ਪੰਜਾਬ

punjab

ਲੁੱਟ ਖੋਹਾਂ ਕਰਨ ਵਾਲੇ ਗਿਰੋਹ ਦੇ ਤਿੰਨ ਮੁਲਜ਼ਮ ਗ੍ਰਿਫਤਾਰ, ਨਸ਼ੇ ਲਈ ਕਰਦੇ ਸੀ ਲੁੱਟ

By ETV Bharat Punjabi Team

Published : Feb 5, 2024, 4:32 PM IST

Crime For Drugs: ਲੁਧਿਆਣਾ ਪੁਲਿਸ ਨੇ ਨਸ਼ੇ ਦੀ ਪੂਰਤੀ ਲਈ ਲੁੱਟ ਖੋਹਾਂ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਨੂੰ ਕੁੱਝ ਦਿਨ ਪਹਿਲਾਂ 2 ਸਟੋਰਾਂ ਵਿੱਚ ਲੁੱਟ ਕੀਤੀ ਸੀ। ਇਹ ਤਿੰਨ ਮੁਲਜ਼ਮ ਲੁਧਿਆਣਾ ਦੇ ਹੀ ਰਹਿਣ ਵਾਲੇ ਹਨ ਅਤੇ ਪਹਿਲਾਂ ਵੀ ਇਨ੍ਹਾਂ ਉੱਤੇ ਮਾਮਲੇ ਦਰਜ ਹਨ।

Crime For Drugs
Crime For Drugs

ਲੁੱਟ ਖੋਹਾਂ ਕਰਨ ਵਾਲੇ ਗਿਰੋਹ ਦੇ ਤਿੰਨ ਮੁਲਜ਼ਮ ਗ੍ਰਿਫਤਾਰ

ਲੁਧਿਆਣਾ: ਪੁਲਿਸ ਵੱਲੋਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ਦੇ ਕੋਲੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਏਡੀਸੀਪੀ ਰਮਨਦੀਪ ਭੁੱਲਰ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਥਾਣਾ ਸਰਾਭਾ ਨਗਰ ਦੇ ਅਧੀਨ ਪੈਂਦੇ ਦੋ ਸਟੋਰਾਂ ਉੱਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਤੀਜੀ ਵਾਰਦਾਤ ਨੂੰ ਵੀ ਅੰਜਾਮ ਦੇਣ ਦੀ ਫਿਰਾਕ ਵਿੱਚ ਸੀ ਕਿ ਲੁਧਿਆਣਾ ਪੁਲਿਸ ਨੇ ਪਹਿਲਾਂ ਹੀ ਕਾਬੂ ਕਰ ਲਏ।

ਮੁਲਜ਼ਮਾਂ ਉੱਤੇ ਪਹਿਲਾਂ ਵੀ ਮਾਮਲੇ ਦਰਜ:ਏਡੀਸੀਪੀ ਰਮਨਦੀਪ ਭੁੱਲਰ ਨੇ ਦੱਸਿਆ ਕਿ ਬੀਤੇ ਦਿਨੀਂ ਇਨ੍ਹਾਂ ਮੁਲਜ਼ਮਾਂ ਵੱਲੋਂ ਇੱਕ ਸਟੋਰ ਵਿੱਚ ਉਸ ਦੇ ਕਰਿੰਦੇ ਅਤੇ ਸੁਰੱਖਿਆ ਮੁਲਾਜ਼ਮ ਨੂੰ ਡਰਾ ਧਮਕਾ ਕੇ ਉਨ੍ਹਾਂ ਕੋਲੋਂ ਲੁੱਟ ਕੀਤੀ ਗਈ ਸੀ। ਦੂਜੀ ਵਾਰਦਾਤ ਨੂੰ ਵੀ ਅੰਜਾਮ ਦਿੱਤਾ ਗਿਆ ਸੀ, ਉਹ ਵੀ ਸਰਾਭਾ ਨਗਰ ਪੁਲਿਸ ਸਟੇਸ਼ਨ ਦੇ ਅਧੀਨ ਆਉਂਦੇ ਹਨ। ਦੋਵਾਂ ਨੇ ਸਟੋਰ ਨੂੰ ਨਿਸ਼ਾਨਾ ਬਣਾਇਆ ਸੀ, ਜਿਸ ਤੋਂ ਬਾਅਦ ਡੂੰਘਾਈ ਨਾਲ ਜਾਂਚ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਸਾਰੇ ਹੀ ਮੁਲਜ਼ਮ ਪਹਿਲਾਂ ਵੀ ਕਈ ਵਾਰਦਾਤਾਂ ਵਿੱਚ ਸ਼ਾਮਿਲ ਰਹਿ ਚੁੱਕੇ ਹਨ।

ਨਸ਼ੇ ਦੀ ਪੂਰਤੀ ਲਈ ਕਰਦੇ ਲੁੱਟ ਖੋਹ: ਏਡੀਸੀਪੀ ਰਮਨਦੀਪ ਭੁੱਲਰ ਨੇ ਦੱਸਿਆ ਕਿ ਨਸ਼ੇ ਦੀ ਪੂਰਤੀ ਲਈ ਇਹ ਮੁਲਜ਼ਮ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਇਨ੍ਹਾਂ ਮੁਲਜ਼ਮਾਂ ਦੀ ਸ਼ਨਾਖਤ ਧੀਰਜ ਕੁਮਾਰ, ਸੌਰਵ ਜਸਰੋਟਿਆ ਅਤੇ ਵਿਕਾਸ ਵਜੋਂ ਹੋਈ ਹੈ ਅਤੇ ਇਹ ਤਿੰਨੇ ਹੀ ਮੁਲਜ਼ਮ ਲੁਧਿਆਣਾ ਦੇ ਹੀ ਵੱਖ ਵੱਖ ਇਲਾਕਿਆਂ ਦੇ ਰਹਿਣ ਵਾਲੇ ਹਨ। ਏਡੀਸੀਪੀ ਨੇ ਦੱਸਿਆ ਕਿ ਇਨ੍ਹਾਂ ਉੱਤੇ ਪਹਿਲਾਂ ਨਸ਼ਾ ਵੇਚਣ ਦਾ ਵੀ ਮਾਮਲਾ ਦਰਜ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਇਸ ਦੀ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਹੀ ਮੁਲਜ਼ਮਾਂ ਨੇ ਜਿਹੜੀਆਂ ਪਹਿਲਾਂ ਵੀ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ, ਉਹ ਲੁਧਿਆਣਾ ਵਿੱਚ ਹੀ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਦਾ ਰਿਮਾਂਡ ਹਾਸਿਲ ਕਰਕੇ ਹੋਰ ਅਗਲੇਰੀ ਪੁੱਛਗਿੱਛ ਕਰਾਂਗੇ। ਉਨ੍ਹਾਂ ਕਿਹਾ ਕਿ ਸਾਰੇ ਹੀ ਮੁਲਜ਼ਮ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਹੀ ਅੰਜਾਮ ਦਿੰਦੇ ਸਨ।

ABOUT THE AUTHOR

...view details