ਲੁਧਿਆਣਾ: ਕਾਰੋਬਾਰੀਆਂ ਵੱਲੋਂ ਇੱਕ ਮਾਰਚ ਨੂੰ ਰੇਲ ਗੱਡੀਆਂ ਰੋਕਣ ਸਬੰਧੀ ਦਿੱਤੀ ਗਈ ਚਿਤਾਵਨੀ ਤੋਂ ਬਾਅਦ ਕਾਰੋਬਾਰੀਆਂ ਨਾਲ ਮੀਟਿੰਗ ਕਰਨ ਪਹੁੰਚੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਸਾਰੀਆਂ ਮੱਘਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ। ਲੁਧਿਆਣਾ ਭਾਜਪਾ ਪ੍ਰਧਾਨ ਸਮੇਤ ਕਈ ਸੀਨੀਅਰ ਆਗੂ ਇਸ ਮੌਕੇ ਉੱਤੇ ਹਾਜ਼ਰ ਰਹੇ। ਇਸ ਮੀਟਿੰਗ ਵਿੱਚ ਹੋਜਰੀ ਕਾਰੋਬਾਰੀ, ਸਾਈਕਲ ਕਾਰੋਬਾਰੀ ਅਤੇ ਸਾਈਕਲ ਪਾਰਟਸ ਕਾਰੋਬਾਰੀ ਤੋਂ ਇਲਾਵਾ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚੋਂ ਵੀ ਕਾਰੋਬਾਰੀ ਪਹੁੰਚੇ ਅਤੇ ਆਪਣੀਆਂ ਸਮੱਸਿਆਵਾਂ ਦੱਸੀਆਂ। ਇੰਨ੍ਹਾ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ ਕੇਂਦਰੀ ਮੰਤਰੀ ਵੱਲੋਂ ਦਿੱਤਾ। ਚੀਨ ਵੱਲੋਂ ਘੱਟ ਬਿੱਲਾਂ ਉੱਤੇ ਆ ਰਹੇ ਮਾਲ ਅਤੇ ਐਮਐਸਐ ਈ ਨੂੰ 45 ਦਿਨਾਂ ਵਿੱਚ ਅਦਾਇਗੀ ਕਰਨ ਦੇ ਬਜਟ ਵਿੱਚ ਹੋਏ ਫੈਸਲੇ ਤੋਂ ਬਾਅਦ ਕਾਰੋਬਾਰੀ ਲਗਾਤਾਰ ਖਫਾ ਨਜ਼ਰ ਆ ਰਹੇ ਸਨ । ਜਿਸ ਨੂੰ ਲੈ ਕੇ ਕਾਰੋਵਾਰੀਆਂ ਨੇ ਆਪਣੀਆਂ ਮੁਸ਼ਕਿਲਾਂ ਕੇਂਦਰੀ ਮੰਤਰੀ ਨੂੰ ਦੱਸੀਆਂ ਅਤੇ ਉਹਨਾਂ ਨੇ ਹੱਲ ਦਾ ਭਰੋਸਾ ਦਿੱਤਾ ਪਰ ਕਾਰੋਬਾਰੀਆਂ ਨੇ ਰੇਲ ਰੋਕਣ ਦਾ ਪ੍ਰੋਗਰਾਮ ਰੱਦ ਨਹੀਂ ਕੀਤਾ ।
ਇਸ ਮੌਕੇ ਕਾਰੋਬਾਰੀਆਂ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਉਹਨਾਂ ਵੱਲੋਂ ਇੱਕ ਮਾਰਚ ਨੂੰ ਰੇਲ ਰੋਕਣ ਦਾ ਐਲਾਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਕੇਂਦਰੀ ਮੰਤਰੀ ਕਾਰੋਬਾਰੀਆਂ ਨਾਲ ਮੀਟਿੰਗ ਕਰਨ ਵਾਸਤੇ ਆਏ ਸਨ। ਉਹਨਾਂ ਕਿਹਾ ਕਿ ਸੁਖਾਵੇਂ ਮਾਹੌਲ ਵਿੱਚ ਮੀਟਿੰਗ ਹੋਈ ਹੈ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵੱਲੋਂ ਉਹਨਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਮੰਗਾਂ ਜਲਦ ਹੱਲ ਕੀਤੀਆਂ ਜਾਣਗੀਆਂ ਅਤੇ ਇਸ ਦੇ ਸੰਬੰਧ ਵਿੱਚ ਉਹਨਾਂ ਨੂੰ ਦਿੱਲੀ ਆਉਣ ਦਾ ਸੱਦਾ ਵੀ ਦਿੱਤਾ ਗਿਆ ਹੈ। ਪੰਜ ਮੈਂਬਰੀ ਡੈਲੀਗੇਟ ਦਿੱਲੀ ਜਾਵੇਗਾ ਪਰ ਉਹਨਾਂ ਨੇ ਕਿਹਾ ਕਿ ਉਹ ਰੇਲ ਰੋਕਣ ਦਾ ਪ੍ਰੋਗਰਾਮ ਰੱਦ ਨਹੀਂ ਕਰਨਗੇ, ਜਦੋਂ ਤੱਕ ਉਹਨਾਂ ਦੀਆਂ ਮੁਸ਼ਕਿਲਾ ਹੱਲ ਨਹੀਂ ਕੀਤੀਆਂ ਜਾਂਦੀਆਂ। ਉਹਨਾਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਰੇਲ ਰੋਕਣ ਦੇ ਨਾਲ-ਨਾਲ ਉਹ ਨੈਸ਼ਨਲ ਹਾਈਵੇਅ ਅਤੇ ਬਾਜ਼ਾਰ ਵੀ ਬੰਦ ਕਰਨਗੇ।
ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕੀਤੀ ਮੀਟਿੰਗ, ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ
ਲੁਧਿਆਣਾ ਵਿੱਚ ਵਪਾਰੀਆਂ ਅਤੇ ਕਾਰੋਬਾਰੀਆਂ ਦੀਆਂ ਮੱਘਦੀਆਂ ਮੰਗਾਂ ਨੂੰ ਸੁਣਨ ਲਈ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਦੋਵਾਂ ਵਰਗਾਂ ਦੇ ਲੋਕਾਂ ਨਾਲ ਮੀਟਿੰਗ ਕੀਤੀ। ਕੇਂਦਰੀ ਮੰਤਰੀ ਨੇ ਕਿਹਾ ਕਿ ਸਾਰੀਆਂ ਮੰਗਾਂ ਨੂੰ ਜਲਦ ਹੱਲ ਕੀਤਾ ਜਾਵੇਗਾ।
ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕੀਤੀ ਮੀਟਿੰਗ
Published : Feb 26, 2024, 6:37 PM IST
ਲੁਧਿਆਣਾ ਪਹੁੰਚੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਵੱਖ-ਵੱਖ ਕਾਰੋਬਾਰੀ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਹਨ। ਉਹਨਾਂ ਕਿਹਾ ਕਿ ਟੈਕਸ ਅਤੇ ਚਾਈਨਾ ਤੋਂ ਆ ਰਹੇ ਮਾਲ ਦੇ ਸਬੰਧ ਵਿੱਚ ਮੁਸ਼ਕਿਲਾਂ ਹਨ, ਉਹਨਾਂ ਨੇ ਪ੍ਰੈਜੈਂਟੇਸ਼ਨ ਦੇਣ ਦੀ ਗੱਲ ਕਹੀ ਅਤੇ ਕਿਹਾ ਕਿ ਕਾਰੋਬਾਰੀਆਂ ਨੂੰ ਦਿੱਲੀ ਆਉਣ ਦਾ ਸੱਦਾ ਅੱਧਾ ਦਿੱਤਾ ਗਿਆ ਹੈ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣਗੀਆਂ।