ਪੰਜਾਬ

punjab

ਪੁਰਾਣੀ ਰੰਜਿਸ਼ ਦੇ ਚੱਲਦਿਆਂ ਤਰਨ ਤਾਰਨ ਦੇ ਪਿੰਡ ਗਲਾਲੀਪੁਰ ਵਿੱਚ ਨੌਜਵਾਨ ਦਾ ਕਤਲ

By ETV Bharat Punjabi Team

Published : Jan 20, 2024, 12:33 PM IST

ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਪਿੰਡ ਗਲਾਲੀਪੁਰ ਦੇ ਖੇਤਾਂ ਵਿੱਚ ਪੁਰਾਣੀ ਰੰਜਿਸ਼ ਦੇ ਚਲਦਿਆਂ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ 35 ਸਾਲਾਂ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਸੁਖਪ੍ਰੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਹਰੀਕੇ ਵਜੋਂ ਹੋਈ ਹੈ ਜੋ ਕਿ ਪਿੰਡ ਗਲਾਲੀਪੁਰ ਵਿੱਚ ਪਿਛਲੇ 6 ਮਹੀਨਿਆਂ ਤੋਂ ਆਪਣੀ ਭੂਆ ਅਮਰਜੀਤ ਕੌਰ ਕੋਲ ਰਹਿ ਰਿਹਾ ਸੀ। ਜਿਸ ਦੀ ਖੇਤਾਂ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਕਰੀਬ 3 ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਸੁਖਪ੍ਰੀਤ ਸਿੰਘ ਦੇ ਪਿਤਾ ਗੁਰਚਰਨ ਸਿੰਘ ਨੇ ਦੱਸਿਆ ਕਿ ਉਨਾਂ ਦੀ ਕੁਝ ਵਿਅਕਤੀਆਂ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਜਿੰਨਾਂ ਨੇ ਉਹਨਾਂ ਦੇ ਪੁੱਤਰ ਨੂੰ ਮਾਰਿਆ ਹੈ। ਇਸ ਸਬੰਧੀ ਮ੍ਰਿਤਕ ਸੁਖਪ੍ਰੀਤ ਦੇ ਪਿਤਾ ਗੁਰਚਰਨ ਸਿੰਘ ਨੇ ਪੁਲਿਸ ਪਾਸੋਂ ਇਨਸਾਫ ਦੀ ਗੁਹਾਰ ਲਗਾਉਂਦਿਆਂ, ਉਸਦੇ ਨੌਜਵਾਨ ਪੁੱਤਰ ਦਾ ਕਤਲ ਕਰਨ ਵਾਲਿਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਗੱਲ ਕਹੀ ਹੈ। ਉੱਥੇ ਹੀ ਮੌਕੇ 'ਤੇ ਪਹੁੰਚੀ ਚੌਂਕੀ ਮਾਨੋਚਾਹਲ ਦੇ ਇੰਚਾਰਜ ਸਬ ਇੰਸਪੈਕਟਰ ਨੇ ਮ੍ਰਿਤਕ ਸੁਖਪ੍ਰੀਤ ਸਿੰਘ ਦੀ ਖੇਤਾਂ ਵਿੱਚ ਪਈ ਮ੍ਰਿਤਕ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਰਨ ਵਿਖੇ ਭੇਜ ਕੇ ਪਰਿਵਾਰ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ।

ABOUT THE AUTHOR

...view details