ਪੰਜਾਬ

punjab

ਚੋਣਾਂ ਦੌਰਾਨ ਸੰਯੁਕਤ ਕਿਸਾਨ ਭਲਾਈ ਸੰਸਥਾ ਭਾਜਪਾ ਆਗੂਆਂ ਨੂੰ ਕਰੇਗੀ ਸਵਾਲ ਜਵਾਬ - Sanyukt Kissan Welfare Organization

By ETV Bharat Punjabi Team

Published : Mar 31, 2024, 8:33 AM IST

ਭਾਜਪਾ ਦਾ ਪਿੰਡਾਂ 'ਚ ਵਿਰੋਧ

ਅੰਮ੍ਰਿਤਸਰ: ਲੋਕ ਸਭਾ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੇ ਪੱਧਰ 'ਤੇ ਪ੍ਰਚਾਰ ਕੀਤਾ ਜਾ ਰਿਹਾ ਹੈ। ਉਥੇ ਹੀ ਸੰਯੁਕਤ ਕਿਸਾਨ ਭਲਾਈ ਸੰਸਥਾ ਵੱਲੋਂ ਇੱਕ ਮੀਟਿੰਗ ਕੀਤੀ ਗਈ, ਜਿਸ ਵਿੱਚ ਅਹਿਮ ਫੈਸਲੇ ਲਏ ਗਏ ਕਿ ਚੋਣਾਂ ਦੌਰਾਨ ਜਿਹੜਾ ਵੀ ਲੀਡਰ ਇਹਨਾਂ ਕੋਲ ਪਹੁੰਚੇਗਾ ਉਸ ਨੂੰ ਸਵਾਲ ਜਵਾਬ ਕੀਤੇ ਜਾਣਗੇ ਕਿ ਉਹਨਾਂ ਨੇ ਪੰਜਾਬ ਲਈ ਕੀ ਕੀਤਾ ਹੈ। ਉਥੇ ਹੀ ਉਹਨਾਂ ਕਿਹਾ ਕਿ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਲੜਾਈ ਲੜ ਰਹੇ ਹਨ ਅਤੇ ਭਾਜਪਾ ਆਗੂ ਜੇਕਰ ਵੋਟਾਂ ਮੰਗਣ ਆਉਂਦੇ ਹਨ ਤਾਂ ਉਹਨਾਂ ਨੂੰ ਵੀ ਸਵਾਲ ਜਵਾਬ ਕੀਤੇ ਜਾਣਗੇ। ਇਸ ਮੌਕੇ ਉਹਨਾਂ ਕਿਹਾ ਕਿ ਜੇਕਰ ਉਹਨਾਂ ਨੂੰ ਕੋਈ ਵੀ ਉਮੀਦਵਾਰ ਪਸੰਦ ਨਹੀਂ ਆਉਂਦਾ ਤਾਂ ਉਹ ਨੋਟਾ ਨੂੰ ਵੋਟ ਪਾਉਣਗੇ ਅਤੇ ਲੋਕਾਂ ਨੂੰ ਹੀ ਆਪਣਾ ਸਾਥੀ ਬਣਾਉਣਗੇ।

ABOUT THE AUTHOR

...view details