ਪੰਜਾਬ

punjab

ਭਾਜਪਾ ਦੇ ਸਮਾਗਮ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਨੂੰ ਪੁਲਿਸ ਨੇ ਖੇਤਾਂ 'ਚ ਭਜਾਇਆ - FARMERS PROTEST AGAINST BJP

By ETV Bharat Punjabi Team

Published : May 12, 2024, 7:12 PM IST

ਪੰਜਾਬ 'ਚ ਕਿਸਾਨ ਭਾਜਪਾ ਲੀਡਰਾਂ ਦੇ ਗਲੇ ਦੀ ਹੱਡੀ ਬਣਦੇ ਜਾ ਰਹੇ ਹਨ, ਕਿਉੇਂਕਿ ਜਿੱਥੇ ਵੀ ਭਾਜਪਾ ਲੀਡਰ ਪ੍ਰਚਾਰ ਲਈ ਪਹੁੰਚਦੇ ਹਨ ਤਾਂ ਉਥੇ ਕਿਸਾਨ ਜਥੇਬੰਦੀਆਂ ਉਨ੍ਹਾਂ ਨੂੰ ਸਵਾਲ ਕਰਨ ਪਹੁੰਚ ਜਾਂਦੀਆਂ ਹਨ।

THE FARMERS PROTEST AGAINST THE BJP EVENT WERE CHASED AWAY BY THE POLICE IN THE FIELDS
ਭਾਜਪਾ ਦੇ ਸਮਾਗਮ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਨੂੰ ਪੁਲਿਸ ਨੇ ਖੇਤਾਂ 'ਚ ਭਜਾਇਆ (ETV BHARAT SANGRUR)

ਭਾਜਪਾ ਦੇ ਸਮਾਗਮ ਦਾ ਵਿਰੋਧ ਕਰਨ ਪਹੁੰਚੇ ਕਿਸਾਨ (ETV BHARAT SANGRUR)

ਸੰਗਰੂਰ:ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕਿਸਾਨ ਯੂਨੀਅਨਾਂ ਅਤੇ ਕੇਂਦਰ ਸਰਕਾਰ ਦੇ ਵਿਚਾਲੇ ਪਿਛਲੇ ਲੰਬੇ ਸਮੇਂ ਤੋਂ ਰੇੜਕਾ ਚੱਲ ਰਿਹਾ ਹੈ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਤਾਂ ਉਥੇ ਹੀ ਭਾਜਪਾ ਲੀਡਰਾਂ ਦੀ ਪਿੰਡਾਂ 'ਚ ਐਂਟਰੀ 'ਤੇ ਵੀ ਰੋਕ ਲਗਾ ਦਿੱਤੀ ਹੈ। ਉਥੇ ਹੀ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਜਿੱਥੇ ਭਾਜਪਾ ਦੇ ਉਮੀਦਵਾਰਾਂ ਦਾ ਜ਼ੋਰਦਾਰ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ।ਉੱਥੇ ਹੀ ਹੁਣ ਸਮਾਗਮ ਵਾਲੀ ਥਾਂ 'ਤੇ ਪੁਲਿਸ ਵੱਲੋਂ ਪਹਿਲਾਂ ਹੀ ਵੱਡੀ ਗਿਣਤੀ ਵਿੱਚ ਪੁਲਿਸ ਵਾਰ ਤੈਨਾਤ ਕਰਕੇ ਕਿਸਾਨਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਤੋਂ ਰੋਕਿਆ ਜਾ ਰਿਹਾ ਹੈ।

ਖੇਤਾਂ 'ਚ ਭਜਾ ਕੇ ਕੁੱਟੇ ਕਿਸਾਨ :ਬਠਿੰਡਾ ਦੇ ਪਿੰਡ ਫਰੀਦਕੋਟ ਕੋਟਲੀ ਵਿਖੇ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਜਦੋਂ ਚੋਣ ਜਲਸੇ ਨੂੰ ਸੰਬੋਧਨ ਕਰਨ ਲਈ ਪਹੁੰਚੇ ਤਾਂ ਇਸ ਦੌਰਾਨ ਕਿਸਾਨਾਂ ਵੱਲੋਂ ਉਹਨਾਂ ਦਾ ਜ਼ੋਰਦਾਰ ਵਿਰੋਧ ਕੀਤਾ ਗਿਆ। ਇਸ ਪ੍ਰਦਰਸ਼ਨ ਤੋਂ ਪਹਿਲਾਂ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਅਤੇ ਕਿਸਾਨਾਂ ਨੂੰ ਸਮਾਗਮ ਵਾਲੀ ਥਾਂ 'ਤੇ ਪਹੁੰਚਣ 'ਤੇ ਬੈਰੀਗੇਟਿੰਗ ਕੀਤੀ ਗਈ ਸੀ, ਇਸੇ ਦੇ ਚਲਦੇ ਆ ਪੁਲਿਸ ਅਤੇ ਕਿਸਾਨਾਂ ਵਿਚਕਾਰ ਤਕਰਾਰਬਾਜੀ ਹੋਈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਕਿਸਾਨਾਂ ਨੂੰ ਖਦੇੜ ਦੇ ਹੋਏ ਖੇਤਾਂ ਵਿੱਚ ਭਜਾਇਆ ਗਿਆ। ਇਸ ਮੌਕੇ ਕਿਸਾਨਾਂ ਵੱਲੋਂ ਜਿੱਥੇ ਭਾਜਪਾ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਉੱਥੇ ਹੀ ਉਹਨਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਉਹਨਾਂ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਪਰ ਪੁਲਿਸ ਵੱਲੋਂ ਉਹਨਾਂ ਤੇ ਲਾਠੀ ਚਾਰਜ ਕੀਤਾ ਗਿਆ। ਜਿਸ ਕਾਰਨ ਇੱਕ ਦੋ ਕਿਸਾਨਾਂ ਦੇ ਸੱਟਾਂ ਵੀ ਲੱਗੀਆਂ ਹਨ ।

ਭਾਜਪਾ ਲੀਡਰਾਂ ਨੂੰ ਝੱਲਣਾ ਪੈ ਰਿਹਾ ਭਾਰੀ ਵਿਰੋਧ: ਕਾਬਿਲੇਗੌਰ ਹੈ ਕਿ ਪੂਰੇ ਪੰਜਾਬ ਵਿੱਚ ਕਿਸਾਨਾਂ ਵੱਲੋਂ ਭਾਜਪਾ ਲੀਡਰਾਂ ਤੇ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਸ 'ਚ ਭਾਵੇਂ ਪਰਨੀਤ ਕੌਰ, ਹੰਸ ਰਾਜ ਹੰਸ, ਹਰਜੀਤ ਗਰੇਵਾਲ, ਤਰਨਜੀਤ ਸੰਧੂ ਜਾਂ ਕੋਈ ਵੀ ਹੋਰ ਉਮੀਦਵਾਰ ਕਿਉਂ ਨਾ ਹੋਵੇ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਵੱਲੋਂ ਭਾਜਪਾ ਦੇ ਉਮੀਦਵਾਰਾਂ ਦਾ ਇਸੇ ਤਰ੍ਹਾਂ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ, ਕਿਉਂਕਿ ਇਹਨਾਂ ਵੱਲੋਂ ਕਿਸਾਨਾਂ ਦੇ ਹੱਕਾਂ ਤੇ ਡਾਕਾ ਮਾਰਿਆ ਗਿਆ ਹੈ ਅਤੇ ਮੰਨੀਆਂ ਹੋਈਆਂ ਮੰਗਾਂ ਲਾਗੂ ਨਹੀਂ ਕੀਤੀਆਂ ਗਈਆਂ।

ABOUT THE AUTHOR

...view details