ਪੰਜਾਬ

punjab

ਪਟਿਆਲਾ 'ਚ ਕਿਸਾਨਾਂ ਨੇ ਭਾਜਪਾ ਊਮੀਦਵਾਰ ਪਰਨੀਤ ਕੌਰ ਦਾ ਕੀਤਾ ਘਿਰਾਓ, ਸਵਾਲਾਂ ਦੇ ਜਵਾਬ ਦੇਣ ਦੀ ਕੀਤੀ ਮੰਗ - farmers surround Parneet Kaur

By ETV Bharat Punjabi Team

Published : Apr 30, 2024, 1:22 PM IST

ਪਟਿਆਲਾ ਦੇ ਬਹਾਦਰਗੜ੍ਹ ਦੇ ਨਜ਼ਦੀਕ ਭਾਜਪਾ ਉਮੀਦਵਾਰ ਪਰਨੀਤ ਕੌਰ ਦਾ ਵਿਰੋਧ ਲਗਾਤਾਰ ਜਾਰੀ ਹੈ। ਪਰਨੀਤ ਕੌਰ ਚੋਣ ਪ੍ਰਚਾਰ ਲਈ ਪਿੰਡਾਂ ਵਿੱਚ ਗਏ ਤਾਂ ਕਿਸਾਨਾਂ ਨੇ ਉਨ੍ਹਾਂ ਦੇ ਕਾਫਲੇ ਨੂੰ ਘੇਰ ਲਿਆ। ਇਸ ਦੌਰਾਨ ਪੁਲਿਸ ਨੇ ਆਕੇ ਕਿਸਾਨਾਂ ਨੂੰ ਸ਼ਾਂਤ ਕਰਵਾਇਆ। ਇਸ ਤੋਂ ਬਾਅਦ ਕਿਸਾਨਾਂ ਨੇ ਕਿਹਾ ਕਿ ਭਾਜਪਾ ਉਮੀਦਵਾਰ ਸਵਾਲਾਂ ਦਾ ਜਵਾਬ ਦੇਣ ਤੋਂ ਭੱਜਦੇ ਹਨ ਕਿਉਂਕਿ ਉਨ੍ਹਾਂ ਦੀ ਪਾਰਟੀ ਨੇ ਕਿਸਾਨਾਂ ਦੇ ਘਾਣ ਤੋਂ ਇਲਾਵਾ ਕੁੱਝ ਵੀ ਨਹੀਂ ਕੀਤਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਤਮਾਮ ਫਸਲਾਂ ਉੱਤੇ ਐੱਮਐੱਸਪੀ ਦੀ ਗਰੰਟੀ, ਲਖੀਮਪੁਰ ਖੀਰੀ ਦਾ ਇਨਸਾਫ ਅਤੇ ਕਿਸਾਨਾਂ ਉੱਤੇ ਕੀਤੇ ਗਏ ਨਜਾਇਜ਼ ਪਰਚਿਆਂ ਦੀਆਂ ਮੰਗਾਂ ਦਾ ਜਦੋਂ ਤੱਕ ਹੱਲ ਨਹੀਂ ਕੀਤਾ ਜਾਂਦਾ ਉਹ ਭਾਜਪਾ ਉਮੀਦਵਾਰਾਂ ਦਾ ਇਸੇ ਤਰੀਕੇ ਵਿਰੋਧ ਕਰਦੇ ਰਹਿਣਗੇ। 

ABOUT THE AUTHOR

...view details