ਪੰਜਾਬ

punjab

ਪੰਜਾਬ ਮੌਸਮ ਅਪਡੇਟ; ਜਾਣੋ, ਅੱਜ ਪੰਜਾਬ ਦਾ ਕਿਹੜਾ ਜ਼ਿਲ੍ਹਾ ਰਹੇਗਾ ਵਧ ਗਰਮ ਤੇ ਕਿਨ੍ਹਾਂ ਸੂਬਿਆਂ 'ਚ ਪਵੇਗਾ ਮੀਂਹ - Weather Update In Punjab

By ETV Bharat Punjabi Team

Published : Apr 17, 2024, 7:13 AM IST

Today Punjab Weather : ਦੇਸ਼ ਭਰ ਵਿੱਚ ਮੌਸਮ ਦਾ ਮਿਜਾਜ਼ ਗਰਮ ਚੱਲ ਰਿਹਾ ਹੈ, ਪਰ ਉੱਥੇ ਹੀ ਕਈ ਥਾਂ ਮੀਂਹ ਨੇ ਲੋਕਾਂ ਨੂੰ ਰਾਹਤ ਵੀ ਦਿੱਤੀ ਹੈ। ਜਾਣੋ, ਆਪਣੇ ਸ਼ਹਿਰ ਦੇ ਮੌਸਮ ਦਾ ਹਾਲ।

Weather Update In Punjab
Weather Update In Punjab

ਚੰਡੀਗੜ੍ਹ:ਮੌਸਮ ਵਿਭਾਗ ਮੁਤਾਬਕ, ਉੱਤਰੀ-ਦੱਖਣੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਪੰਜਾਬ ਦੇ ਕਈ ਹਿੱਸਿਆ ਵਿੱਚ ਮੀਂਹ ਪਿਆ ਜਿਸ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਅੱਜ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 21 ਡਿਗਰੀ ਦਰਜ ਕੀਤਾ ਗਿਆ ਹੈ।

ਪੰਜਾਬ ਮੌਸਮ ਅਪਡੇਟ

ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -

  1. ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 21 ਡਿਗਰੀ ਰਹੇਗਾ। ਅੱਜ ਮੌਸਮ ਸਾਫ਼ ਰਹੇਗਾ।
  2. ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 21 ਡਿਗਰੀ ਰਹੇਗਾ। ਐਤਵਾਰ ਨੂੰ ਮੀਂਹ ਦੀ ਸੰਭਾਵਨਾ।
  3. ਜਲੰਧਰ ਦਾ ਤਾਪਮਾਨ -ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਰਹੇਗਾ। ਸ਼ੁੱਕਰਵਾਰ ਨੂੰ ਮੀਂਹ ਪੈਣ ਦੀ ਭੱਵਿਖਬਾਣੀ ਹੈ।
  4. ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਰਹੇਗਾ। ਸ਼ੁੱਕਰਵਾਰ ਸਵੇਰੇ ਮੀਂਹ ਪੈਣ ਦੀ ਸੰਭਾਵਨਾ।
  5. ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 22 ਡਿਗਰੀ ਰਹੇਗਾ।
  6. ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 22 ਡਿਗਰੀ ਰਹੇਗਾ। ਐਤਾਵਰ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ।

ਮੌਸਮ ਵਿਭਾਗ ਦੀ ਭੱਵਿਖਬਾਣੀ:IMD ਨੇ 2024 ਦੇ ਮਾਨਸੂਨ ਨੂੰ ਲੈ ਕੇ ਇੱਕ ਵੱਡਾ ਅਪਡੇਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਇਸ ਸਾਲ ਦੱਖਣ-ਪੱਛਮੀ ਮਾਨਸੂਨ ਦੇ ਆਮ ਨਾਲੋਂ ਬਿਹਤਰ ਰਹਿਣ ਦੀ ਉਮੀਦ ਹੈ।

ਦਿੱਲੀ ਦਾ ਮੌਸਮ:ਮੌਸਮ ਵਿਭਾਗ ਮੁਤਾਬਕ, 16 ਤੋਂ 18 ਅਪ੍ਰੈਲ ਤੱਕ ਤੇਜ਼ ਹਵਾਵਾਂ ਦਾ ਅਲਰਟ ਹੈ। ਹਾਲਾਂਕਿ, 16 ਤਰੀਕ ਤੋਂ ਤਾਪਮਾਨ 'ਚ ਵਾਧਾ ਦੇਖਣ ਨੂੰ ਮਿਲੇਗਾ, ਜੋ ਹਫਤੇ ਦੇ ਅੰਤ ਤੱਕ 38 ਡਿਗਰੀ ਤੱਕ ਪਹੁੰਚ ਸਕਦਾ ਹੈ। 16 ਅਪ੍ਰੈਲ ਤੋਂ 20 ਅਪ੍ਰੈਲ ਤੱਕ ਘੱਟੋ-ਘੱਟ ਤਾਪਮਾਨ 21 ਤੋਂ 23 ਡਿਗਰੀ ਦੇ ਵਿਚਕਾਰ ਰਹੇਗਾ, ਜਦਕਿ ਵੱਧ ਤੋਂ ਵੱਧ ਤਾਪਮਾਨ 35 ਤੋਂ 38 ਡਿਗਰੀ ਤੱਕ ਜਾ ਸਕਦਾ ਹੈ। ਹਾਲਾਂਕਿ, ਕਿਸੇ ਵੀ ਦਿਨ ਤੇਜ਼ ਧੁੱਪ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਤੋਂ ਇਲਾਵਾ 19 ਅਤੇ 20 ਅਪ੍ਰੈਲ ਨੂੰ ਇੱਕ ਵਾਰ ਫਿਰ ਹਲਕੀ ਬਾਰਿਸ਼ ਜਾਂ ਹਨੇਰੀ ਆਉਣ ਦੀ ਸੰਭਾਵਨਾ ਹੈ।

ABOUT THE AUTHOR

...view details