ਪੰਜਾਬ

punjab

ਲੁਧਿਆਣਾ 'ਚ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ - Bribe Case ludhiana

By ETV Bharat Punjabi Team

Published : Apr 26, 2024, 10:40 AM IST

ਆਪ ਸਰਕਾਰ ਦੀਆਂ ਹਦਾਇਤਾਂ ਦੇ ਬਾਵਜੂਦ ਰਿਸ਼ਵਤਖੋਰੀ ਖਤਮ ਨਹੀਂ ਹੋ ਰਹੀ, ਲੁਧਿਆਣਾ ਦਫ਼ਤਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਸਣੇ ਕਾਬੂ ਕੀਤਾ ਗਿਆ ਹੈ।

Vigilance Bureau caught senior assistant taking Rs 20,000 bribe at Ludhiana office
ਲੁਧਿਆਣਾ 'ਚ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਲੁਧਿਆਣਾ 'ਚ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਲੁਧਿਆਣਾ: ਸੂਬਾ ਸਰਕਾਰ ਵੱਲੋਂ ਭਾਵੇਂ ਹੀ ਰਿਸ਼ਵਤਖੋਰੀ 'ਤੇ ਲਗਾਮ ਲਗਾਉਣ ਲਈ ਸਖਤੀ ਕੀਤੀ ਜਾ ਰਹੀ ਹੈ। ਪਰ ਬਾਵਜੁਦ ਇਸ ਦੇ ਲੁਧਿਆਣਾ ਦੇ ਦਫ਼ਤਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਅਮਨਦੀਪ ਸਿੰਘ ਵੱਲੋਂ ਇੱਕ ਮਾਮਲੇ 'ਚ ਰਿਸ਼ਵਤ ਮੰਗੀ ਗਈ, ਜਿਸ ਉੱਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਲੁਧਿਆਣਾ ਬਿਊਰੋ ਦੇ ਐਸ ਐਸ ਪੀ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਤੀਸ਼ ਕੁਮਾਰ ਵਾਸੀ ਪਿੰਡ ਕਿਸ਼ਨਪੁਰਾ, ਤਹਿਸੀਲ ਡੇਰਾਬੱਸੀ, ਐਸ.ਏ.ਐਸ. ਨਗਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਾਤੀ ਸਰਟੀਫਿਕੇਟ ਨੁੰ ਲੈਕੇ ਮੰਗੀ ਸੀ ਰਿਸ਼ਵਤ : ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਯੂਨਿਟ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਕਰਮਚਾਰੀ ਨੇ ਉਸਦੀ ਲੜਕੀ ਦੇ ਜਾਤੀ ਸਰਟੀਫਿਕੇਟ ਦੀ ਜਾਂਚ ਵਿੱਚ ਮੱਦਦ ਕਰਨ ਬਦਲੇ ਉਸ ਕੋਲੋਂ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਐਸ ਐਸ ਪੀ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਉਸ ਕੋਲੋਂ 20,000 ਰੁਪਏ ਲੈ ਚੁੱਕਾ ਹੈ ਜੋ ਯੋਨੋ ਐਪ ਰਾਹੀਂ ਉਸਦੇ ਬੈਂਕ ਖਾਤੇ ਵਿੱਚ ਭੇਜੇ ਗਏ ਸਨ ਅਤੇ ਹੁਣ ਉਹ ਰਿਸ਼ਵਤ ਦੀ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਈ.ਓ.ਡਬਲਯੂ. ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 20,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਭ੍ਰਿਸ਼ਟਾਚਾਰ ਰੋਕੂ ਕਾਨੂੰਨ ਮੁਕਦਮਾ :ਐੱਸ ਐੱਸ ਪੀ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖਿਲ਼ਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਈ.ਓ.ਡਬਲਯੂ. ਲੁਧਿਆਣਾ ਯੂਨਿਟ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

ABOUT THE AUTHOR

...view details