ਪੰਜਾਬ

punjab

250 ਕਰੋੜ ਦੀ ਹੈਰੋਇਨ ਬਰਾਮਦ; ਮਹਿਲਾ ਸਣੇ 3 ਨਸ਼ਾ ਤਸਕਰ ਗ੍ਰਿਫਤਾਰ, ਪਾਕਿ ਤੋਂ ਲੈ ਕੇ ਅਫਗਾਨੀਸਤਾਨ ਤੱਕ ਨੈੱਟਵਰਕ ਬ੍ਰੇਕ - Heroin Seized In Jalandhar

By ETV Bharat Punjabi Team

Published : Apr 29, 2024, 2:10 PM IST

Worth Rs. 250 Crore Heroin Seized : ਜਲੰਧਰ ਵਿੱਚ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਗਈ ਹੈ। ਜਲੰਧਰ ਪੁਲਿਸ ਨੇ ਕਾਰਵਾਈ ਕਰਦੇ ਹੋਏ 250 ਕਰੋੜ ਦੀ ਹੈਰੋਇਨ ਸਣੇ 21 ਲੱਖ ਦੀ ਡਰਗਜ਼ ਮਨੀ ਤੇ ਹੋਰ ਵੀ ਵਸਤਾਂ ਬਰਾਮਦ ਕੀਤੀਆਂ ਹਨ। ਇਸ ਮਾਮਲੇ ਵਿੱਚ ਪੁਲਿਸ ਨੇ ਮਹਿਲਾ ਸਣੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣੋ, ਕਿੱਥੋ ਤੱਕ ਫੈਲਿਆ ਸੀ ਨਸ਼ੇ ਦਾ ਵਪਾਰ ਦਾ ਨੈੱਟਵਰਕ, ਪੜ੍ਹੋ ਪੂਰੀ ਖ਼ਬਰ।

Heroin Seized In Jalandhar
Heroin Seized In Jalandhar

ਜਲੰਧਰ: ਜ਼ਿਲ੍ਹੇ ਵਿੱਚ ਪੁਲਿਸ ਨੇ ਨਸ਼ੇ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਹੈ। ਜਲੰਧਰ ਸਿਟੀ ਪੁਲਿਸ ਨੇ ਇੱਕ ਔਰਤ ਸਣੇ ਤਿੰਨ ਨਸ਼ਾ ਤਸਕਰਾਂ ਨੂੰ ਕਰੀਬ 48 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਬਾਜ਼ਾਰ 'ਚ ਕੀਮਤ ਕਰੀਬ 250 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫੜ੍ਹੇ ਗਏ ਮੁਲਜ਼ਮ ਜਲੰਧਰ ਅਤੇ ਨਵਾਂਸ਼ਹਿਰ ਦੇ ਰਹਿਣ ਵਾਲੇ ਹਨ।

ਇਸ ਸਾਰੇ ਮਾਮਲੇ ਨੂੰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦਿਆ ਜਾਣਕਾਰੀ ਸਾਂਝੀ ਕੀਤੀ ਹੈ।

2024 ਦੀ ਸਭ ਤੋਂ ਵੱਡੀ ਹੈਰੋਇਨ ਜ਼ਬਤ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਅਤੇ 48 ਕਿਲੋਗ੍ਰਾਮ ਹੈਰੋਇਨ ਸਮੇਤ 3 ਆਪ੍ਰੇਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਸਿੰਡੀਕੇਟ ਸਰਹੱਦ ਪਾਰ ਅਤੇ ਅੰਤਰ-ਰਾਜੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ ਅਤੇ 2 ਰਾਜਾਂ (J&K & Gujarat) ਵਿੱਚ ਫੈਲੇ ਇੱਕ ਘਰੇਲੂ ਨੈੱਟਵਰਕ ਦੇ ਨਾਲ-ਨਾਲ 5 ਦੇਸ਼ਾਂ (ਇਰਾਨ, ਅਫਗਾਨਿਸਤਾਨ, ਤੁਰਕੀ, ਪਾਕਿਸਤਾਨ ਅਤੇ ਕੈਨੇਡਾ) ਵਿੱਚ ਫੈਲਿਆ ਹੋਇਆ ਸੀ। 21 ਲੱਖ ਰੁਪਏ ਦੇ ਨਜਾਇਜ਼ ਫੰਡ ਜ਼ਬਤ ਕੀਤੇ ਗਏ, ਕੈਸ਼ ਕਾਉਂਟਿੰਗ ਮਸ਼ੀਨ ਅਤੇ ਤਿੰਨ ਉੱਚ-ਅੰਤ ਵਾਹਨਾਂ ਸਮੇਤ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਡਰੱਗ ਨੈਟਵਰਕ ਨੂੰ ਨਸ਼ਟ ਕਰਨ ਲਈ ਅੱਗੇ ਦੀ ਜਾਂਚ ਜਾਰੀ ਹੈ।- ਗੌਰਵ ਯਾਦਵ. ਡੀਜੀਪੀ ਪੰਜਾਬ

ਪਾਕਿ ਤੋਂ ਲੈ ਕੇ ਕੈਨੇਡਾ ਤੱਕ ਜੁੜੇ ਤਾਰ: ਸਾਰਾ ਸਿੰਡੀਕੇਟ ਪਾਕਿਸਤਾਨ, ਅਫਗਾਨਿਸਤਾਨ, ਈਰਾਨ, ਤੁਰਕੀਏ ਅਤੇ ਕੈਨੇਡਾ ਤੋਂ ਚੱਲ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦੇ ਪਾਕਿਸਤਾਨ ਸਣੇ ਉਪਰੋਕਤ ਮੁਲਕਾਂ ਨਾਲ ਸਬੰਧ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਨੋਟ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਹੈ।

ਤਿੰਨ ਲਗਜ਼ਰੀ ਗੱਡੀਆਂ ਵੀ ਬਰਾਮਦ: ਭਾਰਤ ਵਿੱਚ ਉਕਤ ਨਸ਼ਾ ਤਸਕਰਾਂ ਦਾ ਨੈੱਟਵਰਕ ਜੰਮੂ ਕਸ਼ਮੀਰ ਅਤੇ ਗੁਜਰਾਤ ਤੋਂ ਚੱਲ ਰਿਹਾ ਸੀ। ਫੜ੍ਹੇ ਗਏ ਮੁਲਜ਼ਮਾਂ ਦੇ ਮੁੱਖ ਸਰਗਨਾ ਦੋਵੇਂ ਰਾਜਾਂ ਵਿੱਚ ਬੈਠੇ ਹਨ। ਫਿਲਹਾਲ ਸਿਟੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਤਿੰਨ ਲਗਜ਼ਰੀ ਗੱਡੀਆਂ ਵੀ ਬਰਾਮਦ ਕੀਤੀਆਂ ਹਨ। ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।

ਜਲੰਧਰ ਵਿੱਚ ਸਭ ਤੋਂ ਵੱਡੀ ਖੇਪ ਦੀ ਬਰਾਮਦਗੀ:ਪੁਲਿਸ ਵੱਲੋਂ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਇਹ ਪਤਾ ਲੱਗ ਸਕੇ ਕਿ ਉਕਤ ਮੁਲਜ਼ਮ ਦੇਸ਼-ਵਿਦੇਸ਼ ਵਿੱਚ ਕਿਹੜੇ-ਕਿਹੜੇ ਸਮੱਗਲਰਾਂ ਨਾਲ ਸਬੰਧ ਰੱਖਦੇ ਹਨ। ਦੱਸ ਦੇਈਏ ਕਿ ਬਰਾਮਦ ਹੋਈ ਹੈਰੋਇਨ ਜਲੰਧਰ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ ਹੈ।

ABOUT THE AUTHOR

...view details