ਪੰਜਾਬ

punjab

ਵਿਸ਼ਵ ਹਿੰਦੂ ਪ੍ਰੀਸ਼ਦ ਪ੍ਰਧਾਨ ਦੇ ਕਤਲ ਦਾ ਮਾਮਲਾ, ਪੁਲਿਸ ਨੇ ਕਾਬੂ ਕੀਤੇ ਦੋਵੇਂ ਸ਼ੂਟਰ, ਡੀਜੀਪੀ ਪੰਜਾਬ ਨੇ ਜਾਣਕਾਰੀ ਕੀਤੀ ਸਾਂਝੀ - Youth BJP Leader Murder UPDATE

By ETV Bharat Punjabi Team

Published : Apr 16, 2024, 6:23 PM IST

ਨੰਗਲ 'ਚ ਨੌਜਵਾਨ ਭਾਜਪਾ ਆਗੂ ਦਾ ਕਤਲ ਹੋਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ ਸੀ ਅਤੇ ਹੁਣ ਰੋਪੜ ਅਤੇ ਮੋਹਾਲੀ ਪੁਲਿਸ ਨੇ ਸਾਂਝੇ ਓਪਰੇਸ਼ਨ ਦੌਰਾਨ ਗੋਲੀਆਂ ਦਾਗਣ ਵਾਲੇ ਦੋਵੇਂ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

murdered the president of Vishwa Hindu Parishad
ਪੁਲਿਸ ਨੇ ਕਾਬੂ ਕੀਤੇ ਦੋਵੇਂ ਸ਼ੂਟਰ

ਗੌਰਵ ਯਾਦਵ,ਡੀਜੀਪੀ ਪੰਜਾਬ

ਚੰਡੀਗੜ੍ਹ: ਪੰਜਾਬ ਪੁਲਿਸ ਨੇ ਜ਼ਿਲ੍ਹਾ ਰੋਪੜ ਦੇ ਨੰਗਲ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸਥਾਨਕ ਪ੍ਰਧਾਨ ਦੇ ਕਤਲ ਦਾ ਭੇਤ ਸੁਲਝਾ ਲਿਆ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਦਾ ਕਹਿਣਾ ਹੈ ਕਿ ਪਾਕਿਸਤਾਨ ਅਤੇ ਪੁਰਤਗਾਲ ਤੋਂ ਸੰਚਾਲਿਤ ਮਾਡਿਊਲ ਦੁਆਰਾ ਇਹ ਟਾਰਗੇਟ ਕਿਲਿੰਗ ਕੀਤੀ ਗਈ। ਰੂਪਨਗਰ ਪੁਲਿਸ ਨੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਮੋਹਾਲੀ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਪਾਕਿਸਤਾਨ ਸਥਿਤ ਅੱਤਵਾਦੀ ਮਾਸਟਰਮਾਈਂਡ ਦੁਆਰਾ ਸਮਰਥਤ ਅੱਤਵਾਦੀ ਮਾਡਿਊਲ ਦੇ 2 ਸੰਚਾਲਕਾਂ ਨੂੰ ਗ੍ਰਿਫਤਾਰ ਕਰਕੇ ਵਿਕਾਸ ਪ੍ਰਭਾਕਰ ਕਤਲ ਕੇਸ ਨੂੰ 3 ਦਿਨਾਂ ਤੋਂ ਵੀ ਘੱਟ ਸਮੇਂ ਵਿੱਚ ਸੁਲਝਾ ਲਿਆ ਹੈ।

ਅੱਤਵਾਦੀ ਮਾਡਿਊਲ ਦਾ ਪਰਦਾਫਾਸ਼: ਜਾਂਚ ਦੇ ਆਧਾਰ 'ਤੇ ਹਮਲਾਵਰਾਂ ਦੀ ਪਛਾਣ ਮਨਦੀਪ ਕੁਮਾਰ ਉਰਫ਼ ਮੰਗੀ ਅਤੇ ਸੁਰਿੰਦਰ ਕੁਮਾਰ ਉਰਫ਼ ਰਿੱਕਾ ਵਜੋਂ ਹੋਈ ਹੈ, ਜਿਨ੍ਹਾਂ ਨੂੰ ਅੱਜ 32 ਬੋਰ ਦੇ ਪਿਸਤੌਲ, 16 ਜਿੰਦਾ ਕਾਰਤੂਸ, 01 ਦੇਸੀ ਕੱਟੇ ਅਤੇ ਇੱਕ ਟੀਵੀਐਸ ਜੁਪੀਟਰ ਸਕੂਟੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਇੱਕ ਅੱਤਵਾਦੀ ਮਾਡਿਊਲ ਹੈ, ਜਿਸ ਨੂੰ ਪੁਰਤਗਾਲ ਅਤੇ ਹੋਰ ਥਾਵਾਂ ਤੋਂ ਸੰਚਾਲਿਤ ਵਿਦੇਸ਼ੀ ਆਪ੍ਰੇਟਰਾਂ ਦੁਆਰਾ ਸੰਚਾਲਿਤ ਅਤੇ ਫੰਡਿਗ ਪ੍ਰਦਾਨ ਕੀਤੀ ਜਾਂਦੀ ਹੈ।

ਟਾਰਗੇਟ ਕਿਲਿੰਗ: ਮਨਦੀਪ ਕੁਮਾਰ ਉਰਫ਼ ਮੰਗੀ ਅਤੇ ਸੁਰਿੰਦਰ ਕੁਮਾਰ ਉਰਫ਼ ਰਿੱਕਾ ਵਿਦੇਸ਼ੀ-ਅਧਾਰਿਤ ਸੰਗਠਨਾਂ ਦੇ ਗੁਰਗੇ ਹਨ ਜੋ ਪਾਕਿਸਤਾਨ ਅਧਾਰਤ ਅੱਤਵਾਦੀ ਮਾਸਟਰਮਾਈਂਡ ਦੇ ਸੰਚਾਲਕ ਹਨ। ਇਨ੍ਹਾਂ ਲੋਕਾਂ ਨੂੰ ਪੈਸੇ ਦਾ ਲਾਲਚ ਦੇ ਕੇ ਇਸ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੱਤਾ ਗਿਆ ਸੀ। ਦੱਸ ਦਈਏ ਵਿਕਾਸ ਪ੍ਰਭਾਕਰ ਆਪਣੀ ਦੁਕਾਨ 'ਤੇ ਬੈਠਾ ਸੀ ਤਾਂ ਉਸ 'ਤੇ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ ਅਤੇ ਅਰਾਮ ਨਾਲ ਮੌਕੇ ਤੋਂ ਫ਼ਰਾਰ ਹੋ ਗਏ। ਜਦੋਂ ਕੋਈ ਗੁਆਂਢੀ ਦੁਕਾਨਦਾਰ ਵਿਕਾਸ ਦੀ ਦੁਕਾਨ ਤੋਂ ਸਮਾਨ ਲੈਣ ਗਿਆ ਤਾਂ ਉਸ ਨੇ ਵਿਕਾਸ ਨੂੰ ਜ਼ਖਮੀ ਹਾਲਤ 'ਚ ਦੇਖਿਆ ਤੇ ਉਸ ਨੇ ਜਾ ਕੇ ਆਪਣੇ ਮਾਲਕ ਨੂੰ ਦੱਸਿਆ। ਇਸ ਤੋਂ ਬਾਅਦ ਦੁਕਾਨਦਾਰ ਮਨੀਸ਼ ਅਤੇ ਹੋਰ ਦੁਕਾਨਦਾਰਾਂ ਨੇ ਵਿਕਾਸ ਨੂੰ ਗੰਭੀਰ ਹਾਲਤ 'ਚ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਿਊਟੀ 'ਤੇ ਤੈਨਾਤ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਸੀ।

ABOUT THE AUTHOR

...view details