ਪੰਜਾਬ

punjab

ਜਲੰਧਰ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਦੋ ਨੂੰ ਪੁਲਿਸ ਨੇ ਕੀਤਾ ਕਾਬੂ ਤੇ ਇੱਕ ਪੁਲਿਸ ਮੁਲਾਜ਼ਮ ਜ਼ਖ਼ਮੀ

By ETV Bharat Punjabi Team

Published : Jan 21, 2024, 11:20 AM IST

Updated : Jan 21, 2024, 1:02 PM IST

Police Encounter in Jalandhar: ਜਲੰਧਰ ਦੇ ਭਾਰਗਵ ਕੈਂਪ ਥਾਣੇ ਅਧੀਨ ਆਉਂਦੇ ਨਾਖਾ ਵਾਲੇ ਬਾਗ ਦੇ ਨਾਲ ਲੱਗਦੀ ਗੁਲਮੋਹਰ ਕਾਲੋਨੀ ਦੇ ਅੰਦਰ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਜਿਸ 'ਚ ਦੋਵੇਂ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਹੈ।

Police Encounter Update
Police Encounter Update

ਜਲੰਧਰ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ

ਜਲੰਧਰ: ਪੰਜਾਬ 'ਚ ਜ਼ੁਰਮ ਨੂੰ ਨੱਥ ਪਾਉਣ ਲਈ ਪੁਲਿਸ ਦਿਨ ਰਾਤ ਕੰਮ ਕਰ ਰਹੀ ਹੈ। ਜਿਸ ਦੇ ਚੱਲਦੇ ਗੈਂਗਸਟਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਤੇ ਇਸ ਦੌਰਾਨ ਕਈ ਮੁਕਾਬਲੇ ਵੀ ਦੇਖਣ ਨੂੰ ਮਿਲੇ ਹਨ। ਅਜਿਹਾ ਹੀ ਕੁਝ ਜਲੰਧਰ 'ਚ ਦੇਖਣ ਨੂੰ ਮਿਲਿਆ, ਜਿਥੇ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ ਹੈ। ਜਿਸ ਵਿੱਚ ਦੋ ਬਦਮਾਸ਼ਾਂ ਨੂੰ ਗੋਲੀਆਂ ਲੱਗੀਆਂ ਜਦਕਿ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਇਹ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਦੱਸੇ ਜਾ ਰਹੇ ਹੈ।

ਕਲੋਨੀ 'ਚ ਲੁਕੇ ਸਨ ਗੈਂਗਸਟਰ:ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਹ ਮੁਕਾਬਲਾ ਨਾਖਾ ਵਾਲੇ ਬਾਗ ਦੇ ਨਾਲ ਲੱਗਦੀ ਗੁਲਮੋਹਰ ਕਾਲੋਨੀ ਦੇ ਅੰਦਰ ਹੋਇਆ ਹੈ। ਇਹ ਇਲਾਕਾ ਭਾਰਗਵ ਕੈਂਪ ਥਾਣੇ ਅਧੀਨ ਆਉਂਦਾ ਹੈ। ਜ਼ਖਮੀ ਪੁਲਿਸ ਮੁਲਾਜ਼ਮ ਨੂੰ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਜਾਣਕਾਰੀ ਹੈ ਕਿ ਸੀਪੀ ਸਵਪਨ ਸ਼ਰਮਾ ਦੀ ਅਗਵਾਈ 'ਚ ਇਹ ਕਾਰਵਾਈ ਕੀਤੀ ਗਈ ਹੈ।

ਪੁਲਿਸ ਨੂੰ ਦੇਖ ਗੈਂਗਸਟਰਾਂ ਨੇ ਚਲਾਈਆਂ ਗੋਲੀਆਂ: ਇਸ ਸਬੰਧੀ ਮਿਲੀ ਸ਼ੁਰੂਆਤੀ ਜਾਣਕਾਰੀ ਅਨੁਸਾਰ ਸੀਆਈਏ ਦੀ ਟੀਮ ਭਗੌੜਿਆਂ ਦੀ ਸੂਚਨਾ 'ਤੇ ਛਾਪੇਮਾਰੀ ਕਰਨ ਗਈ ਸੀ। ਇਸ ਦੌਰਾਨ ਮੁਲਜ਼ਮਾਂ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਦੋ ਮੁਲਜ਼ਮਾਂ ਨੂੰ ਗੋਲੀਆਂ ਲੱਗੀਆਂ ਹਨ। ਪੁਲਿਸ ਸੂਤਰਾਂ ਅਨੁਸਾਰ ਇਹ ਦੋਵੇਂ ਗੈਂਗਸਟਰ ਕਤਲ ਅਤੇ ਸੁਪਾਰੀ ਦੇਣ ਅਤੇ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਸ਼ਾਮਲ ਹਨ।

ਲਾਰੈਂਸ ਬਿਸ਼ਨੋਈ ਗਿਰੋਹ ਨਾਲ ਸਬੰਧਤ ਗੈਂਗਸਟਰ: ਸੀਆਈਏ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਨੇ ਦੱਸਿਆ ਕਿ ਮੁਲਜ਼ਮ ਲਾਰੈਂਸ ਬਿਸ਼ਨੋਈ ਗਿਰੋਹ ਨਾਲ ਸਬੰਧਤ ਹਨ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਮੁਲਜ਼ਮ ਜਲੰਧਰ ਸਿਟੀ ਪੁਲਿਸ ਕੋਲ ਦਰਜ ਕਈ ਕੇਸਾਂ ਵਿੱਚ ਭਗੌੜੇ ਸਨ।

ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਕੀਤੀ ਸੀ ਰੇਡ:ਐਤਵਾਰ ਸਵੇਰੇ ਸੂਚਨਾ ਮਿਲੀ ਕਿ ਦੋ ਮੁਲਜ਼ਮ ਉਸ ਜਗ੍ਹਾ 'ਤੇ ਲੁਕੇ ਹੋਏ ਹਨ। ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਮੌਕੇ ਦੀ ਘੇਰਾਬੰਦੀ ਕਰ ਲਈ। ਪੁਲਿਸ ਨੂੰ ਦੇਖਦੇ ਹੀ ਮੁਲਜ਼ਮਾਂ ਨੇ ਗੋਲੀਆਂ ਚਲਾ ਦਿੱਤੀਆਂ। ਜਦੋਂ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਤਾਂ ਦੋਵੇਂ ਮੁਲਜ਼ਮ ਜ਼ਖਮੀ ਹੋ ਗਏ। ਪੁਲਿਸ ਨੇ ਮੁਲਜ਼ਮਾਂ ਕੋਲੋਂ ਹਥਿਆਰ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ।

Last Updated :Jan 21, 2024, 1:02 PM IST

ABOUT THE AUTHOR

...view details