ਪੰਜਾਬ

punjab

ਅੰਮ੍ਰਿਤਪਾਲ ਸਿੰਘ ਦੇ ਚੋਣ ਲੜਨ ਨੂੰ ਲੈਕੇ ਇੱਕ ਵਾਰ ਫਿਰ ਬੋਲੇ ਅਕਾਲੀ ਉਮੀਦਵਾਰ ਵਿਰਸਾ ਸਿੰਘ ਵਲਟੋਹਾ - Election campaign of Valtoha

By ETV Bharat Punjabi Team

Published : May 6, 2024, 11:56 AM IST

ਅੰਮ੍ਰਿਤਪਾਲ ਸਿੰਘ ਦੇ ਚੋਣ ਲੜਨ ਨੂੰ ਲੈਕੇ ਇੱਕ ਵਾਰ ਫਿਰ ਬੋਲੇ ਅਕਾਲੀ ਉਮੀਦਵਾਰ ਵਿਰਸਾ ਸਿੰਘ ਵਲਟੋਹਾ (ETV BHARAT KAPURTHALA)

ਕਪੂਰਥਲਾ : ਲੋਕ ਸਭਾ ਚੋਣਾਂ ਨੂੰ ਲੈ ਕੇ ਹਰ ਸਿਆਸੀ ਪਾਰਟੀ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਲੋਂ ਖਡੂਰ ਸਾਹਿਬ ਹਲਕਾ ਤੋਂ ਐਲਾਨੇ ਗਏ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਵੀ ਆਪਣੇ ਚੋਣ ਪ੍ਰਚਾਰ ਦੇ ਲਈ ਸੁਲਤਾਨਪੁਰ ਲੋਧੀ ਪਵਿੱਤਰ ਨਗਰੀ ਵਿਖੇ ਪਹੁੰਚੇ। ਜਿੱਥੇ ਉਹਨਾਂ ਦੇ ਵੱਲੋਂ ਅਕਾਲੀ ਦਲ ਦੇ ਵੱਡੀ ਗਿਣਤੀ ਵਿੱਚ ਵਰਕਰਾਂ ਦੇ ਨਾਲ ਵਿਸ਼ੇਸ਼ ਮੀਟਿੰਗ ਕੀਤੀ ਤੇ ਆਗਾਮੀ ਚੋਣਾਂ ਦੇ ਲਈ ਉਹਨਾਂ ਨੂੰ ਲਾਮਬੰਦ ਕੀਤਾ ਗਿਆ। ਚੋਣ ਪ੍ਰਚਾਰ ਦੇ ਦੌਰਾਨ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਅੱਜ ਦੇ ਨੌਜਵਾਨਾਂ ਨੂੰ ਹੋਰ ਸਿਆਸੀ ਪਾਰਟੀਆਂ ਤੇ ਕੁਝ ਸ਼ਰਾਰਤੀ ਲੋਕਾਂ ਵੱਲੋਂ ਗਲਤ ਪ੍ਰਚਾਰ ਕਰਕੇ ਗੁਮਰਾਹ ਕੀਤਾ ਜਾ ਰਿਹਾ ਹੈ। ਜੋ ਕਿ ਭਵਿੱਖ ਦੇ ਲਈ ਸਹੀ ਨਹੀਂ ਹੈ। ਨਾਲ ਹੀ ਉਹਨਾਂ ਨੇ ਅਸਾਮ ਦੀ ਡਿਬਰੁਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਚੋਣ ਲੜਨ ਚੋਣ ਮੁੱਦੇ 'ਤੇ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਦਾ ਪਹਿਲਾਂ ਚੋਣ ਲੜਨ ਦਾ ਕੋਈ ਵਿਚਾਰ ਸਾਹਮਣੇ ਨਹੀਂ ਆਇਆ ਨਾ ਹੀ ਕਿਸੇ ਜਥੇਬੰਦੀ ਨਾਲ ਗੱਲ ਕੀਤੀ ਗਈ। ਪਰ ਅਚਾਨਕ ਹੀ ਆਰ ਐਸ ਐਸ ਦੇ ਆਗੂ ਦੇ ਬਿਆਨ ਤੋਂ ਬਾਅਦ ਰਾਤੋਂ ਰਾਤ ਚੋਣ ਲੜਨ ਦਾ ਖਿਆਲ ਕਿਵੇਂ ਆ ਗਿਆ।

ABOUT THE AUTHOR

...view details