ਪੰਜਾਬ

punjab

ਐਡਵੋਕੇਟ ਰਵਿੰਦਰ ਗਰੇਵਾਲ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ, ਸੁਨੀਲ ਜਾਖੜ ਨੂੰ ਭੇਜਿਆ ਅਸਤੀਫਾ

By ETV Bharat Punjabi Team

Published : Feb 16, 2024, 7:33 PM IST

2022 ਵਿੱਚ ਮੋਗਾ ਦੇ ਵਿਧਾਨ ਸਭਾ ਹਲਕਾ ਧਰਮਕੋਟ ਤੋਂ ਪੰਜਾਬ ਲੋਕ ਕਾਂਗਰਸ ਵੱਲੋਂ ਚੋਣ ਲੜਨ ਵਾਲੇ ਐਡਵੋਕੇਟ ਰਵਿੰਦਰ ਗਰੇਵਾਲ ਨੇ ਹੁਣ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਭੇਜਿਆ ਹੈ।ਐਡਵੋਕੇਟ ਗਰੇਵਾਲ ਨੇ ਪ੍ਰੈਸ ਕਾਨਫਰੰਸ ਕਰਦਿਆਂ ਦੱਸਿਆ ਕਿ ਆਪਣੇ ਹੱਕੀ ਮੰਗਾਂ ਮਨਵਾਉਣ ਲਈ ਹਰਿਆਣਾ ਦੇ ਬਾਰਡਰ ਉੱਤੇ ਬੈਠੇ ਕਿਸਾਨਾਂ ਨਾਲ ਭਾਜਪਾ ਦੀ ਖੱਟੜ ਸਰਕਾਰ  ਅੱਥਰੂ ਗੈਸ ਦੇ ਗੋਲੇ ਦਾਗ ਕੇ ਤਸ਼ੱਦਦ ਕਰ ਰਹੀ ਹੈ ਜੋ ਕਿ ਬਿਲਕੁਲ ਗਲਤ ਹੈ ਅਤੇ ਇਸ ਦੇ ਰੋਸ ਵਜੋਂ ਹੀ ਮੈਂ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ ਹੈ। ਉਹਨਾਂ ਕਿਹਾ ਕਿ ਮੈਂ ਜਲਦ ਹੀ ਨਵੀਂ ਪਾਰਟੀ ਵਿੱਚ ਸ਼ਾਮਿਲ ਹੋਵਾਂਗਾ।

ABOUT THE AUTHOR

...view details