ਪੰਜਾਬ

punjab

ਪੰਜਾਬ ਵਿੱਚ ਮੌਸਮ ਅਪਡੇਟ, ਜਾਣੋ ਅੱਜ ਕਿੰਨਾ ਰਹੇਗਾ ਤੁਹਾਡੇ ਸ਼ਹਿਰ ਦਾ ਤਾਪਮਾਨ - Weather Update

By ETV Bharat Punjabi Team

Published : Apr 9, 2024, 7:28 AM IST

Today Punjab Weather : ਦੇਸ਼ ਭਰ ਵਿੱਚ ਮੌਸਮ 'ਚ ਕਾਫੀ ਬਦਲਾਅ ਹੋ ਚੁੱਕਾ ਹੈ। ਸਾਲ ਦਾ ਅਪ੍ਰੈਲ ਮਹੀਨਾ ਚੱਲ ਰਿਹਾ ਹੈ, ਸੋ ਪੰਜਾਬ ਵਿੱਚ ਗਰਮੀਆਂ ਦੀ ਮੌਸਮ ਸ਼ੁਰੂ ਹੋ ਚੁੱਕਾ ਹੈ। ਅੱਜ ਦੇ ਮੌਸਮ ਰਿਪੋਰਟ ਮੁਤਾਬਕ ਪੰਜਾਬ ਦੇ ਕੁੱਝ ਜ਼ਿਲ੍ਹੇ ਵੱਧ ਗਰਮ ਰਹੇਗਾ। ਜਾਣੋ, ਆਪਣੇ ਸ਼ਹਿਰ ਦੇ ਮੌਸਮ ਦਾ ਹਾਲ।

Weather Update
Weather Update

ਚੰਡੀਗੜ੍ਹ:ਦੇਸ਼ ਭਰ ਵਿੱਚ ਮੌਸਮ ਨੇ ਆਪਣੀ ਕਰਵਟ ਬਦਲ ਲਈ ਹੈ। ਉੱਤਰੀ-ਦੱਖਣੀ ਭਾਰਤ ਵਿੱਚ ਗਰਮੀਆਂ ਦਾ ਕਹਿਰ ਸ਼ੁਰੂ ਹੋ ਗਿਆ। ਦਿਨ-ਬ-ਦਿਨ ਗਰਮੀ ਵਧਣ ਦੇ ਨਾਲ-ਨਾਲ ਤਾਪਮਾਨ ਵੀ ਵਧ ਰਿਹਾ ਹੈ। ਅੱਜ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 17 ਡਿਗਰੀ ਦਰਜ ਕੀਤਾ ਗਿਆ ਹੈ, ਕਈ ਥਾਵਾਂ ਉੱਤੇ ਬਦਲਵਾਈ ਰਹਿਣ ਦੇ ਆਸਾਰ ਵੀ ਹਨ। ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -

ਸ਼ਹਿਰ ਦਾ ਤਾਪਮਾਨ
  1. ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 17 ਡਿਗਰੀ ਰਹੇਗਾ।
  2. ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 19 ਡਿਗਰੀ ਰਹੇਗਾ। ਸ਼ਾਮ ਜਾਂ ਰਾਤ ਤੱਕ ਅੱਜ ਇੱਥੇ ਮੀਂਹ ਪੈਣ ਦੇ ਵੀ ਆਸਾਰ ਹਨ।
  3. ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 17 ਡਿਗਰੀ ਰਹੇਗਾ।
  4. ਲੁਧਿਆਣਾ ਦਾ ਤਾਪਮਾਨ -ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 17 ਡਿਗਰੀ ਰਹੇਗਾ।
  5. ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 19 ਡਿਗਰੀ ਰਹੇਗਾ।
  6. ਪਟਿਆਲਾ ਦਾ ਤਾਪਮਾਨ -ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 18 ਡਿਗਰੀ ਰਹੇਗਾ।

ਇਨ੍ਹਾਂ ਰਾਜਾਂ ਵਿੱਚ ਮੀਂਹ ਦਾ ਅਲਰਟ: ਦੇਸ਼ ਦੇ ਕਈ ਰਾਜਾਂ ਵਿੱਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਪਾਰ ਹੈ। ਹੈਦਰਾਬਾਦ ਵਿੱਚ ਜਿੱਥੇ ਵੱਧ ਤੋਂ ਵ4ਧ ਤਾਪਮਾਨ 30 ਡਿਗਰੀ ਤੋਂ ਪਾਰ ਹੈ, ਉੱਥੇ ਹੀ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਹੈ। ਇਸ ਦੇ ਨਾਲ ਹੀ ਭਾਰਤ ਦੇ ਦੱਖਣੀ ਰਾਜਾਂ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਗਿਆ ਹੈ।

ABOUT THE AUTHOR

...view details