਡ ਕੰਦੋਵਾਲੀ ਵਿੱਚ ਤੀਹਰੇ ਕਤਲ ਕਾਂਡ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਅੰਮ੍ਰਿਤਪਾਲ ਸਿੰਘ (37 ਸਾਲ) ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ ਮੁਲਜ਼ਮ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

The case of triple murder in Amritsar
The case of triple murder in Amritsar

The case of triple murder in Amritsar

ਅੰਮ੍ਰਿਤਸਰ: ਬੀਤੇ ਕੱਲ ਅੰਮ੍ਰਿਤਸਰ ਅਜਨਾਲਾ ਦੇ ਪਿੰਡ ਕੰਦੋਵਾਲੀ ਵਿੱਚ ਤੀਹਰੇ ਕਤਲ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਸੀ, ਜਿਸ ਵਿੱਚ ਮੁਲਜ਼ਮ ਅੰਮ੍ਰਿਤਪਾਲ ਸਿੰਘ (37 ਸਾਲ) ਨੇ ਆਪਣੀ ਮਾਂ ਮਨਬੀਰ ਕੌਰ, ਭਰਜਾਈ ਅਵਨੀਤ ਕੌਰ ਅਤੇ 2.5 ਸਾਲਾ ਭਤੀਜੇ ਸਮਰੱਥ ਦਾ ਬੇਰਹਿਮੀ ਨਾਲ ਦਾਤਰ ਮਾਰ ਕੇ ਕਤਲ ਕਰ ਦਿੱਤਾ ਸੀ। ਕਤਲ ਕਰਨ ਤੋਂ ਬਾਅਦ ਮੁਲਜ਼ਮ ਅੰਮ੍ਰਿਤਪਾਲ ਸਿੰਘ ਖੁਦ ਹੀ ਅੰਮ੍ਰਿਤਸਰ ਦੇ ਥਾਣਾ ਝੰਡੇਰ ਵਿਖੇ ਪੇਸ਼ ਹੋ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵੱਲੋਂ ਅੱਜ ਮੁਲਜ਼ਮ ਅੰਮ੍ਰਿਤਪਾਲ ਸਿੰਘ ਨੂੰ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

ਇਸ ਮੌਕੇ ਥਾਣਾ ਝੰਡੇਰ ਦੇ ਐਸਐਚਓ ਦਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨ ਅਜਨਾਲਾ ਦੇ ਪਿੰਡ ਕੰਦੋਵਾਲੀ ਵਿੱਚ ਅੰਮ੍ਰਿਤਪਾਲ ਸਿੰਘ ਨਾਮ ਦੇ ਵਿਅਕਤੀ ਵੱਲੋਂ ਆਪਣੀ ਮਾਂ ਭਰਜਾਈ ਅਤੇ ਭਤੀਜੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ, ਜਿਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਨਿਆਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ। ਉਹਨਾਂ ਦੱਸਿਆ ਕਿ ਇਸ ਵਿਅਕਤੀ ਵੱਲੋਂ ਆਪਸੀ ਰੰਜਿਸ਼ ਦੇ ਚਲਦੇ ਇਹ ਕਤਲ ਕੀਤਾ ਗਿਆ ਸੀ। ਉਹਨਾਂ ਅੱਗੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਘਰਵਾਲੀ ਨੂੰ ਉਸ ਦੀ ਮਾਂ ਤੇ ਭਰਜਾਈ ਵੱਲੋਂ ਘਰੋਂ ਕੱਢ ਦਿੱਤਾ ਸੀ, ਜਿਸ ਦੇ ਚੱਲਦਿਆਂ ਗੁੱਸੇ ਵਿੱਚ ਆ ਕੇ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੀ ਮਾਂ, ਭਰਜਾਈ ਅਤੇ ਢਾਈ ਸਾਲ ਦੇ ਭਤੀਜੇ ਦਾ ਦਾਤਰ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ABOUT THE AUTHOR

...view details